ਬਰਗਾੜੀ ਬੇਅਦਬੀ ਮਾਮਲੇ ਦੇ ਗਵਾਹਾਂ ਲਈ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਮੰਗੀ ਸੁਰੱਖਿਆ
Published : Apr 18, 2021, 6:02 pm IST
Updated : Apr 18, 2021, 6:47 pm IST
SHARE ARTICLE
Bhagwant Mann
Bhagwant Mann

ਸੰਸਾਰ ਭਰ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਦੀਆਂ ਭਾਵਨਾਂ ਇਸ ਮਾਮਲੇ ਨਾਲ ਜੁੜੀਆਂ ਹੋਈਆਂ ਹਨ। 

ਚੰਡੀਗੜ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਰਗਾੜੀ ਬੇਅਦਬੀ ਘਟਨਾ ਦੇ ਗਵਾਹਾਂ ਨੂੰ ਪੁਲਿਸ ਸੁਰੱਖਿਆ ਦਿੱਤੀ ਜਾਵੇ, ਤਾਂ ਜੋ ਇਹ ਗਵਾਹ ਬਿਨਾਂ ਡਰ ਅਤੇ ਭੈਅ ਤੋਂ ਅਦਾਲਤ ਵਿੱਚ ਜਾ ਕੇ ਸੱਚੀ ਗਵਾਹੀ ਦੇ ਸਕਣ। ਪਾਰਟੀ ਦੇ ਚੰਡੀਗੜ ਸਥਿਤ ਮੁੱਖ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਸਾਲ 2015 ਵਿੱਚ ਬਰਗਾੜੀ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਸੀ , ਜਿਸ ਨਾਲ ਸਿੱਖ ਸੰਗਤ ਨੂੰ ਗਹਿਰਾ ਸਦਮਾ ਪੁਹੰਚਿਆ ਸੀ। ਉਨਾਂ ਕਿਹਾ ਕਿ ਸੰਸਾਰ ਭਰ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਦੀਆਂ ਭਾਵਨਾਂ ਇਸ ਮਾਮਲੇ ਨਾਲ ਜੁੜੀਆਂ ਹੋਈਆਂ ਹਨ। 

Bhagwant Mann, Captain Amarinder Singh Bhagwant Mann, Captain Amarinder Singh

ਸੂਬਾ ਪ੍ਰਧਾਨ ਨੇ ਕਿਹਾ ਕਿ ਆਈ. ਜੀ  ਕੁੰਵਰ ਵਿਜੈ ਪ੍ਰਤਾਪ ਸਿੰਘ, ਜਿਨਾਂ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਨੇ ਪੰਜਾਬ ਦੀ ਮੁੱਖ ਸਕੱਤਰ ਅਤੇ ਪੰਜਾਬ ਦੇ ਪੁਲਿਸ ਮੁੱਖੀ ਨੂੰ ਇੱਕ ਪੱਤਰ ਲਿਖਿਆ ਕਿ ਬਰਗਾੜੀ ਬੇਦਅਬੀ ਮਾਮਲੇ ਵਿੱਚ ਜਿਹੜੇ ਵਿਅਕਤੀ ਗਵਾਹ ਹਨ, ਉਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਵਾਹੀਆਂ ਨਾ ਦੇਣ ਲਈ ਡਰਾਇਆ ਤੇ ਧਮਕਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕਈ ਤਰ੍ਹਾਂ ਦੇ ਲਾਲਚ ਵੀ ਗਵਾਹਾਂ ਨੂੰ ਦਿੱਤੇ ਜਾ ਰਹੇ ਹਨ। ਉਨਾਂ ਕਿਹਾ ਗਵਾਹਾਂ ਨੂੰ ਡਰਾਉਣ  ਧਮਕਾਉਣ ਤੇ ਲਾਲਚ ਦੇਣ ਦੀਆਂ ਘਟਨਾਵਾਂ ਸਿੱਖਾਂ ਦੇ ਵਲੂੰਧਰੇ ਹਿਰਦਿਆਂ ’ਤੇ ਲੂਣ ਮਲਣ ਦਾ ਕੰਮ ਕਰ ਰਹੀਆਂ ਹਨ। 

kunwar vijay Pratapkunwar vijay Pratap

ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਭਾਵੇਂ ਸਰਕਾਰ ਬਰਗਾੜੀ ਮਾਮਲੇ ਦੀ ਜਾਂਚ ਰਿਪੋਰਟ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸਹੀ ਤਰੀਕੇ ਨਾਲ ਰੱਖਣ ਵਿੱਚ ਫ਼ੇਲ ਹੋਈ ਹੈ, ਪਰ ਹੁਣ ਮਾਮਲੇ ਦੇ ਗਵਾਹਾਂ ਨੂੰ ਉਚ ਪੱਧਰੀ ਪੁਲਿਸ ਸੁਰੱਖਿਆ ਪ੍ਰਦਾਨ ਕਰੇ, ਤਾਂ ਜੋ ਸਾਰੇ ਗਵਾਹ ਬਿਨਾਂ ਡਰ ਭੈਅ ਤੋਂ ਅਦਾਲਤ ਵਿੱਚ ਸੱਚੀ ਗਵਾਹੀ ਦੇ ਕੇ ਗੁਰੂ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਸਕਣ। ਉਨਾਂ ਕਿਹਾ ਕਿ ਗਵਾਹਾਂ ਦੀ ਸੁਰੱਖਿਆ ਕਰਨਾ ਸਰਕਾਰ ਦਾ ਫ਼ਰਜ ਹੈ, ਘੱਟੋ ਘੱਟ ਮੁੱਖ ਮੰਤਰੀ ਇਸ ਫ਼ਰਜ ਨੂੰ ਸਹੀ ਤਰਾਂ ਨਿਭਾਉਣ। ਮਾਨ ਨੇ ਕਿਹਾ ਕਿ ਬਰਗਾੜੀ ਮਾਮਲੇ ਵਿੱਚ ਆਏ ਅਦਾਲਤ ਦੇ ਫੈਸਲੇ ’ਤੇ ਇੱਕ ਪਾਸੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਭੰਗੜੇ ਪਾਉਂਦਾ ਫਿਰਦਾ। 

Captain Amarinder SinghCaptain Amarinder Singh

ਦੋਸ਼ੀਆਂ ਅਤੇ ਸੱਤਾਧਾਰੀਆਂ ’ਤੇ ਤੰਜ ਕਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਰਾਤ ਲੰਮੀ ਹੋਣ ਦਾ ਮਤਲਬ ਇਹ ਨਹੀਂ ਕਿ ਹੁਣ ਸੂਰਜ ਨਹੀਂ ਚੜੇਗਾ, ਸਗੋਂ ਗੁਰੂ ਸਾਹਿਬ ਦੀ ਮਿਹਰ ਸਦਕਾ ਬੇਇਨਸਾਫ਼ੀ ਦਾ ਹਨੇਰ ਇੱਕ ਦਿਨ ਜ਼ਰੂਰ ਖ਼ਤਮ ਹੋਵੇਗਾ ਅਤੇ ਸੰਗਤ ਨੂੰ ਇਨਸਾਫ਼ ਮਿਲੇਗਾ। ਭਗਵੰਤ ਮਾਨ ਨੇ ਬਰਗਾੜੀ ਮਾਮਲੇ ਦੇ ਗਵਾਹਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਹਰ ਸਮੇਂ ਉਨਾਂ ਦੇ ਨਾਲ ਖੜੀ ਹੈ।

ਗੁਰੂ ਦੇ ਦੋਖ਼ੀਆਂ ਨੂੰ ਸਜ਼ਾ ਦਿਵਾਉਣ ਲਈ ਆਮ ਆਦਮੀ ਪਾਰਟੀ ਅਤੇ ਉਹ ਖ਼ੁਦ ਹਰ ਸਮੇਂ ਤੁਹਾਡੇ ਨਾਲ ਖੜੇ ਹਨ। ਜੇ ਕਿਸੇ ਵੀ ਤਰਾਂ ਦੀ ਸਹਾਇਤਾ ਦੀ ਉਨਾਂ ਨੂੰ ਲੋੜ ਹੋਵੇ ਤਾਂ ਉਹ ਭਗਵੰਤ ਮਾਨ ਨਾਲ ਸੰਪਰਕ ਕਰ ਸਕਦੇ ਹਨ। ਮਾਨ ਨੇ ਕਿਹਾ ਕਿ ਆਪ ਦੀ ਟੀਮ ਗਵਾਹਾਂ ਲਈ ਹਰ ਤਰਾਂ ਦੀ ਕੋਈ ਮਦਦ ਕਰਨ ਵਿੱਚ ਅੱਗੇ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement