ਕਣਕ ਖ਼ਰੀਦ ਲਈ ਕਿਸਾਨਾਂ ਨੂੰ 2 ਲੱਖ 85 ਹਜ਼ਾਰ ਪਾਸ ਜਾਰੀ ਕੀਤੇ 
Published : Apr 18, 2020, 11:02 am IST
Updated : Apr 18, 2020, 11:03 am IST
SHARE ARTICLE
File photo
File photo

ਕੋਵਿਡ-19 ਦੀ ਮਹਾਮਾਰੀ ਦੇ ਮਦੇਨਜ਼ਰ ਕਣਕ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਵਲੋਂ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਮੰਡੀਆਂ

ਚੰਡੀਗੜ੍ਹ, 17 ਅਪ੍ਰੈਲ (ਸ.ਸ.ਸ) : ਕੋਵਿਡ-19 ਦੀ ਮਹਾਮਾਰੀ ਦੇ ਮਦੇਨਜ਼ਰ ਕਣਕ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਵਲੋਂ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਮੰਡੀਆਂ ਵਿਚ ਅਪਣੀ ਫ਼ਸਲ ਲਿਆਉਣ ਲਈ ਹੁਣ ਤਕ ਲਗਭਗ 2 ਲੱਖ 85 ਹਜ਼ਾਰ ਪਾਸ ਜਾਰੀ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ ਨੇ ਦਸਿਆ ਕਿ ਮੰਡੀਆਂ ਵਿੱਚ ਭੀੜ-ਭੜੱਕਾ ਰੋਕਣ ਲਈ ਇਸ ਵਾਰ 3691 ਮੰਡੀਆਂ ਬਣਾਈਆਂ ਗਈਆਂ ਹਨ

ਜਿਨ੍ਹਾਂ ਵਿਚ ਆਰਜ਼ੀ ਤੌਰ ’ਤੇ ਬਣਾਈਆਂ 1824 ਮੰਡੀਆਂ ਵੀ ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ ਮੰਡੀਆਂ ਵਿਚ ਕਰੋਨਾਵਾਇਰਸ ਦੇ ਮਦੇਨਜ਼ਰ ਕਣਕ ਦੀ ਫੌਰੀ ਖਰੀਦ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਾਰਕੀਟ ਕਮੇਟੀਆਂ ਵਲੋਂ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾ ਰਹੇ ਹਨ ਅਤੇ ਹੁਣ ਤਕ 2,84,285 ਪਾਸ ਕਿਸਾਨਾਂ ਨੂੰ ਹਾਸਲ ਹੋ ਚੁੱਕੇ ਹਨ ਤਾਂ ਕਿ ਉਹ ਵਾਰੋ-ਵਾਰੀ ਅਪਣੀ ਫ਼ਸਲ ਮੰਡੀਆਂ ਵਿੱਚ ਵੇਚ ਸਕਣ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement