ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲ 'ਚ ਜੈਂਡਰ ਸੇਂਸੀਟਾਈਜੇਸ਼ਨ ਪ੍ਰੋਜੈਕਟ ਸ਼ੁਰੂ ਕਰਨ ਦਾ ਫੈਸਲਾ
Published : Apr 18, 2021, 3:25 pm IST
Updated : Apr 18, 2021, 3:25 pm IST
SHARE ARTICLE
Students
Students

ਇਹ ਪ੍ਰੋਜੈਕਟ ਸਾਰੇ ਸਰਕਾਰੀ ਸਕੂਲਾਂ ਵਿੱਚ ਚਲਾਇਆ ਜਾਵੇਗਾ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਦੇ ਸਰਕਾਰੀ ਸਕੂਲ ਵਿੱਚ ਜੈਂਡਰ ਸੇਂਸੀਟਾਈਜੇਸ਼ਨ ਪ੍ਰੋਜੈਕਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਉਦੇਸ਼ ਵੱਖ ਵੱਖ ਪੱਖਾਂ ਤੋਂ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਨਾਉਣਾ ਹੈ।

Vijay Inder SinglaVijay Inder Singla

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਪੱਧਰ ਨੂੰ ਉਚਿਆਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

StudentsStudents

ਇਨ੍ਹਾਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਜੈਂਡਰ ਸੇਂਸੀਟਾਈਜੇਸ਼ਨ ਪ੍ਰੋਜੈਕਟ 6ਵੀਂ ਤੋਂ 8ਵੀਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ 2021-22 ਦੇ ਅਕਾਦਮਿਕ ਸੈਸ਼ਨ ਦੌਰਾਨ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਸਾਰੇ ਸਰਕਾਰੀ ਸਕੂਲਾਂ ਵਿੱਚ ਚਲਾਇਆ ਜਾਵੇਗਾ।

StudentsStudents

 ਬੁਲਾਰੇ ਅਨੁਸਾਰ ਸਮੂਹ  ਜ਼ਿਲ੍ਹਾ ਮੈਂਟਰਜ਼ (ਡੀ ਐਮਜ਼ ) ਨੂੰ ‘ਸਵਾਗਤਯੋਗ ਜ਼ਿੰਦਗੀ’ ਅਤੇ ਬਲਾਕ ਮੈਂਟਰਜ਼ (ਬੀ.ਐਮਜ਼) ਅੰਗਰੇਜ਼ੀ/ਸਮਾਜਿਕ ਵਿਗਿਆਨ ਨੂੰ ਜੈਂਡਰ ਸੇਂਸੀਟਾਈਜੇਸ਼ਨ ਪ੍ਰੋਜੈਕਟ ਲਈ ਬਤੌਰ ਮਾਸਟਰ ਟ੍ਰੇਨਰ ਲਾਇਆ ਗਿਆ ਹੈ।

Students in Punjab will get masks with uniformsStudents

‘ਸਵਾਗਤਯੋਗ ਜ਼ਿੰਦਗੀ’ ਪ੍ਰੋਜੈਕਟ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ। ਇਨ੍ਹਾਂ ਪ੍ਰੋਜੈਕਟਾਂ ਵਾਸਤੇ ਡੀ ਐਮਜ਼ ਅਤੇ ਬੀ.ਐਮਜ਼ ਨੂੰ 19 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵੱਖ ਵੱਖ ਬੈਚਾਂ ਵਿੱਚ ਆਨ ਲਾਈਨ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਸਿਖਲਾਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦਿੱਤੀ ਜਾਵੇਗੀ। ਇਸ ਦੌਰਾਨ 21 ਅਪ੍ਰੈਲ ਅਤੇ 24 ਤੋਂ 26 ਅਪ੍ਰੈਲ ਨੂੰ ਟ੍ਰੇਨਿਗ ਨਹੀਂ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement