
ਲੁਧਿਆਣਾ ਦੇ ਕਿਸਾਨਾਂ ਨੇ ਦੱਸਿਆਂ ਕਿ ਇਸ ਮੀਂਹ ਦੇ ਕਾਰਨ ਉਨ੍ਹਾਂ ਦੀ 20 ਤੋਂ 25 ਫੀਸਦੀ ਕਣਕ ਖਰਾਬ ਹੋ ਗਈ ਹੈ।
ਚੰਡੀਗੜ੍ਹ : ਕਰੋਨਾ ਵਾਇਰਸ ਦੇ ਕਾਰਨ ਲਗਾਏ ਗਏ ਲੌਕਡਾਊਨ ਕਰਕੇ ਕਿਸਾਨ ਪਹਿਲਾਂ ਹੀ ਮੁਸ਼ਕਿਲ ਵਿਚ ਹਨ ਕਿਉਂਕਿ ਉਨ੍ਹਾਂ ਨੂੰ ਫਸਲ ਦੀ ਵਾਢੀ ਵਿਚ ਕਾਫੀ ਮੁਸ਼ਕਿਲ ਹੋ ਰਹੀ ਹੈ। ਇਸ ਤੋਂ ਇਲਾਵਾ ਕੱਲ ਰਾਤ ਹੋਈ ਬੇਮੌਸਮੀ ਬਰਸਾਤ ਅਤੇ ਕਈ ਥਾਂਵਾਂ ਤੇ ਗੜ੍ਹਮਾਰੀ ਨੇ ਕਣਕ ਦੀ ਫਸਲ ਨੂੰ ਖਰਾਬ ਕੀਤਾ ਹੈ।
Farmer
ਇਸ ਕਾਰਨ ਅਜਿਹੇ ਹਲਾਤਾਂ ਵਿਚ ਕਿਸਾਨਾਂ ਲਈ ਕਣਕ ਦੀ ਵਾਢੀ ਬੜੀ ਮੁਸ਼ਕਿਲ ਭਰੀ ਹੋ ਰਹੀ ਹੈ। ਦੱਸ ਦੱਈਏ ਕਿ ਲੌਕਡਾਊਨ ਦੇ ਕਾਰਨ ਪਹਿਲਾਂ ਹੀ ਬਹੁਤ ਸਾਰੀਆਂ ਕੰਬਾਇਨਾਂ ਦੂਜੀਆਂ ਸਟੇਟਾਂ ਵਿਚ ਫਸੀਆਂ ਹੋਈਆਂ ਹਨ ਅਤੇ ਕਿਸਾਨਾਂ ਨੂੰ ਲੋਕਲ ਕਬਾਇਨਾਂ ਨਾਲ ਹੀ ਕੰਮ ਚਲਾਉਂਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਣਕ ਵਿਚ ਨਮੀ ਹੋਣ ਦੇ ਕਾਰਨ ਪਹਿਲਾਂ ਹੀ ਵਾਢੀ ਦੇਰੀ ਨਾਲ ਸ਼ੁਰੂ ਕੀਤੀ ਗਈ ਸੀ
Farmer
ਪਰ ਪੰਜਾਬ ਵਿਚ ਵੱਖ-ਵੱਖ ਥਾਵਾਂ ਤੇ ਪਏ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਕਾਫੀ ਫਸਲ ਦਾ ਨੁਕਸਾਨ ਕਰ ਦਿੱਤਾ ਹੈ। ਉਧਰ ਲੁਧਿਆਣਾ ਦੇ ਕਿਸਾਨਾਂ ਨੇ ਦੱਸਿਆਂ ਕਿ ਇਸ ਮੀਂਹ ਦੇ ਕਾਰਨ ਉਨ੍ਹਾਂ ਦੀ 20 ਤੋਂ 25 ਫੀਸਦੀ ਕਣਕ ਖਰਾਬ ਹੋ ਗਈ ਹੈ।
Farmer
ਇਸ ਤੋਂ ਇਲਾਵਾ ਬਠਿੰਡਾ ਵਿਚ ਵੀ ਤੇਜ ਝਖੜ ਅਤੇ ਗੜੇਮਾਰੀ ਨੇ ਕਣਕਾਂ ਵਿਛਾ ਕੇ ਰੱਖ ਦਿੱਤੀਆਂ ਹਨ। ਇਸ ਬੇਮੌਸਮੇ ਮੀਂਹ ਅਤੇ ਹਨੇਰੀ ਨੇ ਕਿਸਾਨਾਂ ਦੀ ਇੰਨੇ ਮਹੀਂਨਿਆਂ ਦੀ ਕੀਤੀ ਮਿਹਨਤ ਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ।
farmers
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।