
ਸੱਚਰ ਦੇ ਘਰ ਪੁੱਜ ਕੇ ਰਾਜਾ ਵੜਿੰਗ ਨੇ ਦਿਤਾ ਥਾਪੜਾ
ਅੰਮਿ੍ਤਸਰ, 17 ਅਪ੍ਰੈਲ (ਸੁਖਵਿੰਦਰਜੀਤ ਸਿੰਘ ਬਹੋੜ) : ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਰਜਕਾਰੀ ਪ੍ਰਧਾਨ ਸ੍ਰੀ ਆਸ਼ੂ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਤੇ ਰਾਮਤੀਰਥ ਵਿਖੇ ਮੱਥਾ ਟੇਕਣ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੇ ਘਰਾਂ ਵਿਚ ਮੁਲਾਕਾਤ ਕੀਤੀ ਤੇ ਦਿਹਾਤੀ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਪਹੁੰਚ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰ ਕੇ ਆਗਾਮੀ ਲੋਕ ਸਭਾ ਚੋਣਾਂ ਲਈ ਕਮਰਕੱਸੇ ਕਰਨ ਦਾ ਸੱਦਾ ਦਿਤਾ | ਭਗਵੰਤ ਪਾਲ ਸਿੰਘ ਸੱਚਰ ਨੇ ਦੋਵਾਂ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ 22 ਅਪ੍ਰੈਲ ਨੂੰ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਕਾਰਜਭਾਜ ਸੰਭਾਲਣ ਤੋਂ ਬਾਅਦ ਹਰੇਕ ਜ਼ਿਲ੍ਹੇ ਤੇ ਵਿਧਾਨ ਸਭਾ ਹਲਕਿਆਂ ਵਿਚ ਲੜੀਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿਤਾ ਜਾਵੇਗਾ | ਹਰੇਕ ਬੂਥ, ਬਲਾਕ ਪੱਧਰ 'ਤੇ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਤੇ ਸਾਰਿਆਂ ਦੀਆਂ ਆਪਸੀ ਦੂਰੀਆਂ ਦੂਰ ਕਰਵਾ ਕੇ ਇਕ ਮਾਲਾ ਵਿਚ ਪਰੋ ਕੇ ਜਥੇਬੰਦੀ ਅਪਣਾ ਕੰਮ ਕਰੇਗੀ ਤੇ 2024 ਦੀਆਂ ਲੋਕ ਸਭਾ ਚੋਣਾਂ ਵਿਚ ਵੱਡੀ ਜਿੱਤ ਦਰਜ ਕਰੇਗੀ | ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਕੌਂਸਲਰ ