
ਪੰਜਾਬ ਵਿਚ ਕੋਰੋਨਾ ਵਾਇਰਸ ਦੀ ਤਬਾਹੀ ਮਚਾਈ ਹੋਈ ਹੈ ਤੇ ਹੁਣ ਲੁਧਿਆਣਾ ਦੇ ਏ.ਸੀ.ਪੀ. ਅਨਿਲ ਕੋਹਲੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ।
ਚੰਡੀਗੜ੍ਹ - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਤਬਾਹੀ ਮਚਾਈ ਹੋਈ ਹੈ ਤੇ ਹੁਣ ਲੁਧਿਆਣਾ ਦੇ ਏ.ਸੀ.ਪੀ. ਅਨਿਲ ਕੋਹਲੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ। ਦੱਸ ਦਈਏ ਕਿ ਅਨਿਲ ਕੋਹਲੀ ਪਿਛਲੇ ਲੰਬੇ ਸਮੇਂ ਤੋਂ ਲੁਧਿਆਣਾ ਦੇ ਐਸ.ਪੀ.ਐੱਸ ਹਸਪਤਾਲ ਵਿਚ ਦਾਖਲ ਸਨ। ਉਨ੍ਹਾਂ ਨੂੰ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਨੇ ਥੈਰੇਪੀ ਰਾਹੀਂ ਉਨ੍ਹਾਂ ਦਾ ਇਲਾਜ ਕਰਨ ਲਈ ਕਿਹਾ ਸੀ, ਜਿਸ ਕਾਰਨ ਅੱਜ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਹਨਾਂ ਨੇ ਦਮ ਤੋੜ ਦਿੱਤਾ।
File photo
ਇਸ ਦੇ ਨਾਲ ਹੀ ਦੱਸ ਦਈਏ ਕਿ ਸੂਬੇ ਵਿਚ ਕੋਵਿਡ-19 ਦੇ ਅਜਿਹੇ ਪਹਿਲੇ ਇਲਾਜ ਲਈ ਪੰਜਾਬ ਸਰਕਾਰ ਐਸ.ਪੀ.ਐਸ. ਹਸਪਤਾਲ ਲੁਧਿਆਣਾ ਦੀ ਮੈਡੀਕਲ ਟੀਮ ਨੂੰ ਸਹਿਯੋਗ ਦੇ ਰਹੀ ਸੀ ਜਿਹਨਾਂ ਨੇ ਕੁਝ ਦਿਨ ਪਹਿਲਾ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਪਾਏ ਗਏ ਲੁਧਿਆਣਾ ਦੇ ਏ.ਸੀ.ਪੀ. ਅਨਿਲ ਕੋਹਲੀ ਦੀ ਪਲਾਜ਼ਮਾ ਥੈਰੇਪੀ ਕਰਵਾਉਣ ਦਾ ਫ਼ੈਸਲਾ ਕੀਤਾ ਸੀ।
File photo
ਇਹ ਖੁਲਾਸਾ ਸਰਕਾਰੀ ਬੁਲਾਰੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਕੋਵਿਡ-19 ਸਥਿਤੀ ਦੀ ਸਮੀਖਿਆ ਕਰਨ ਵਾਸਤੇ ਸੱਦੀ ਵੀਡਿਉ ਕਾਨਫ਼ਰੰਸ ਤੋਂ ਬਾਅਦ ਕੀਤਾ ਸੀ। ਪੰਜਾਬ ਪੁਲਿਸ ਦੇ ਏ.ਸੀ.ਪੀ. ਦਾ ਪਰਵਾਰ ਜੋ ਲੁਧਿਆਣਾ ਦੇ ਅਪੋਲੋ ਹਸਪਤਾਲ ਵਿਚ ਦਾਖ਼ਲ ਹੈ, ਨੇ ਥੈਰੇਪੀ ਲਈ ਇਜ਼ਾਜਤ ਦੇ ਦਿਤੀ ਸੀ ਜਿਸ ਲਈ ਪੰਜਾਬ ਦੀਆਂ ਸਿਹਤ ਸੇਵਾਵਾਂ ਦਾ ਡਾਇਰੈਕਟਰ ਸੰਭਾਵੀ ਪਲਾਜ਼ਮਾ ਦਾਨੀ ਨਾਲ ਤਾਲਮੇਲ ਕਰ ਰਿਹਾ ਸੀ।
ਇਸ ਤੋਂ ਪਹਿਲਾ ਵੀਡਿਉ ਕਾਨਫ਼ਰੰਸਿੰਗ ਵਿਚ ਦਸਿਆ ਗਿਆ ਕਿ ਥੈਰੇਪੀ ਵਿਚ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਸ ਥੈਰੇਪੀ ਦਾ ਪ੍ਰਬੰਧ ਸੂਬਾ ਸਰਕਾਰ ਦੇ ਸਿਹਤ ਸਲਾਹਕਾਰ ਅਤੇ ਪੀ.ਜੀ.ਆਈ. ਦੇ ਸਾਬਕਾ ਡਾਇਰੈਕਟਰ ਡਾ.ਕੇ.ਕੇ.ਤਲਵਾੜ ਵਲੋਂ ਕੀਤਾ ਜਾ ਰਿਹਾ ਹੈ।