ED ਮਾਈਨਿੰਗ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਟਿਆਲਾ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ
Published : Apr 18, 2021, 6:14 pm IST
Updated : Apr 18, 2021, 6:14 pm IST
SHARE ARTICLE
ED
ED

ਪਟਿਆਲਾ ਪੁਲਿਸ ਵੱਲੋਂ ਰੇਤ ਦੀ ਗ਼ੈਰਕਾਨੂੰਨੀ ਢੋਆ-ਢੁਆਈ ਲਈ ਵਰਤੇ ਜਾਂਦੇ ਉਪਰਕਣ ਤੇ ਮਸ਼ੀਨਰੀ ਜ਼ਬਤ

ਚੰਡੀਗੜ:  ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਤੇ ਨਵ-ਗਠਿਤ ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਵੱਲੋਂ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਜ਼ਿਲੇ ਵਿੱਚ ਰੇਤ ਦੀ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਦੀਆਂ ਘਟਨਾਵਾਂ ਨੂੰ ਕਰੜੇ ਹੱਥੀਂ ਨਜਿੱਠਣ ਬਾਰੇ ਦੁਹਰਾਉਂਦਿਆਂ ਸ੍ਰੀ ਆਰ.ਐਨ. ਢੋਕੇ, ਇਨਫ਼ੋਰਸਮੈਂਟ ਡਾਇਰੈਕਟਰ, ਮਾਈਨਿੰਗ, ਪੰਜਾਬ ਨੇ ਦੱਸਿਆ ਕਿ ਹਾਲ ਹੀ ਵਿੱਚ ਪਟਿਆਲਾ ਪੁਲਿਸ ਅਤੇ ਮਾਈਨਿੰਗ ਅਧਿਕਾਰੀਆਂ ਨੇ ਪਿੰਡ ਚਲੇਲਾ ਵਿੱਚ ਨਾਜਾਇਜ਼ ਮਾਈਨਿੰਗ ਵਾਲੀ ਥਾਂ ’ਤੇ ਛਾਪਾ ਮਾਰ ਕੇ ਇੱਕ ਜੇ.ਸੀ.ਬੀ. ਤੇ ਹੋਰ ਮਸ਼ੀਨਰੀ ਨੂੰ ਕਬਜ਼ੇ ਵਿੱਚ ਲਿਆ ਹੈ। ਉਨਾਂ ਦੱਸਿਆ ਕਿ ਥਾਣਾ ਅਨਾਜ ਮੰਡੀ, ਪਟਿਆਲਾ ਵਿਖੇ ਆਈ.ਪੀ.ਸੀ. ਦੀ ਧਾਰਾ 379 ਅਤੇ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀ ਧਾਰਾ 4 (1), 21 (1) ਤਹਿਤ ਮਿਤੀ 15.4.2021 ਨੂੰ ਐਫ.ਆਈ.ਆਰ. ਨੰ.  74 ਤਹਿਤ ਅਪਰਾਧਕ ਕੇਸ ਦਰਜ ਕੀਤਾ ਗਿਆ ਹੈ।

Enforcement DirectorateEnforcement Directorate

ਇਸ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਨਾਮਜ਼ਦ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਓਮ ਪ੍ਰਕਾਸ਼ ਉਰਫ਼ ਉਮੀ ਪੁੱਤਰ ਗੋਰਾ ਲਾਲ ਵਾਸੀ ਪਟਿਆਲਾ ਹਾਲੇ ਫ਼ਰਾਰ ਹੈ ਜਦਕਿ ਉਸ ਦੇ ਨੇੜਲੇ ਸਾਥੀ ਗੁਰਸੇਵਕ ਸਿੰਘ ਪੁੱਤਰ ਰੂਪ ਸਿੰਘ ਵਾਸੀ ਪਿੰਡ ਸਿਉਣਾ ਜ਼ਿਲਾ ਪਟਿਆਲਾ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਉਨਾਂ ਕਿਹਾ ਕਿ ਸਾਡੀ ਜਾਂਚ ਟੀਮ ਗ਼ੈਰ ਕਾਨੂੰਨੀ ਮਾਈਨਿੰਗ ਨਾਲ ਜੁੜੇ ਹਰ ਵਿਅਕਤੀ ਨੂੰ ਛੇਤੀ ਕਾਬੂ ਕਰ ਕਰਕੇ ਉਨਾਂ ਵਿਰੁੱਧ ਕਾਨੂੰਨ ਅਨੁਸਾਰ ਅਗਲੇਰੀ ਲੋੜੀਂਦੀ ਕਾਰਵਾਈ ਕਰੇਗੀ। ਉਨਾਂ ਕਿਹਾ ਕਿ ਈ.ਡੀ., ਮਾਈਨਿੰਗ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਸੀਂ ਆਪਣੇ ਅਧਿਕਾਰੀ ਅਲਰਟ ਕੀਤੇ ਹੋਏ ਹਨ ਅਤੇ ਜ਼ਿਲੇ ਵਿੱਚ ਅਜਿਹੀਆਂ ਗ਼ੈਰ ਕਾਨੂੰਨੀ ਕਾਰਵਾਈਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

MININGMINING

ਅਨਾਜ ਮੰਡੀ ਪੁਲਿਸ ਨੇ ਜਾਂਚ ਦੌਰਾਨ ਜੇ.ਸੀ.ਬੀ. ਮਸ਼ੀਨ (ਪੀ.ਬੀ. 11 ਸੀ.ਬੀ. 6494), ਛੇ ਟਿੱਪਰ (ਨੰਬਰ ਪੀ.ਬੀ. 11 ਸੀ.ਟੀ. 9841, ਪੀ.ਬੀ. 11 ਬੀ.ਵਾਈ. 3994, ਪੀ.ਬੀ. 11 ਏ.ਯੂ. 9863, ਪੀ.ਬੀ. 11 ਸੀ.ਟੀ. 9841, ਪੀ.ਬੀ. 12 ਐਨ 8213,  ਪੀ.ਬੀ. 11 ਬੀ.ਵਾਈ. 2294, ਇਕ ਟਰੱਕ ਨੰਬਰ ਪੀ.ਬੀ. 11 ਬੀ.ਵਾਈ. 5194 ਅਤੇ ਦੋ ਟਰੈਕਟਰ ਤੇ ਤਿੰਨ ਟਰਾਲੀਆਂ ਜ਼ਬਤ ਕੀਤੀਆਂ ਹਨ। ਐਸ.ਐਸ.ਪੀ ਨੇ ਦੱਸਿਆ ਕਿ ਫੋਕਲ ਪੁਆਇੰਟ ਖੇਤਰ ਵਿੱਚ ਪੁਲਿਸ ਵੱਲੋਂ ਨਾਜਾਇਜ਼ ਰੇਤ ਦੇ ਵੱਡੇ ਢੇਰ ਵੀ ਜ਼ਬਤ ਕੀਤੇ ਗਏ ਹਨ, ਜਿਨਾਂ ਦੀ ਮਿਕਦਾਰ ਦਾ ਅਨੁਮਾਨ ਜਾਂਚ ਟੀਮ ਵਲੋਂ ਮਾਈਨਿੰਗ ਵਿਭਾਗ ਰਾਹੀਂ ਲਗਾਇਆ ਜਾਵੇਗਾ।

MININGMINING

ਇਹ ਤੱਥ ਵੀ ਸਾਹਮਣੇ ਆਏ ਹਨ ਕਿ ਪਿੰਡ ਚਲੇਲਾ ਦੇ ਗੁਰਮੇਲ ਸਿੰਘ ਪੁੱਤਰ ਨਿਰੰਜਣ ਸਿੰਘ ਦੀ ਕਾਸ਼ਤ ਵਾਲੀ ਜ਼ਮੀਨ ਵਿੱੱਚ ਨਾਜਾਇਜ਼ ਮਾਈਨਿੰਗ ਚੱਲ ਰਹੀ ਸੀ। ਇਸ ਲਈ ਪੁਲਿਸ ਨੇ ਉਸ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਇਨਫ਼ੋਰਸਮੈਂਟ ਡਾਇਰੈਕਟਰ ਸ੍ਰੀ ਢੋਕੇ ਨੇ ਦੱਸਿਆ ਕਿ ਈ.ਡੀ ਦੀ ਰੇਤ ਮਾਫੀਆ ਵਿਰੁੱਧ ਇਸ ਵੱਡੀ ਕਾਰਵਾਈ ਦੌਰਾਨ ਪਾਇਆ ਗਿਆ ਕਿ ਦੋਸ਼ੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਰੇਤ ਦੀ ਤਸਕਰੀ ਕਰ ਰਿਹਾ ਸੀ। ਸ਼੍ਰੀ ਢੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੂੰ ਸੂਬੇ ਵਿੱਚ ਗ਼ੈਰਕਾਨੂੰਨੀ ਮਾਈਨਿੰਗ ਦੀਆਂ ਘਟਨਾਵਾਂ ਨੂੰ ਕਰੜੇ ਹੱਥੀਂ ਨਜਿੱਠਣ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਅਨਸਰਾਂ ਵਿਰੁੱਧ ਕਾਰਵਾਈ ਕਰਨ ਦੇ ਸਪੱਸ਼ਟ ਆਦੇਸ਼ ਦਿੱਤੇ ਹੋਏ ਹਨ ਅਤੇ ਇਸ ਉਦੇਸ਼ ਦੀ ਪੂਰਤੀ ਲਈ ਸਾਡੀਆਂ ਟੀਮਾਂ ਦਿਨ-ਰਾਤ ਸਖ਼ਤ ਮਿਹਨਤ ਕਰ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement