CM ਮਾਨ ਵੱਲੋਂ ਸੰਗਰੂਰ ਦੇ ਮਹਿਲਾਂ ਚੌਕ ਵਿਖੇ ਵਾਪਰੇ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Published : Apr 18, 2022, 9:11 pm IST
Updated : Apr 18, 2022, 9:11 pm IST
SHARE ARTICLE
CM Bhagwant mann
CM Bhagwant mann

ਪੀੜਤ ਪਰਿਵਾਰ ਲਈ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫ਼ਤ ਇਲਾਜ ਦਾ ਕੀਤਾ ਐਲਾਨ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਮਹਿਲਾਂ ਚੌਕ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਸ ਵਿੱਚ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।

 

 

Bhagwant Mann CM Bhagwant Mann

 

ਇਸ ਦੌਰਾਨ ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ।

 

Bhagwant mann CM Bhagwant mann

 

ਮ੍ਰਿਤਕ ਵਿਦਿਆਰਥਣ ਦੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦੀ ਹਿੰਮਤ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ। ਉਨ੍ਹਾਂ ਨੇ ਸਿਵਲ ਹਸਪਤਾਲ ਸੰਗਰੂਰ ਵਿੱਚ ਇਲਾਜ ਅਧੀਨ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਵੀ ਕੀਤੀ।

 

CM Bhagwant MannCM Bhagwant Mann

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement