
ਤਿੰਨ ਨੌਜਵਾਨ ਗੰਭੀਰ ਜਖ਼ਮੀ
ਅਜਨਾਲਾ: ਅਜਨਾਲਾ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਪਿੰਡ ਕੋਟਲਾ ਕਾਜ਼ੀਆਂ ਵਿੱਚ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ 'ਚ 13 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿੱਚ ਵਾਲੀਬਾਲ ਦਾ ਟੂਰਨਾਮੈਂਟ ਚੱਲ ਰਿਹਾ ਸੀ।
Massive blast in Ajnala
ਮੈਚ ਜਿੱਤਣ ਤੋਂ ਬਾਅਦ ਜੇਤੂ ਟੀਮ ਨੇ ਪਟਾਸ ਨਾਲ ਪਟਾਕੇ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ’ਚ ਇਕ ਬੱਚੇ ਦੀ ਦਰਦਨਾਕ ਮੌਤ ਹੋ ਗਈ ਜਦਕਿ ਤਿੰਨ ਜ਼ਖ਼ਮੀ ਹੋ ਗਏ।
Massive blast in Ajnala
ਮ੍ਰਿਤਕ ਬੱਚੇ ਦੀ ਪਹਿਚਾਣ ਗੁਰਪ੍ਰੀਤ ਸਿੰਘ (12) ਪੁੱਤਰ ਸੁਖਜੀਤ ਸਿੰਘ ਵਜੋਂ ਹੋਈ ਹੈ। ਜਦਕਿ 12 ਸਾਲਾ ਤਰਨਦੀਪ ਸਿੰਘ ਪੁੱਤਰ ਬਲਕਾਰ ਸਿੰਘ ਅਤੇ 12 ਸਾਲਾ ਜਪਮੋਹਿਤ ਸਿੰਘ ਅਤੇ 22 ਸਾਲਾ ਸੰਦੀਪ ਸਿੰਘ ਪੁੱਤਰ ਸਕੱਤਰ ਸਿੰਘ ਵੀ ਗੰਭੀਰ ਜ਼ਖ਼ਮੀ ਹੋਏ ਹਨ।
Massive blast in AjnalaMassive blast in Ajnala