
ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ
ਗੁਰਦਾਸਪੁਰ - ਕੰਮ ਕਾਰ ਲਈ ਖਾੜੀ ਦੇਸ਼ ਗਏ ਇਕ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਕਾਲਾ ਬਾਲਾ ਵਜੋਂ ਹੋਈ ਹੈ। ਮ੍ਰਿਤਕ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਪਿੰਡ ਕਾਲਾ ਬਾਲਾ ਦਾ ਰਹਿਣ ਵਾਲਾ ਸੀ।
Death
ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪਿਛਲੇ ਕਰੀਬ 10 ਸਾਲਾਂ ਤੋਂ ਵੱਖ-ਵੱਖ ਖਾੜੀ ਦੇਸ਼ਾਂ ’ਚ ਰੋਜ਼ਗਾਰ ਲਈ ਟਰੱਕ ਆਪਰੇਟਰ ਦਾ ਕੰਮ ਕਰਦਾ ਸੀ। ਜਦੋਂ ਉਹ ਦੋਹਾ ਕਤਰ ਤੋਂ ਆਪਣਾ ਟਰੱਕ ਲੈ ਕੇ ਜਾ ਰਿਹਾ ਸੀ ਤਾਂ ਹਾਈਵੇ ’ਤੇ ਉਸ ਦੇ ਟਰੱਕ ਦਾ ਅਗਲਾ ਟਾਇਰ ਫਟ ਗਿਆ।
Death
ਇਸ ਕਾਰਨ ਟਰੱਕ ਸੜਕ ’ਚ ਲੱਗੀ ਰੇਲਿੰਗ ਨਾਲ ਟਕਰਾ ਕੇ ਨੁਕਸਾਨਿਆ ਗਿਆ। ਕੁਲਦੀਪ ਸਿੰਘ ਇਸ ਹਾਦਸੇ ਕਾਰਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹੈਲੀਕਾਪਟਰ ਰਾਹੀਂ ਨੇੜਲੇ ਹਸਪਤਾਲ ’ਚ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਕੁਲਦੀਪ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹੈ।