
ਇਸ ਦੇ ਤਹਿਤ ਥਾਣਾ ਸਦਰ 'ਚ ਮਾਮਲਾ ਦਰਜ ਕਰਕੇ ਸਸਪੈਂਡ ਕਰ ਦਿੱਤਾ ਗਿਆ ਹੈ।
ਬਟਾਲਾ: ਪੰਜਾਬ ਵਿਚ ਰੋਜ਼ਗਾਰ ਸਥਾਨ ਤੇ ਔਰਤਾਂ ਨਾਲ ਜਿਨਸੀ ਛੇੜਛਾੜ ਵਰਗੀਆਂ ਲਿੰਗ ਆਧਾਰਿਤ ਹਿੰਸਾ ਦੀਆਂ ਘਟਨਾਵਾਂ ਰੋਜਾਨਾ ਸਾਹਮਣੇ ਆਉਂਦੀਆਂ ਹਨ। ਇਕ ਅਜਿਹਾ ਹੀ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਐਂਟੀ ਨਾਰਕੋਟਿਕ ਸੈਲ 'ਚ ਤਾਇਨਾਤ ਸਬ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਰੰਧਾਵਾ ਖਿਲਾਫ ਮਾਂ-ਧੀ ਨਾਲ ਮਾਰਕੁੱਟ ਕਰਨ, ਜਾਤੀ ਸੂਚਕ ਗਾਲਾਂ ਕੱਢਣ ਤੇ ਅਸ਼ਲੀਲ ਹਰਕਤਾਂ ਕਰਨ ਦਾ ਇਲਜ਼ਾਮ ਲੱਗਿਆ ਹੈ। ਇਸ ਦੇ ਤਹਿਤ ਥਾਣਾ ਸਦਰ 'ਚ ਮਾਮਲਾ ਦਰਜ ਕਰਕੇ ਸਸਪੈਂਡ ਕਰ ਦਿੱਤਾ ਗਿਆ ਹੈ।
ਇਸ ਮਾਮਲੇ ਦੀ ਜਾਂਚ ਸਪੈਸ਼ਲ ਬ੍ਰਾਂਚ ਦੇ ਡੀਐਸਪੀ ਹਰਿੰਦਰ ਸਿੰਘ ਵੱਲੋਂ ਕੀਤੀ ਗਈ ਸੀ। ਥਾਣਾ ਸਦਰ ਪੁਲਿਸ ਨੇ ਸਬ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਰੰਧਾਵਾ ਖਿਲਾਫ ਧਾਰਾ 354,342,506,323 ਆਈਪੀਸੀ, 03 ਐਸਸੀ/ਐਸਟੀ ਐਕਟ 1989 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।