ਪੰਜਾਬ ਪੁਲਿਸ ਵੱਲੋਂ CLA ਦਫ਼ਤਰ ਨਵਾਂਸ਼ਹਿਰ ਤੇ ਗਰਨੇਡ ਹਮਲਾ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ
Published : Apr 18, 2022, 6:34 pm IST
Updated : Apr 18, 2022, 6:34 pm IST
SHARE ARTICLE
 Punjab Police busts terror module behind Nawanshahr CIA office grenade attack, three held
Punjab Police busts terror module behind Nawanshahr CIA office grenade attack, three held

ਦੋਸ਼ੀਆਂ ਕੋਲੋਂ ਇੱਕ ਜਿੰਦਾ ਹੈਂਡ ਗਰਨੇਡ ਬਰਾਮਦ

ਚੰਡੀਗੜ  : ਪੰਜਾਬ ਪੁਲਿਸ ਨੇ ਹਰਵਿੰਦਰ ਸਿੰਘ ਉਰਫ ਰਿੰਦਾ ਵੱਲੋਂ ਚਲਾਏ ਜਾ ਰਹੇ ਪਾਕਿ ਅਧਾਰਾਤ  ਅੱਤਵਾਦੀ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਤਿੰਨ ਦੋਸ਼ੀਆਂ ਨੁੂੰ ਗ੍ਰਿਫ਼ਤਾਰ ਕਰਕੇ ਸੀ.ਆਈ.ਏ ਦਫ਼ਤਰ ਨਵਾਂਸ਼ਹਿਰ ਉੱਤੇ ਹੋਏ ਹੈਂਡ ਗਰਨੇਡ ਹਮਲੇ  ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ  ਵੀ.ਕੇ. ਭਾਵਰਾ ਨੇ ਸੋਮਵਾਾਰ  ਨੂੰ ਦਿੱਤੀ। ਜ਼ਿਕਰਯੋਗ ਹੈ ਕਿ 7 ਅਤੇ 8 ਨਵੰਬਰ,2021 ਦੇ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੁਲਿਸ ਕਰਮੀਆਂ ਨੂੰ ਮਾਰਨ ਦੇ ਇਰਾਦੇ ਨਾਲ ਸੀ.ਆਈ.ਏ ਦਫ਼ਤਰ ਨਵਾਂਸ਼ਹਿਰ ਵਿਖੇ  ਹੈਂਡ ਗਰਨੇਡ ਸੁੱਟਿਆ ਗਿਆ ਸੀ। ਲਿਹਾਜ਼ਾ, ਸੀ.ਆਈ.ਏ ਦਫ਼ਤਰ ਵਿੱਚ ਮੌਜੂਦ ਪੁਲਿਸ ਕਰਮੀ ਹਮਲੇ ਦੌਰਾਨ ਵਾਲ ਵਾਲ ਬਚ ਗਏ ਸਨ।

ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਨਵਾਂਸ਼ਹਿਰ ਦੇ ਪਿੰਡ ਬੈਂਸ ਦੇ ਰਹਿਣ ਵਾਲੇ ਮਨੀਸ਼ ਕੁਮਾਰ ਉਰਫ ਮਨੀ ਉਰਫ ਬਾਬਾ, ਜ਼ਿਲਾ ਜਲੰਧਰ ਦੇ ਗੁਰਾਇਆ  ਦੇ ਪਿੰਡ ਅੱਟਾ ਦੇ ਵਾਸੀ ਰਮਨਦੀਪ ਸਿੰਘ ਉਰਫ ਜੱਖੂ ਅਤੇ ਐਸਬੀਐਸ ਨਗਰ ਦੇ ਪਿੰਡ ਸਾਹਲੋਂ ਵਾਸੀ ਪਰਦੀਪ ਸਿੰਘ ਉਰਫ ਭੱਟੀ ਵਜੋਂ ਹੋਈ ਹੈ। ਪੁਲੀਸ ਨੇ ਮੁਲਜਮਾਂ ਤੋਂ ਇੱਕ ਜਿੰਦਾ ਹੈਂਡ ਗ੍ਰੇਨੇਡ ਵੀ ਬਰਾਮਦ ਕੀਤਾ ਹੈ। ਡੀਜੀਪੀ ਵੀ.ਕੇ ਭਾਵਰਾ ਨੇ ਕਿਹਾ ਕਿ ਵਿਆਪਕ ਅਤੇ ਨਿਰੰਤਰ ਜਾਂਚ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਵਿੰਗ ਅਤੇ ਐਸਬੀਐਸ ਨਗਰ ਪੁਲਿਸ ਨੇ ਇਸ ਹਮਲੇ ਵਿੱਚ ਸ਼ਾਮਲ ਤਿੰਨ ਦੋਸ਼ੀਆਂ ਨੂੰ ਗਿ੍ਰਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

VK Bhawra VK Bhawra

ਡੀਜੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਰਮਨਦੀਪ ਨੇ ਕਬੂਲਿਆ ਕਿ ਉਸ ਨੇ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਨਿਰਦੇਸ਼ਾਂ ‘ਤੇ ਮਨੀਸ਼ ਨਾਲ ਮਿਲ ਕੇ ਨਵਾਂਸਹਿਰ ਸੀ.ਆਈ.ਏ ਦਫਤਰ ‘ਤੇ ਹੈਂਡ ਗ੍ਰੇਨੇਡ ਸੁੱਟਿਆ ਸੀ, ਜਦਕਿ ਰਿੰਦਾ ਦੇ ਇਸ਼ਾਰੇ ’ਤੇ ਹੀ ਰਮਨਦੀਪ ਨੇ ਲੁਧਿਆਣਾ-ਫਿਰੋਜ਼ਪੁਰ ਰੋਡ  ਵਿਚਲੇ ਕਿਸੇ ਟਿਕਾਣੇ ਤੋਂ ਦੋ ਹੈਂਡ ਗ੍ਰੇਨੇਡ ਪ੍ਰਾਪਤ ਕੀਤੇ ਸਨ।   


ਐਸ.ਐਸ.ਪੀ. ਐਸ.ਬੀ.ਐਸ. ਨਗਰ ਸੰਦੀਪ ਕੁਮਾਰ ਨੇ ਦੱਸਿਆ ਕਿ ਰਮਨਦੀਪ ਦੇ ਖੁਲਾਸੇ ਮੁਤਾਬਕ ਇਕ ਹੈਂਡ ਗ੍ਰੇਨੇਡ ਨਵਾਂਸ਼ਹਿਰ ਵਿੱਚ ਹਮਲੇ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ ਜਦਕਿ ਉਸਦੇ ਵਰਗਾ ਹੀ ਦੂਸਰਾ  ਜਿੰਦਾ ਪੀ-80 ਹੈਂਡ ਗ੍ਰੇਨੇਡ ਬਰਾਮਦ ਕੀਤਾ ਗਿਆ । ਉਹਨਾਂ ਦੱਸਿਆ ਕਿ ਹਰਵਿੰਦਰ ਉਰਫ ਰਿੰਦਾ ਨੇ ਇਸ ਹਮਲੇ ਨੂੰ ਅੰਜਾਮ ਦੇਣ ਲਈ ਰਮਨਦੀਪ ਨਾਲ 4 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ।

ਜ਼ਿਕਰਯੋਗ ਹੈ ਕਿ ਪੰਜਾਬ, ਚੰਡੀਗੜ, ਮਹਾਰਾਸ਼ਟਰ ਅਤੇ ਹਰਿਆਣਾ ਵਿੱਚ ਸਰਗਰਮ  ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਇੱਕ ਹਿਸਟਰੀਸ਼ੀਟਰ ਹੈ ਅਤੇ ਪੰਜਾਬ ਪੁਲਿਸ ਨੂੰ ਕਤਲ, ਕੰਟਰੈਕਟ ਕਿਲਿੰਗ, ਡਕੈਤੀ, ਫਿਰੌਤੀ ਅਤੇ ਸਨੈਚਿੰਗ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਲੋੜੀਂਦਾ ਹੈ।

ਦੱਸਣਯੋਗ ਹੈ ਕਿ ਪੁਲਿਸ ਵੱਲੋ ਇਸ ਮਾਮਲੇ ਵਿੱਚ ਹਰਵਿੰਦਰ ਸਿੰਘ ਉਰਫ ਰਿੰਦਾ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ ਅਤੇ 8 ਨਵੰਬਰ, 2021 ਦੀ ਐਫਆਈਆਰ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਦੀਆਂ ਧਾਰਾਵਾਂ 13/16/17/18/18-ਬੀ/20 ਸ਼ਾਮਲ ਕੀਤੀਆਂ ਗਈਆਂ ਹਨ ਜਦਕਿ ਪਹਿਲਾਂ ਇਹ ਮਾਮਲਾ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 307, 427 ਅਤੇ 120-ਬੀ  ਤਹਿਤ ਥਾਣਾ ਸਿਟੀ ਨਵਾਂਸਹਿਰ ਵਿਖੇ ਦਰਜ ਕੀਤਾ ਗਿਆ ਸੀ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement