
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਜਨਤਕ ਤੌਰ ’ਤੇ ਮਾਸਕ ਦੀ ਵਰਤੋਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿਤੇ ਅਤੇ ਨਾਲ ਹੀ
ਚੰਡੀਗੜ੍ਹ, 17 ਅਪ੍ਰੈਲ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਜਨਤਕ ਤੌਰ ’ਤੇ ਮਾਸਕ ਦੀ ਵਰਤੋਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿਤੇ ਅਤੇ ਨਾਲ ਹੀ ਪੁਲਿਸ ਨੂੰ ਕਿਹਾ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਕੱਟੇ ਜਾਣ। ਸੂਬੇ ਵਿਚ ਕੋਵਿਡ-19 ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਸੱਦੀ ਗਈ ਵੀਡਿਉ ਕਾਨਫ਼ਰੰਸ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਖ਼ਤਰਨਾਕ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਵਿਚ ਕੋਈ ਸਮਝੌਤਾ ਨਹÄ ਕੀਤਾ ਜਾਵੇਗਾ।
File photo
ਉਨ੍ਹਾਂ ਪੁਲਿਸ ਨੂੰ ਨਿਰਦੇਸ਼ ਦਿਤੇ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ (ਚਾਹੇ ਘਰ ਬਣਾਇਆ ਹੋਵੇ ਜਾਂ ਹੋਰ ਹੋਵੇ) ਤੋਂ ਬਿਨਾਂ ਦੇਖਿਆ ਜਾਵੇ, ਉਸ ਦਾ ਮਹਾਮਾਰੀ ਕਾਨੂੰਨ ਦੀ ਧਾਰਾਵਾਂ ਅਨੁਸਾਰ ਚਲਾਨ ਕਟਿਆ ਜਾਵੇ। ਉਨ੍ਹਾਂ ਜਨਤਕ ਤੌਰ ’ਤੇ ਮਾਸਕ ਪਹਿਣਨ ਦੇ ਹੁਕਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।