ਧਾਰਮਿਕ ਸਥਾਨ 'ਤੇ ਜਾ ਰਹੀ 52 ਸਾਲਾ ਔਰਤ ਦੀ ਦਰਦਨਾਕ ਸੜਕ ਹਾਦਸੇ 'ਚ ਮੌਤ
Published : Apr 18, 2021, 11:36 am IST
Updated : Apr 18, 2021, 11:37 am IST
SHARE ARTICLE
accident
accident

ਮੋਟਰ ਸਾਈਕਲ ਚਾਲਕ ਅੱਪਰਾ ਵਾਸੀ ਧਾਰਮਿਕ ਅਸਥਾਨ 'ਤੇ ਮੱਥਾ ਟੇਕਣ ਲਈ ਜਾ ਰਹੇ ਸਨ

ਮੁਕੰਦਪੁਰ - ਪੰਜਾਬ ਵਿਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅੱਜ ਤਾਜ਼ਾ ਮਾਮਲਾ ਕਸਬਾ ਮੁਕੰਦਪੁਰ  ਨੇੜੇ ਵਾਪਰਿਆ ਹੈ ਜਿਥੇ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਇਕ 52 ਸਾਲਾ ਔਰਤ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਦੱਸਣਯੋਗ ਹੈ ਕਿ ਇਹ ਹਾਦਸਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਮੇਨ ਸੜਕ 'ਤੇ ਤਲਵੰਡੀ ਫੱਤੂ ਨਹਿਰ ਦੇ ਨਜ਼ਦੀਕ ਵਾਪਰਿਆ ਹੈ। 

Road AccidentRoad Accident

ਮੌਕੇ 'ਤੇ ਐਸ.ਐਚ.ਓ ਮੁਕੰਦਪੁਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਮੋਟਰ ਸਾਈਕਲ ਚਾਲਕ ਅੱਪਰਾ ਵਾਸੀ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਲਈ ਜਾ ਰਹੇ ਸਨ ਤਾਂ ਦਾਣਾ ਮੰਡੀ ਮੁਕੰਦਪੁਰ ਤੋਂ ਇਕ ਕਣਕ ਦਾ ਟਰੱਕ ਭਰ ਕੇ ਬੰਗਾ ਜਾ ਰਿਹਾ ਸੀ। ਇਸ ਦੌਰਾਨ ਤਲਵੰਡੀ ਫੱਤੂ ਨਹਿਰ ਦੇ ਪੁਲ ਨਜ਼ਦੀਕ ਦੋਵਾਂ ਵਿਚਕਾਰ ਟੱਕਰ ਹੋਣ ਕਰਕੇ ਇਹ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ 52 ਸਾਲਾ ਔਰਤ ਦੀ ਮੌਤ ਹੋ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement