
ਹਾਦਸੇ ਦੌਰਾਨ ਉਸ ਦਾ ਇਕ ਹੋਰ ਸਾਥੀ ਵੀ ਗੰਭੀਰ ਜ਼ਖ਼ਮੀ ਹੋਇਆ ਸੀ, ਜੋ ਕਿ ਹਸਪਤਾਲ ਵਿਚ ਜ਼ੇਰੇ ਇਲਾਜ ਹੈ।
ਆਦਮਪੁਰ: ਨਿਊਜ਼ੀਲੈਂਡ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਪੰਜਾਬ ਦੇ ਨੌਜਵਾਨ ਦੀ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਉਸ ਦਾ ਇਕ ਹੋਰ ਸਾਥੀ ਵੀ ਗੰਭੀਰ ਜ਼ਖ਼ਮੀ ਹੋਇਆ ਸੀ, ਜੋ ਕਿ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਮ੍ਰਿਤਕ ਦੀ ਪਛਾਣ ਤੇਜਿੰਦਰ ਸਿੰਘ (27) ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਕਾਲਰਾ ਵਜੋਂ ਹੋਈ ਹੈ।
Punjabi youth lost his life in a tragic accident in New Zealand
ਮਿਲੀ ਜਾਣਕਾਰੀ ਅਨੁਸਾਰ ਤੇਜਿੰਦਰ ਸਿੰਘ ਛੇ ਸਾਲ ਤੋਂ ਨਿਊਜ਼ੀਲੈਂਡ ਵਿਚ ਰਹਿ ਰਿਹਾ ਸੀ। ਇਹ ਹਾਦਸਾ ਕੁਈਨਜ਼ ਟਾਊਨ ਦੇ ਜੈਕ ਪੋਇੰਟ ਕਿੰਗਸਟਨ ਰੋਡ ’ਤੇ ਵਾਪਰਿਆ ਹੈ। ਤੇਜਿੰਦਰ ਸਿੰਘ ਦੇ ਪਿਤਾ ਅਮਰਜੀਤ ਕਾਲਰਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਤੇਜਿੰਦਰ ਸਿੰਘ ਦੇ ਪਿੰਡ ਵਿਚ ਸੋਗ ਦੀ ਲਹਿਰ ਹੈ।