ਕੇਂਦਰ ਵੱਲੋਂ ਪੰਜਾਬ ਨੂੰ ਕੋਰੋਨਾ ਲਈ ਨਹੀਂ ਦਿੱਤਾ ਗਿਆ ਕੋਈ ਫੰਡ
Published : Apr 18, 2020, 8:17 pm IST
Updated : Apr 18, 2020, 8:17 pm IST
SHARE ARTICLE
Photo
Photo

ਹਰਸਿਮਰਤ ਦੇ ਬਿਆਨ ਨੂੰ ਕੈਪਟਨ ਨੇ ਦੱਸਿਆ ਝੂਠ

ਚੰਡੀਗੜ੍ਹ: ਕੇਂਦਰੀ ਮੰਤਰੀ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਦਿੱਤੇ ਬਿਆਨ 'ਤੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਹਰਸਿਮਰਤ ਕੌਰ ਬਾਦਲ ਵੱਲੋਂ ਕੋਵਿਡ-19 ਨਾਲ ਨਜਿੱਠਣ ਵਾਸਤੇ ਕੇਂਦਰ ਵੱਲੋਂ ਸੂਬੇ ਨੂੰ ਰਾਹਤ ਦੇਣ ਦੇ ਦਾਅਵੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।

Capt. Amrinder Singh Photo

ਹਰਸਿਮਰਤ ਬਾਦਲ ਦੀ ਟਵੀਟ ਲੜੀ ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਪੰਜਾਬ ਨੂੰ ਕੋਵਿਡ-19 ਸੰਕਟ ਨਾਲ ਲੜਨ ਵਾਸਤੇ ਕੇਂਦਰ ਤੋਂ ਫੰਡ ਅਤੇ ਗਰਾਂਟ ਮਿਲੇ ਹਨ, ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਤੁਹਾਡੀ ਸੂਚਨਾ ਬਿਲਕੁਲ ਗਲਤ ਹੈ।'' ਮੁੱਖ ਮੰਤਰੀ ਨੇ ਹਰਸਿਮਰਤ ਬਾਦਲ ਦੀਆਂ ਟਿੱਪਣੀਆਂ ਨੂੰ ਉਹਨਾਂ ਦੀ ਆਦਤਨ ਝੂਠ ਬੋਲਣ ਅਤੇ ਆਪਣੇ ਹੀ ਸੂਬੇ ਦੇ ਮੁੱਢਲੇ ਤੱਥਾਂ ਬਾਰੇ ਜਾਣਕਾਰੀ ਨਾ ਹੋਣ ਵਾਲੀ ਕਰਾਰ ਦਿੰਦਿਆਂ ਕਿਹਾ, ''ਸੂਬੇ ਨੂੰ ਕੇਂਦਰ ਸਰਕਾਰ ਪਾਸੋਂ ਕੋਵਿਡ-19 ਖਿਲਾਫ ਨਜਿੱਠਣ ਵਾਸਤੇ ਕੋਈ ਪੈਸਾ ਨਹੀਂ ਮਿਲਿਆ।''

File PhotoFile Photo

ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣਾ ਮੂੰਹ ਖੋਲ੍ਹਣ ਤੋਂ ਪਹਿਲਾਂ ਤੱਥਾਂ ਨੂੰ ਜਾਂਚ ਲਿਆ ਕਰਨ। ਉਹਨਾਂ ਕਿਹਾ ਕਿ ਆਪਣੇ ਕੇਂਦਰੀ ਮੰਤਰੀ ਦੇ ਅਹੁਦੇ ਨੂੰ ਆਪਣੇ ਸੂਬੇ ਦੀ ਮਦਦ ਲਈ ਵਰਤਣ ਦੀ ਬਜਾਏ ਹਰਸਿਮਰਤ ਕੌਰ ਸ਼ਰਮਨਾਕ ਤਰੀਕੇ ਨਾਲ ਰਾਜਨੀਤੀ ਲਈ ਝੂਠ ਦਾ ਰੌਲਾ ਪਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਆਗੂਆਂ ਨੂੰ ਕਿਹਾ, ''ਤੁਹਾਨੂੰ ਅਜਿਹੇ ਵੱਡੇ ਸੰਕਟ ਵਾਲੇ ਮੁੱਦੇ ਉਤੇ ਝੂਠ ਬੋਲਣ ਲਈ ਸ਼ਰਮਿੰਦਾ ਹੋਣਾ ਚਾਹੀਦਾ ਹੈ।''

File PhotoFile Photo

ਉਹਨਾਂ ਕਿਹਾ ਕਿ ਇਸ ਵੇਲੇ ਜਦੋਂ ਪੰਜਾਬ ਸਮੇਤ ਦੇਸ਼ ਭਰ ਵਿਚ ਸਾਰੀਆਂ ਪਾਰਟੀਆਂ ਆਪਣੇ ਪਾਰਟੀ ਹਿੱਤਾਂ ਤੋਂ ਉਪਰ ਉਠ ਕੇ ਇਸ ਅਣਕਿਆਸੇ ਸੰਕਟ ਨਾਲ ਲੜਨ ਵਾਸਤੇ ਹੱਥ ਮਿਲਾ ਰਹੀਆਂ ਹਨ ਉਥੇ ਹਰਸਿਮਰਤ ਆਪਣੇ ਰਾਜਸੀ ਏਜੰਡੇ ਨੂੰ ਅੱਗੇ ਵਧਾਉਣ ਲਈ ਇਹ ਸਭ ਕੁਝ ਕਰ ਰਹੇ ਹਨ। ਮੁੱਖ ਮੰਤਰੀ ਨੇ ਇਸ ਸੰਕਟ ਦੇ ਸਮੇਂ ਹਰਸਿਮਰਤ 'ਤੇ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਦੀ ਬਜਾਏ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਕਮਜ਼ੋਰ ਕਰਨ ਲਈ ਆੜੇ ਹੱਥੀ ਲੈਂਦਿਆ ਕਿਹਾ, ''ਤੁਸੀਂ ਉਥੇ ਬੈਠੇ ਕੀ ਕਰ ਰਹੇ ਹੋ ਜੇ ਤੁਸੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਨਹੀਂ ਲੜ ਸਕਦੇ?''

File PhotoFile Photo

ਹਰਸਿਮਰਤ ਬਾਦਲ ਦੇ ਝੂਠ ਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਉਹਨਾਂ ਵੱਲੋਂ 2366 ਕਰੋੜ ਰੁਪਏ ਦਾ ਜ਼ਿਕਰ ਕੀਤਾ ਗਿਆ ਹੈ ਉਹ ਜੀਐਸਟੀ ਦੇ ਹਿੱਸੇ ਵਜੋਂ ਸੂਬੇ ਦਾ ਬਕਾਇਆ ਪੈਸਾ ਸੀ। ਇਥੋਂ ਤੱਕ ਕਿ ਹਾਲੇ ਵੀ ਸੂਬੇ ਦਾ 4400 ਕਰੋੜ ਰੁਪਏ ਕੇਂਦਰ ਸਰਕਾਰ ਕੋਲ ਬਕਾਇਆ ਪਿਆ ਹੈ। ਉਹਨਾਂ ਕਿਹਾ, ''ਤੁਸੀਂ ਕੋਵਿਡ ਦੀ ਜੰਗ ਲਈ ਲੋੜੀਂਦਾ ਰਾਹਤ ਪੈਕੇਜ ਲੈਣਾ ਤਾਂ ਕੀ ਸਗੋਂ ਸਾਨੂੰ ਸਾਡੇ ਬਕਾਏ ਵੀ ਨਹੀਂ ਦਿਵਾ ਸਕੇ।''

Harsimrat Kaur BadalPhoto

ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਬਾਦਲ ਵੱਲੋਂ ਆਪਣੇ ਟਵੀਟ ਵਿਚ ਜਿਹੜੀ ਬਾਕੀ ਰਾਸ਼ੀ ਦਾ ਜ਼ਿਕਰ ਕੀਤਾ ਗਿਆ, ਉਹ ਵੀ ਸੂਬੇ ਦੇ ਆਮ ਬਕਾਏ ਹਨ ਜਿਨ੍ਹਾਂ ਦਾ ਕੋਵਿਡ-19 ਦੀ ਜੰਗ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹਨਾਂ ਨੇ ਅਕਾਲੀ ਲੀਡਰ ਵੱਲੋਂ ਇਸ ਔਖੇ ਸਮੇਂ ਵਿਚ ਪੰਜਾਬ ਲਈ ਕੋਈ ਹਮਾਇਤ ਜੁਟਾਉਣ ਦੀਆਂ ਨਾਕਾਮੀਆਂ 'ਤੇ ਪਰਦਾ ਪਾਉਣ ਲਈ ਇਸ ਕਦਰ ਝੂਠ ਬੋਲਣ 'ਤੇ ਦੁੱਖ ਜ਼ਾਹਰ ਕੀਤਾ।

