Corona Virus : ਪੰਜਾਬ ਦੇ 19 ਜ਼ਿਲ੍ਹੇ ਕਰੋਨਾ ਦੀ ਲਪੇਟ ‘ਚ, ਮਰੀਜ਼ਾਂ ਦੀ ਗਿਣਤੀ ਹੋਈ 211
Published : Apr 18, 2020, 7:47 am IST
Updated : Apr 18, 2020, 7:47 am IST
SHARE ARTICLE
coronavirus
coronavirus

ਪੰਜਾਬ ਵਿਚ ਹੁਣ ਤੱਕ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 211 ਹੋ ਗਈ ਹੈ

ਚੰਡੀਗੜ੍ਹ : ਪੰਜਾਬ ਵਿਚ ਆਏ ਦਿਨ ਕਰੋਨਾ ਵਾਇਰਸ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਹਾਲਾਂਕਿ ਇਸ ਦੇ ਫੈਲਾਅ ਨੂੰ ਰੋਕਣ ਦੇ ਲਈ ਸਰਕਾਰ ਦੇ ਵੱਲੋਂ ਲੌਕਡਾਊਨ ਲਗਾਇਆ ਗਿਆ ਹੈ ਪਰ ਫਿਰ ਵੀ ਇਸ ਦੇ ਕੇਸ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 211 ਹੋ ਗਈ ਹੈ ਅਤੇ ਇਸ ਦੇ ਨਾਲ ਹੀ ਕੱਲ ਕਰੋਨਾ ਵਾਇਰਸ ਨਾਲ ਲੁਧਿਆਣਾ ਦੇ ਕਾਨੂੰਨਗੋ ਦੀ ਮੌਤ ਤੋਂ ਬਾਅਦ ਪੰਜਾਬ ਵਿਚ ਮੌਤਾਂ ਦੀ ਗਿਣਤੀ ਦਾ ਕੁੱਲ ਅੰਕੜਾ 15 ਤੇ ਪਹੁੰਚ ਗਿਆ ਹੈ।

Punjab To Screen 1 Million People For CoronavirusPunjab Coronavirus

 ਇਸ ਤੋਂ ਇਲਾਵਾ ਹੁਣ ਤੱਕ ਸੂਬੇ ਅੰਦਰ ਸ਼ੱਕੀ ਮਰੀਜ਼ਾਂ ਦੀ ਗਿਣਤੀ ਦਾ ਅੰਰੜਾ 5988 ਦੇ ਕਰੀਬ ਹੈ। ਜਿਨ੍ਹਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 5113 ਲੋਕਾਂ ਦੀ ਰਿਪੋਰਟ ਨੈਗਟਿਵ ਆ ਚੁੱਕੀ  ਹੈ। ਜ਼ਿਕਰਯੋਗ ਹੈ ਕਿ  ਅੱਜ ਕਰੋਨਾ ਪੌਜਟਿਵ ਦੇ 14 ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 5 ਪਟਿਆਲਾ, 1 ਫਿਰੋਜ਼ਪੁਰ, 4 ਲੁਧਿਆਣਾ, ਅਤੇ 4 ਕੇਸ ਜਲੰਧਰ ਤੋਂ ਸਾਹਮਣੇ ਆਏ ਹਨ।

Punjab To Screen 1 Million People For CoronavirusPunjab Coronavirus

ਦੱਸ ਦੱਈਏ ਕਿ ਹੁਣ ਤੱਕ ਕਰੋਨਾ ਵਾਇਰਸ ਨੇ ਪੰਜਾਬ ਦੇ 22 ਜ਼ਿਲ੍ਹਿਆਂ ਵਿਚੋਂ 19 ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਜਿਸ ਨਾਲ ਹੁਣ ਤੱਕ ਮੁਹਾਲੀ ਵਿਚ ਕਰੋਨਾ ਵਾਇਰਸ ਦੇ  ਸਭ ਤੋਂ ਵੱਧ ਕੇਸ ਪਾਏ ਗਏ ਹਨ ਜਿਨ੍ਹਾਂ ਦੀ ਗਿਣਤੀ  56 ਹੋ ਗਈ ਹੈ ਇਸ ਤੋਂ ਇਲਾਵਾ ਨਵਾਂ ਸ਼ਹਿਰ 19, ਪਠਾਨਕੋਟ ਤੋਂ 24, ਜਲੰਧਰ ਤੋਂ 35 ਹੁਸ਼ਿਆਰਪੁਰ ਤੋਂ 7, ਮਾਨਸਾ ਤੋਂ 11, ਲੁਧਿਆਣਾ 15, ਮੋਗਾ ਤੋਂ 4, ਰੂਪ ਨਗਰ ਤੋਂ 3, ਪਟਿਆਲਾ ਤੋਂ 11, ਅਮ੍ਰਿੰਤਸਰ ਵਿਚ 11,  

Coronavirus govt appeals to large companies to donate to prime ministers cares fundCoronavirus 

ਇਸ ਦੇ ਨਾਲ ਹੀ ਫਤਹਿਗੜ੍ਹ ਸਾਹਿਬ, ਸੰਗਰੂਰ ਅਤੇ ਬਰਨਾਲਾ ਤੋਂ 2-2 ਕੇਸ, ਫਰੀਦਕੋਟ ਜ਼ਿਲ੍ਹੇ ਤੋਂ 3 ਕੇਸ, ਕਪੂਰਥਲਾ, ਮਲੇਰਕੋਟਲਾ, ਫਗਵਾੜਾ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਦੱਸ ਦੱਈਏ ਕਿ ਸਰਕਾਰੀ ਰਿਪੋਰਟਾਂ ਦੇ ਅਨੁਸਾਰ 30 ਲੋਕ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਵੀ ਹੋ ਚੁੱਕੇ ਹਨ।  

Coronavirus positive case covid 19 death toll lockdown modi candle appealCoronavirus positive case covid 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement