
ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੋਈ 26
ਪਟਿਆਲਾ: ਬੀਤੇ ਦਿਨੀਂ ਜ਼ਿਲ੍ਹਾ ਪਟਿਆਲਾ ਦੇ ਕਿਤਾਬਾਂ ਵਾਲੇ ਬਜ਼ਾਰ ਵਿਚੋਂ ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਵਿਚ ਆਏ 9 ਵਿਅਕਤੀਆਂ ਦੀ ਕੋਰੋਨਾ ਵਾਇਰਸ ਰਿਪੋਰਟ ਅੱਜ ਪਾਜ਼ੀਟਿਵ ਪਾਈ ਗਈ ਹੈ। ਇਸੇ ਤਰ੍ਹਾਂ ਰਾਜਪੁਰਾ ਤੋਂ ਕੋਰੋਨਾ ਪੀੜ੍ਹਤ ਔਰਤ ਦੇ ਸੰਪਰਕ ਵਾਲੇ 6 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ।
Photo
ਇਸ ਦੀ ਪੁਸ਼ਟੀ ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕੀਤੀ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ’ਚ ਪਹਿਲਾਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 11 ਸੀ ਤੇ ਹੁਣ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 26 ਹੋ ਗਈ ਹੈ। ਦੱਸ ਦਈਏ ਕਿ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।
Photo
ਆਏ ਦਿਨ ਮਰੀਜਾਂ ਅਤੇ ਮ੍ਰਿਤਕਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 234 ਹੋ ਗਈ ਹੈ ਅਤੇ ਅੱਜ 23 ਨਵੇਂ ਮਾਮਲੇ ਸਾਹਮਣੇ ਹਨ । ਪੰਜਾਬ ਵਿਚ ਹੁਣ ਤੱਕ ਕੋਰੋਨਾ ਵਾਇਰਸ ਕਾਰਨ ਕੁੱਲ 16 ਮੌਤਾਂ ਹੋ ਚੁੱਕੀਆਂ ਹਨ।
Photo
ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 18 ਅਪ੍ਰੈਲ 2020 ਸ਼ਾਮ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ 6167 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 5354 ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਇਲਾਵਾ 579 ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।