Badals Photo

ਮੁੱਖ ਮੰਤਰੀ ਨੇ ਦੱਸਿਆ ਕਿ ਹਰਸਿਮਰਤ ਵੱਲੋਂ 10,000 ਟਨ ਦੇ ਕੀਤੇ ਦਾਅਵੇ ਦੇ ਉਲਟ ਸੂਬੇ ਨੂੰ ਹੁਣ ਤੱਕ ਸਿਰਫ 42 ਟਨ ਦਾਲਾਂ ਪ੍ਰਾਪਤ ਹੋਈਆਂ ਹਨ ਜਿਸ ਨੂੰ ਸੂਬੇ ਦੀ ਲੋੜ ਮੁਤਾਬਕ ਮਜ਼ਾਕ ਹੀ ਕਿਹਾ ਜਾ ਸਕਦਾ ਹੈ। ਉਹਨਾਂ ਨੇ ਚੇਤੇ ਕਰਦਿਆਂ ਕਿਹਾ ਕਿ ਉਹਨਾਂ ਨੇ ਖੁਦ ਸੁਝਾਅ ਦਿੱਤਾ ਸੀ ਕਿ ਕੇਂਦਰ ਸਰਕਾਰ ਨੂੰ ਸਾਰੇ ਸੂਬਿਆਂ ਵਿਚ ਗਰੀਬਾਂ ਲਈ ਛੇ ਮਹੀਨਿਆਂ ਦੇ ਰਾਸ਼ਨ ਦਾ ਬੰਦੋਬਸਤ ਕੀਤਾ ਜਾਣਾ ਚਾਹੀਦਾ ਹੈ।

Captain Amarinder singhPhoto

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਥੋਂ ਤੱਕ ਕਿ ਹਾੜੀ ਦੀ ਫਸਲ ਦੇ ਭੰਡਾਰਨ ਲਈ ਥਾਂ ਖਾਲੀ ਕਰਨ ਵਾਸਤੇ ਪੰਜਾਬ ਤੋਂ ਵਾਧੂ ਅਨਾਜ ਚੁੱਕਣ ਵਿਚ ਤੇਜ਼ੀ ਲਿਆਉਣ ਦੇ ਦਿੱਤੇ ਸੁਝਾਅ 'ਤੇ ਵੀ ਕੇਂਦਰ ਨੇ ਕੋਈ ਧਿਆਨ ਨਾ ਦਿੱਤਾ। ਉਹਨਾਂ ਕਿਹਾ,''ਕੇਂਦਰ ਅਨਾਜ ਸੜਦੇ ਰਹਿਣ ਨੂੰ ਤਰਜੀਹ ਦਿੰਦਾ ਅਤੇ ਮੁਲਕ ਦੇ ਗਰੀਬਾਂ ਅਤੇ ਲੋੜਵੰਦ ਲੋਕਾਂ ਦਾ ਪੇਟ ਭਰਨ ਲਈ ਅਨਾਜ ਵਰਤਣ ਦੀ ਬਜਾਏ ਅਨਾਜ ਸੜਨ ਨਾਲ ਪੈਂਦੇ ਘਾਟੇ ਦੀ ਭਰਪਾਈ ਦਾ ਬੋਝ ਵੀ ਸੂਬਾ ਸਰਕਾਰ ਦੇ ਸਿਰ ਪਾ ਦਿੱਤਾ ਜਾਂਦਾ ਹੈ।''

File PhotoFile Photo

ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਲਈ ਰਾਹਤ ਪੈਕੇਜ ਤਾਂ ਇਕ ਪਾਸੇ ਰਿਹਾ, ਕੇਂਦਰ ਸਰਕਾਰ ਨੇ ਤਾਂ ਮੁਲਾਜ਼ਮਾਂ ਲਈ ਬੀਮਾ ਅਤੇ ਕਿਸਾਨਾਂ ਲਈ ਬਕਾਏ ਬੋਨਸ ਦਾ ਨਿਪਟਾਰਾ ਤੱਕ ਨਹੀਂ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਬਾਦਲ ਵੱਲੋਂ ਇਸ ਮੁੱਦੇ 'ਤੇ ਸਿਆਸਤ ਖੇਡਣ ਅਤੇ ਕੇਂਦਰ ਵਿਚ ਭਾਈਵਾਲ ਅਕਾਲੀ ਦਲ ਦੀ ਨਾਕਾਮੀ ਤੋਂ ਲੋਕਾਂ ਦਾ ਧਿਆਨ ਹਟਾਉਣ ਦੀਆਂ ਘਟੀਆ ਕੋਸ਼ਿਸ਼ਾਂ ਕਰਨ ਦੀ ਨਿਖੇਧੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸੰਕਟ ਵਿਚ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਪ੍ਰਤੀ ਕੋਈ ਵੀ ਯੋਗਦਾਨ ਪਾਉਣ ਵਿਚ ਉਹਨਾਂ ਦੀ ਪਾਰਟੀ ਅਸਫਲ ਰਹੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement