
ਇਸ ਮਾਮਲੇ ਵਿਚ ਫ਼ਰੀਦਕੋਟ ਪੁਲਿਸ ਨੇ ਹੁਣ ਤਕ ਛੇ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ।
ਕੋਟਕਪੂਰਾ (ਗੁਰਿੰਦਰ ਸਿੰਘ): ਫ਼ਰੀਦਕੋਟ ਦੇ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਭਲਵਾਨ ਦੇ ਕਤਲ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਦਿੱਲੀ ਤੋਂ ਦੋ ਸ਼ੂਟਰਾਂ ਨੂੰ ਗਿ੍ਰਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਰਾਜਨ ਅਤੇ ਛੋਟੂ ਉਰਫ਼ ਚੀਤਾ ਨਾਮ ਦੇ ਸ਼ੂਟਰਾਂ ਨੇ 18 ਫ਼ਰਵਰੀ ਨੂੰ ਫ਼ਰੀਦਕੋਟ ਵਿਚ ਗੁਰਲਾਲ ਭਲਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਸੀ।
Lawrence Bishnoi
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੀ ਅਜਮੇਰ ਜੇਲ ਵਿਚ ਨਜ਼ਰਬੰਦ ਲਾਰੈਂਸ ਬਿਸ਼ਨੋਈ ਦੇ ਕਰੀਬੀ ਕਾਲਾ ਜਠੇੜੀ ਦੀ ਹਦਾਇਤ ’ਤੇ ਛੋਟੂ ਅਤੇ ਰਾਜਨ ਨੇ ਯੂਥ ਕਾਂਗਰਸੀ ਆਗੂ ਦਾ ਕਤਲ ਕੀਤਾ ਸੀ। ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਪੁਲੀਸ ਤੋਂ ਸੂਚਨਾ ਮਿਲੀ ਹੈ ਕਿ ਉਨ੍ਹਾਂ ਨੇ ਦੋ ਸ਼ੂਟਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ।
ਉਨ੍ਹਾਂ ਦਸਿਆ ਕਿ ਫ਼ਰੀਦਕੋਟ ਪੁਲਿਸ ਇਸ ਮਾਮਲੇ ਵਿਚ ਫੜੇ ਗਏ ਨੌਜਵਾਨਾਂ ਤੋਂ ਪੁੱਛਗਿਛ ਕਰੇਗੀ ਅਤੇ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਫ਼ਰੀਦਕੋਟ ਲਿਆਉਣ ਲਈ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਇਸ ਮਾਮਲੇ ਵਿਚ ਫ਼ਰੀਦਕੋਟ ਪੁਲਿਸ ਨੇ ਹੁਣ ਤਕ ਛੇ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ।