ਪੰਜਾਬ ’ਚ ਤੀਜੇ ਦਿਨ 148221 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
Published : Apr 18, 2020, 10:12 am IST
Updated : Apr 18, 2020, 10:12 am IST
SHARE ARTICLE
File photo
File photo

ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਤੀਜੇ ਦਿਨ 148221 ਮੀਟ੍ਰਿਕ ਟਨ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 145264 ਅਤੇ ਆੜ੍ਹਤੀਆਂ

ਚੰਡੀਗੜ੍ਹ,17 ਅਪ੍ਰੈਲ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਤੀਜੇ ਦਿਨ 148221 ਮੀਟ੍ਰਿਕ ਟਨ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 145264 ਅਤੇ ਆੜ੍ਹਤੀਆਂ ਵਲੋਂ 2957 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ  145264 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗਈ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 35677  ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 36542 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 31874 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ

ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 22171 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 10589 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗਈ ਹੈ।  ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 8411ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਖਰੀਦ ਦੇ ਤੀਸਰੇ ਦਿਨ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  187417 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement