ਬੱਚੇ ਦੀ ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਮੌਤ
Published : Apr 18, 2018, 1:44 am IST
Updated : Apr 18, 2018, 1:44 am IST
SHARE ARTICLE
Trolley accident
Trolley accident

ਸ਼ਾਹਕੋਟ ਦੇ ਨਜ਼ਦੀਕੀ ਪਿੰਡ ਢੰਡੋਵਾਲ ਵਿਖੇ ਵਾਪਰੇ ਸੜਕ ਹਾਦਸੇ ਸਬੰਧੀ ਪੁਲਿਸ ਵੱਲੋਂ ਕਬਜ਼ੇ 'ਚ ਲਈ ਟ੍ਰੈਕਟਰ-ਟਰਾਲੀ

ਸ਼ਾਹਕੋਟ/ਮਲਸੀਆਂ, ਸ਼ਾਹਕੋਟ ਦੇ ਨਜ਼ਦੀਕੀ ਪਿੰਡ ਢੰਡੋਵਾਲ ਵਿਖੇ ਮੰਗਲਵਾਰ ਬਾਅਦ ਦੁਪਹਿਰ ਸਕੂਲ ਤੋਂ ਘਰ ਵਾਪਸ ਜਾ ਰਹੇ ਇਕ ਸੱਤ ਸਾਲਾ ਬੱਚੇ ਦੀ ਟ੍ਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹੁਸਮਨਪ੍ਰੀਤ ਸ਼ਾਹਕੋਟ ਸਰਕਾਰੀ ਪ੍ਰਾਇਮਰੀ ਸਕੂਲ ਢੰਡੋਵਾਲ ਵਿਖੇ ਦੂਸਰੀ ਜਮਾਤ ਵਿਚ ਪੜ੍ਹਦਾ ਸੀ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾਂ ਸੀ। ਰੋਜ਼ਾਨਾ ਦੀ ਤਰ੍ਹਾਂ ਬੱਚਾ ਹੁਸਮਨਪ੍ਰੀਤ ਬਾਅਦ ਦੁਪਹਿਰ ਕਰੀਬ 2 ਵਜੇ ਸਕੂਲ ਵਿਚ ਛੁੱਟੀ ਤੋਂ ਬਾਅਦ ਅਪਣੇ ਘਰ ਵਾਪਸ ਜਾ ਰਿਹਾ ਸੀ, ਜਦ ਉਹ ਸਕੂਲ ਤੋਂ ਅਜੇ ਕੁੱਝ ਹੀ ਦੂਰੀ 'ਤੇ ਪਹੁੰਚਿਆ ਤਾਂ ਪਿੱਛੋਂ ਕਣਕ ਨਾਲ ਭਰੀ ਆ ਰਹੀ ਤੇਜ਼ ਰਫ਼ਤਾਰ ਟ੍ਰੈਕਟਰ-ਟਰਾਲੀ ਚਾਲਕ ਨੇ ਉਸ ਨੂੰ ਫੇਟ ਮਾਰ ਦਿਤੀ ਜਿਸ ਕਾਰਨ ਬੱਚਾ ਸੜਕ ਦੇ ਇਕ ਕਿਨਾਰੇ ਡਿੱਗ ਗਿਆ ਅਤੇ ਟਰਾਲੀ ਦੇ ਟਾਇਰ ਉਸ ਦੀਆਂ ਲੱਤਾਂ ਉਪਰ ਦੀ ਲੰਘ ਗਏ। ਟ੍ਰੈਕਟਰ-ਟਰਾਲੀ ਚਾਲਕ ਮੌਕੇ ਤੋਂ ਭੱਜਣ ਲਗਾ ਤਾਂ ਲੋਕਾਂ ਨੂੰ ਉਸ ਨੂੰ ਰੋਕ ਲਿਆ।

Trolley accidentTrolley accident

ਹਾਦਸੇ ਉਪਰੰਤ ਸਕੂਲ ਦੇ ਅਧਿਆਪਕਾਂ ਅਤੇ ਪਿੰਡ ਵਾਸੀਆਂ ਨੇ ਕਿਸੇ ਵਾਹਨ ਦੀ ਸਹਾਇਤਾ ਨਾਲ ਬੱਚੇ ਨੂੰ ਸਿਵਲ ਹਸਪਤਾਲ ਸ਼ਾਹਕੋਟ ਵਿਖੇ ਦਾਖ਼ਲ ਕਰਵਾਇਆ, ਜਿਥੇ ਐਮਰਜੈਂਸੀ ਡਿਊਟੀ 'ਤੇ ਮੌਜੂਦ ਡਾ. ਰਣਦੀਪ ਸਿੰਘ ਨੇ ਬੱਚੇ ਦੀ ਹਾਲਤ ਗੰਭੀਰ ਦੇਖਦਿਆ ਮੁਢਲੀ ਸਹਾਇਤਾ ਦੇਣ ਉਪਰੰਤ ਜਲੰਧਰ ਰੈਫ਼ਰ ਕਰ ਦਿਤਾ। ਜਦ ਪਰਿਵਾਰਕ ਮੈਂਬਰ ਬੱਚੇ ਨੂੰ ਨਿਜੀ ਐਬੂਲੈਂਸ ਰਾਹੀ ਵੰਦਾਂਤਾ ਹਸਪਤਾਲ ਜਲੰਧਰ ਲੈ ਕੇ ਪਹੁੰਚੇ ਤਾਂ ਮੌਕੇ 'ਤੇ ਮੌਜੂਦ ਡਾਕਟਰੀ ਟੀਮ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ। ਜਦ ਪਿੰਡ ਵਾਸੀ ਬੱਚੇ ਨੂੰ ਇਲਾਜ ਲਈ ਲੈ ਕੇ ਗਏ ਤਾਂ ਟ੍ਰੈਕਟਰ-ਟਰਾਲੀ ਚਾਲਕ ਮੌਕਾ ਦੇਖ ਵਾਹਨਾਂ ਸਮੇਤ ਫ਼ਰਾਰ ਹੋ ਗਿਆ। ਜਦ ਇਸ ਬਾਰੇ ਪਿੰਡ ਵਾਸੀਆਂ ਨੂੰ ਪਤਾ ਲਗਾ ਤਾਂ ਉਨ੍ਹਾਂ  ਪਿੱਛਾ ਕਰ ਕੇ ਟ੍ਰੈਕਟਰ-ਟਰਾਲੀ ਨੂੰ ਕਾਬੂ ਕਰ ਲਿਆ, ਪਰ ਚਾਲਕ ਭੱਜਣ ਵਿਚ ਕਾਮਯਾਬ ਹੋ ਗਿਆ। ਇਸ ਹਾਦਸੇ ਬਾਰੇ ਜਦ ਮਾਡਲ ਥਾਣਾ ਸ਼ਾਹਕੋਟ ਦੀ ਪੁਲਿਸ ਨੂੰ ਪਤਾ ਲਗਾ ਤਾਂ ਜਾਂਚ ਅਧਿਕਾਰੀ ਏ.ਐਸ.ਆਈ. ਲਾਭ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ, ਜਿਨ੍ਹਾਂ ਟ੍ਰੈਕਟਰ-ਟਰਾਲੀ ਨੂੰ ਕਬਜ਼ੇ ਵਿਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿਤੀ। ਏ.ਐਸ.ਆਈ ਲਾਭ ਸਿੰਘ ਨੇ ਦਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਭੇਜ ਦਿਤਾ ਗਿਆ ਹੈ ਅਤੇ ਮ੍ਰਿਤਕ ਬੱਚੇ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement