ਖੰਨਾ ਥਾਣੇ ਅੰਦਰ ਅਨੈਤਿਕ ਕਾਰਵਾਈ ਦੀ ਭਾਈ ਲੌਂਗੋਵਾਲ ਵਲੋਂ ਨਿਖੇਧੀ
Published : Apr 18, 2020, 11:32 am IST
Updated : Apr 18, 2020, 11:32 am IST
SHARE ARTICLE
ਖੰਨਾ ਥਾਣੇ ਅੰਦਰ ਅਨੈਤਿਕ ਕਾਰਵਾਈ ਦੀ ਭਾਈ ਲੌਂਗੋਵਾਲ ਵਲੋਂ ਨਿਖੇਧੀ
ਖੰਨਾ ਥਾਣੇ ਅੰਦਰ ਅਨੈਤਿਕ ਕਾਰਵਾਈ ਦੀ ਭਾਈ ਲੌਂਗੋਵਾਲ ਵਲੋਂ ਨਿਖੇਧੀ

ਖੰਨਾ ਥਾਣੇ ਅੰਦਰ ਅਨੈਤਿਕ ਕਾਰਵਾਈ ਦੀ ਭਾਈ ਲੌਂਗੋਵਾਲ ਵਲੋਂ ਨਿਖੇਧੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖੰਨਾ ਥਾਣੇ ਅੰਦਰ ਪੁਲਿਸ ਮੁਲਾਜ਼ਮਾਂ ਵਲੋਂ ਤਿੰਨ ਵਿਅਕਤੀਆਂ ਨੂੰ ਨੰਗਾ ਕਰਨ ਦੇ ਸਾਹਮਣੇ ਆਏ ਮਾਮਲੇ ਨੂੰ ਮੰਦਭਾਗਾ ਕਰਾਰ ਦਿਤਾ ਹੈ। ਉਨ੍ਹਾਂ ਇਸ ਮਾਮਲੇ ਦੀ ਹਾਈ ਕੋਰਟ ਦੇ  ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਪੁਲਿਸ ਨੂੰ ਇਹ ਬਿਲਕੁਲ ਅਧਿਕਾਰ ਨਹੀਂ ਹੈ ਕਿ ਉਹ ਪੁਲਿਸ ਥਾਣਿਆਂ ਅੰਦਰ ਅਨੈਤਿਕ ਕਾਰਵਾਈਆਂ ਕਰੇ। ਕਿਸੇ ਵੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨਾਲ ਅਣਮਨੁੱਖੀ ਵਿਵਹਾਰ ਕਰਨਾ ਗ਼ਲਤ ਹੈ, ਲਿਹਾਜ਼ਾ ਖੰਨਾ ਮਾਮਲੇ ਦੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ।


ਇਸ ਸਬੰਧੀ ਮਾਨਯੋਗ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਹੋਵੇ ਤਾਂ ਜੋ ਕੋਈ ਵੀ ਦੋਸ਼ੀ ਬਚ ਨਾ ਸਕੇ ਅਤੇ ਅੱਗੇ ਤੋਂ ਅਜਿਹਾ ਅਣਮਨੁੱਖੀ ਵਰਤਾਰਾ ਕਰਨ ਦੀ ਕੋਈ ਹਿੰਮਤ ਨਾ ਕਰ ਸਕੇ। ਭਾਈ ਲੌਂਗੋਵਾਲ ਨੇ ਪਟਿਆਲਾ ਵਿਖੇ ਪੁਲਿਸ ਤੇ ਨਿਹੰਗ ਸਿੰਘਾਂ ਦੀ ਝੜਪ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨੂੰ ਨੰਗੇ ਸਿਰ ਅਦਾਲਤ ਵਿਚ ਪੇਸ਼ ਕਰਨ ਦੀ ਵੀ ਨਿੰਦਾ ਕੀਤੀ। ਇਹ ਸਿੱਖ ਰਵਾਇਤਾਂ ਤੇ ਧਾਰਮਕ ਚਿੰਨ੍ਹਾਂ ਦਾ ਨਿਰਾਦਰ ਹੈ।


ਭਾਈ ਲੌਂਗੋਵਾਲ ਨੇ ਮੁੱਖ ਮਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਨੂੰ ਨੈਤਿਕ ਕਦਰਾਂ ਕੀਮਤਾਂ ਦੇ ਦਾਇਰੇ ਵਿਚ ਰਹਿਣ ਲਈ ਆਖਣ ਅਤੇ ਅਸੱਭਿਅਕ ਤੇ ਅਮਾਨਵੀ ਕਾਰਜ ਢੰਗ ਤੋਂ ਸਖ਼ਤੀ ਨਾਲ ਰੋਕਿਆ ਜਾਵੇ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫਰਾਂਸ ਅੰਦਰ ਇਕ ਕੰਪਨੀ ਵਲੋਂ ਆਈਸਕਰੀਮ ਦੇ ਡੱਬੇ ਉਤੇ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦੀ ਨਿਖੇਧੀ ਕੀਤੀ ਹੈ। ਇਹ ਬੇਹੱਦ ਮੰਦਭਾਗੀ ਗੱਲ ਹੈ।

ਸਾਹਮਣੇ ਆਈਆਂ ਖ਼ਬਰਾਂ ਅਨੁਸਾਰ ਯੂਰਪ ਦੀ ਨੂਈ ਨਾਂ ਦੀ ਇਕ ਕੰਪਨੀ ਵਲੋਂ ਬਣਾਈ ਗਈ ਆਈਸਕਰੀਮ ਦੇ ਡੱਬੇ 'ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪੀ ਗਈ ਹੈ। ਇਸ ਨਾਲ ਯੂਰਪ ਦੀਆਂ ਸੰਗਤਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਆਖਿਆ ਕਿ ਕੰਪਨੀ ਨੂੰ ਤਸਵੀਰ ਹਟਾਉਣ ਲਈ ਲਿਖਿਆ ਜਾਵੇਗਾ ਅਤੇ ਜੇਕਰ ਉਸ ਨੇ ਤਸਵੀਰ ਨਾ ਹਟਾਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਯੂਰਪ ਅੰਦਰ ਵਸਦੇ ਸਿੱਖਾਂ ਨੂੰ ਸਥਾਨਕ ਪੱਧਰ 'ਤੇ ਵੀ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement