ਓ.ਪੀ. ਸੋਨੀ ਵਲੋਂ ਮੈਡੀਕਲ ਕਾਲਜ ਦੀ ਕਾਰਜਪ੍ਰਣਾਲੀ ਦਾ ਮੁਲਾਂਕਣ
Published : Apr 18, 2020, 9:17 am IST
Updated : Apr 18, 2020, 9:17 am IST
SHARE ARTICLE
File Photo
File Photo

ਪੰਜਾਬ ਦੇ ਡਾਕਟਰੀ ਸਿਖਿਆ ਅਤੇ ਖੋਜ  ਬਾਰੇ ਮੰਤਰੀ ਸ਼੍ਰੀ ਓ.ਪੀ ਸੋਨੀ ਵਲੋਂ ਕੋਵਿਡ-19 ਦੇ ਮਦੇਨਜ਼ਰ ਸੂਬੇ ਦੇ ਲੋਕਾਂ ਨੂੰ  ਮੈਡੀਕਲ ਕਾਲਜ ਅਤੇ ਹਸਪਤਾਲਾਂ

ਚੰਡੀਗੜ੍ਹ, 17 ਅਪ੍ਰੈਲ (ਸ.ਸ.ਸ) : ਪੰਜਾਬ ਦੇ ਡਾਕਟਰੀ ਸਿਖਿਆ ਅਤੇ ਖੋਜ  ਬਾਰੇ ਮੰਤਰੀ ਸ਼੍ਰੀ ਓ.ਪੀ ਸੋਨੀ ਵਲੋਂ ਕੋਵਿਡ-19 ਦੇ ਮਦੇਨਜ਼ਰ ਸੂਬੇ ਦੇ ਲੋਕਾਂ ਨੂੰ  ਮੈਡੀਕਲ ਕਾਲਜ ਅਤੇ ਹਸਪਤਾਲਾਂ ਵਲੋਂ ਦਿਤੀਆਂ ਜਾ ਰਹੀਆਂ ਸੇਵਾਵਾਂ ਅਤੇ  ਉਨ੍ਹਾਂ ਦੀ ਕਾਰਜਪ੍ਰਣਾਲੀ ਦਾ ਮੁਲਾਂਕਣ ਕੀਤਾ ਗਿਆ। ਵੀਡੀਉ ਕਾਨਫ਼ਰੰਸਿੰਗ ਰਾਹੀਂ ਕੀਤੀ ਗਈ ਇਸ ਮੀਟਿੰਗ ਵਿਚ ਡਾਕਟਰੀ ਸਿਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਡੀ.ਕੇ.ਤਿਵਾੜੀ, ਡਾਇਰੈਕਟਰ ਡਾਕਟਰ ਅਵਨੀਸ਼ ਕੁਮਾਰ, ਸੰਯੁਕਤ ਡਾਇਰੈਕਟਰ ਡਾਕਟਰ ਅਕਾਸ਼ਦੀਪ ਅਗਰਵਾਲ ਅਤੇ ਬਾਬਾ ਫ਼ਰੀਦ ਯੂਨਿਵਰਸੀਟੀ ਦੇ ਕੁਲਪਤੀ ਡਾਕਟਰ ਰਾਜ ਬਹਾਦਰ ਤੋਂ ਇਲਾਵਾ ਪੰਜਾਬ ਰਾਜ ਦੇ ਸਮੂਹ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਹਾਜ਼ਰ ਸਨ।

File photoFile photo

ਮੀਟਿੰਗ ਦੌਰਾਨ ਸੋਨੀ ਨੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਲੋਂ ਕੋਵਿਡ-19 ਤੋਂ ਪੀੜਤ ਮਰੀਜ਼ਾਂ ਅਤੇ ਸ਼ੱਕੀ ਮਰੀਜ਼ਾਂ ਨੂੰ ਦਿਤੀ ਜਾ ਰਹੀਆਂ ਸੇਵਾਵਾਂ ਦਾ ਮੁਲਾਂਕਣ ਕੀਤਾ ਅਤੇ ਇਨ੍ਹਾਂ ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਲੋਂ ਬਹੁਤ ਸ਼ਲਾਘਾਯੋਗ ਕਾਰਜ ਕੀਤਾ ਜਾ ਰਿਹਾ। ਮੀਟਿੰਗ ਦੌਰਾਨ ਸ਼੍ਰੀ ਸੋਨੀ ਨੂੰ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੇ ਕਿਹਾ ਕਿ ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਮੋਜੂਦਾ ਸਮੇਂ ਕੋਵਿਡ ਕੇਸਾਂ ਨਾਲ ਸਬੰਧਿਤ ਸਾਰੇ ਸੰਕਟਕਾਲੀਨ ਕੰਮ ਕਰ ਰਿਹਾ ਹੈ ਅਤੇ ਇਸ ਸਥਿਤੀ ਨੂੰ ਦੇਖਦੇ ਹੋਏ ਭਵਿੱਖ ਵਿੱਚ ਆਉਣ ਵਾਲੀ ਅਜਿਹੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਵਿਭਾਗ ਨੂੰ ਹੁਣ ਤੋਂ ਹੀ ਤਿਆਰੀਆਂ ਕਰਨ ਦੀ ਦਿਸ਼ਾ ਵਿਚ ਕੰਮ ਕਰਨ ਲਈ ਮੈਡੀਕਲ ਕਾਲਜਾਂ  ਨੂੰ ਹੋਰ ਜ਼ਿਆਦਾ ਵਿੱਤੀ ਸੰਸਾਧਨਾਂ ਦੀ ਲੋੜ ਹੈ ਤਾਂ ਜੋ ਵੈਂਟੀਲੇਟਰ ਦੀ ਸਮਰੱਥਾ ਨੂੰ ਮੌਜੂਦਾ ਤੋਂ ਦੁੱਗਣਾ ਕੀਤਾ ਜਾ ਸਕੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement