ਰਾਤ ਸਮੇਂ ਗੈਰ-ਕਾਨੂੰਨੀ ਘਟਨਾਵਾਂ ਨੂੰ ਰੋਕਣ ਲਈ ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Published : Apr 18, 2022, 7:19 pm IST
Updated : Apr 18, 2022, 7:19 pm IST
SHARE ARTICLE
Ludhiana Commissioner of Police
Ludhiana Commissioner of Police

ਰਾਤ ਸਮੇਂ ਸ਼ਰਾਬ ਦੇ ਠੇਕੇ, ਦੁਕਾਨਾਂ, ਹੋਟਲ, ਰੈਸਟੋਰੈਂਟ, ਢਾਬੇ, ਕਲੱਬ, ਆਈਸਕ੍ਰੀਮ ਪਾਰਲਰ 11 ਵਜੇ ਤੋਂ ਬਾਅਦ ਖੁੱਲ੍ਹੇ ਰੱਖਣ 'ਤੇ ਪਾਬੰਦੀ

 

ਲੁਧਿਆਣਾ: ਪੁਲਿਸ ਕਮਿਸ਼ਨਰ ਲੁਧਿਆਣਾ ਕੋਸਤੁਭ ਸ਼ਰਮਾ, ਆਈ.ਪੀ.ਐਸ. ਵੱਲੋਂ  ਜ਼ਾਬਤਾ ਫੌਜਦਾਰੀ ਸੰਘਤਾ 1973(1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰ੍ਹਾਂ ਦੇ ਪਾਬੰਦੀ ਹੁਕਮ ਜਾਰੀ ਕੀਤੇ ਹਨ।ਸ਼ਰਮਾ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਉਨ੍ਹਾ ਦੇ ਧਿਆਨ ਵਿੱਚ ਆਇਆ ਹੈ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰਾਤ ਸਮੇ ਕਾਫੀ ਦੇਰ ਤੱਕ ਦੁਕਾਨਾਂ, ਹੋਟਲ, ਰੈਸਟੋਰੈਂਟ, ਢਾਬੇ, ਸ਼ਰਾਬ ਦੇ ਠੇਕੇ, ਕਲੱਬ, ਆਈਸਕ੍ਰੀਮ ਪਾਰਲਰ, ਸਟੂਡਿਓ ਅਤੇ ਪੱਬ ਵਗੈਰਾ ਖੁੱਲ੍ਹੇ ਰਹਿੰਦੇ ਹਨ ਜਿੱਥੇ ਲੋਕ ਇਨ੍ਹਾਂ ਦੁਕਾਨਾਂ ਦੇ ਬਾਹਰ ਖੁੱਲੇਆਮ ਗੱਡੀਆਂ ਵਿੱਚ ਬੈਠਕੇ ਸ਼ਰਾਬ ਆਦਿ ਦਾ ਸੇਵਨ ਕਰਦੇ ਹਨ, ਜਿਸ ਕਰਕੇ ਲੜਾਈ-ਝਗੜਾ ਅਤੇ ਲੁੱਟਾਂ-ਖੋਹਾਂ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।

RestaurentRestaurent

ਇਸ ਲਈ ਰਾਤ ਦੇ ਸਮੇ ਹੋਟਲ/ਢਾਬਿਆਂ ਅਤੇ ਸ਼ਰਾਬ ਦੇ ਠੇਕਿਆਂ 'ਤੇ ਅਜਿਹੀਆਂ ਗੈਰ ਕਾਨੂੰਨੀ ਘਟਨਾਵਾ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਵਿਸ਼ੇਸ ਕਦਮ ਚੁੱਕਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਰਾਤ ਸਮੇ ਦੁਕਾਨਾਂ, ਹੋਟਲ, ਰੈਸਟੋਰੈਂਟ, ਢਾਬੇ, ਸ਼ਰਾਬ ਦੇ ਠੇਕੇ, ਕਲੱਬ, ਆਈਸਕ੍ਰੀਮ ਪਾਰਲਰ, ਸਟੂਡਿਓ ਅਤੇ ਪੱਬ ਵਗੈਰਾ ਰਾਤ ਨੂੰ 11:00 ਵਜੇ ਤੋਂ ਬਾਅਦ ਮੁਕੰਮਲ ਤੌਰ 'ਤੇ ਬੰਦ ਕਰਨ ਅਤੇ ਰਾਤ 10:30 ਵਜੇ ਤੋਂ ਬਾਅਦ ਕੋਈ ਆਰਡਰ ਨਾ ਲੈਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।

ਇੱਕ ਹੋਰ ਹੁਕਮਾਂ ਵਿੱਚ ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਕਈ ਘਰਾਂ/ਦੁਕਾਨਾਂ ਦੇ ਬਾਹਰ ਸਮਾਨ ਰੱਖਕੇ ਵੇਚਿਆ ਜਾਂਦਾ ਹੈ, ਜਿਸ ਕਾਰਨ ਜਿੱਥੇ ਟ੍ਰੈਫਿਕ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਪਬਲਿਕ ਨੂੰ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਘਰਾਂ/ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਵੇਚਣ ਸਬੰਧੀ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਆਪਣੇ ਹੁਕਮਾਂ ਵਿੱਚ ਇਹ ਵੀ ਕਿਹਾ ਕਿ ਜੇਕਰ ਕਿਸੇ ਵੱਲੋਂ ਇਸਦੀ ਉਲੰਘਣਾ ਕੀਤੀ ਗਈ ਤਾਂ ਉਸਦੇ ਖਿਲਾਫ਼ ਤੁਰੰਤ ਇੱਕ ਤਰਫਾ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।
 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement