
ਸੁਰੱਖਿਆ ਬਲ ਦੀ 29 ਬਟਾਲੀਅਨ ਨੇ ਹਿੰਦ-ਪਾਕਿ ਸਰਹੱਦ ਤੋਂ ਦੋ ਕਿੱਲੋ ਡੇਢ ਸੌ ਗਰਾਮ ਹੈਰੋਇਨ ਫੜੀ ਹੈ।
ਫ਼ਿਰੋਜ਼ਪੁਰ- ਪੰਜਾਬ ਸਰਹੱਦ ਪਾਰ ਪਾਕਿਸਤਾਨ ਤੋਂ ਚੱਲ ਰਹੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼ ਕਰਨ ਸਬੰਧੀ ਇੱਕ ਵੱਡੀ ਸਫਲਤਾ ਹੱਥ ਲੱਗੀ ਹੈ। ਸੁਰੱਖਿਆ ਬਲਾਂ ਨੂੰ ਹਿੰਦ-ਪਾਕਿ ਸਰਹੱਦ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ।
BSF
ਦੱਸਣਯੋਗ ਹੈ ਕਿ ਸੀਮਾ ਸੁਰੱਖਿਆ ਬਲ ਦੀ 29 ਬਟਾਲੀਅਨ ਨੇ ਹਿੰਦ-ਪਾਕਿ ਸਰਹੱਦ ਤੋਂ ਦੋ ਕਿੱਲੋ ਡੇਢ ਸੌ ਗਰਾਮ ਹੈਰੋਇਨ ਫੜੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 11 ਕਰੋੜ ਰੁਪਏ ਦੱਸੀ ਗਈ ਹੈ।