ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵੀ ਵੀਡਿਉ ਕਾਨਫ਼ਰੰਸਿੰਗ ਕੀਤੀ ਜਾਵੇਗੀ : ਸਿਖਿਆ ਮੰਤਰੀ
Published : Apr 18, 2020, 9:14 am IST
Updated : Apr 18, 2020, 9:14 am IST
SHARE ARTICLE
File photo
File photo

ਸਿਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਥਾਨਕ ਮਲਟੀਪਰਪਜ਼ ਸਕੂਲ ਤੋਂ ਸਕੱਤਰ ਸਕੂਲ ਸਿਖਿਆ ਕ੍ਰਿਸ਼ਨ ਕੁਮਾਰ ਨਾਲ ਡੀ.ਪੀ.ਆਈਜ਼,

ਪਟਿਆਲਾ/ਚੰਡੀਗੜ੍ਹ, 17 ਅਪ੍ਰੈਲ (ਸ.ਸ.ਸ) : ਸਿਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਥਾਨਕ ਮਲਟੀਪਰਪਜ਼ ਸਕੂਲ ਤੋਂ ਸਕੱਤਰ ਸਕੂਲ ਸਿਖਿਆ ਕ੍ਰਿਸ਼ਨ ਕੁਮਾਰ ਨਾਲ ਡੀ.ਪੀ.ਆਈਜ਼, ਸਾਰੇ ਜ਼ਿਲਿ੍ਹਆਂ ਦੇ ਜ਼ਿਲ੍ਹਾ ਸਿਖਿਆ ਅਫ਼ਸਰਾਂ, ਡਿਪਟੀ ਡੀ.ਈ.ਓਜ਼ ਅਤੇ ਸਿਖਿਆ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਨਾਲ ਵੀਡਿਉ ਕਾਨਫ਼ਰੰਸਿੰਗ ਜ਼ਰੀਏ ਮੀਟਿੰਗ ਕੀਤੀ। ਸ਼੍ਰੀ ਸਿੰਗਲਾ ਨੇ ਕਿਹਾ ਕਿ ਜਲਦ ਹੀ ਪੰਜਾਬ ’ਚ ਮੌਜੂਦ ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਬਲਾਕਾਂ ’ਚ ਤੈਨਾਤ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਵੀਡਿਉ ਕਾਨਫ਼ਰੰਸਿੰਗ ਜ਼ਰੀਏ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਸਿਖਿਆ ਦੇ ਖੇਤਰ ’ਚ ਤੈਨਾਤ ਹਰ ਸਖ਼ਸ਼ ਨੂੰ ਜਵਾਬਦੇਹ ਬਣਾਇਆ ਜਾ ਸਕੇ।

File photoFile photo

ਕੈਬਨਿਟ ਮੰਤਰੀ ਨੇ ਦਸਿਆ ਕਿ ਮੀਟਿੰਗ ਦੌਰਾਨ ਸਿਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਦਿਆਰਥੀਆਂ ਨਾਲ ਲਗਾਤਾਰ ਰਾਬਤਾ ਬਣਾ ਕੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਸਮਾਜ ਭਲਾਈ ਦੇ ਗੁਣ ਵੀ ਪੜ੍ਹਾਈ ਦੇ ਨਾਲੋ-ਨਾਲ ਉਨ੍ਹਾਂ ’ਚ ਵਿਕਸਿਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਹਾਲਾਂਕਿ ਕੋਰੋਨਾਵਾਇਰਸ ਫ਼ੈਲਣ ਕਾਰਨ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਬੇਸ਼ਕੀਮਤੀ ਸਮਾਂ ਖ਼ਰਾਬ ਹੋਇਆ ਹੈ ਪਰ ਹੁਣ ਅਸੀਂ ਇਹ ਤਹੱਈਆ ਕੀਤਾ ਹੈ ਕਿ ਇਸ ਸਮੇਂ ਨੂੰ ਅਜਾਈਂ ਗਵਾਉਣ ਦੀ ਬਜਾਏ ਆਪਣੇ ਆਪ ਤੇ ਵਿਦਿਆਰਥੀਆਂ ਨੂੰ ਹੋਰ ਨਿਖਾਰਨ ’ਤੇ ਲਗਾਇਆ ਜਾਵੇ।
ਵੀਡਿਉ ਕਾਨਫ਼ਰੰਸਿੰਗ ਦੌਰਾਨ ਕੈਬਨਿਟ ਮੰਤਰੀ ਨੇ ਹਾਲ ਹੀ ਵਿਚ ਪਦਉੱਨਤ ਹੋਏ ਸਿਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿਤੀ ਅਤੇ ਹਦਾਇਤ ਕੀਤੀ ਕਿ ਹੁਣ ਉਹ ਅਪਣੀ ਜ਼ਿੰਮੇਵਾਰੀ ਹੋਰ ਵੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement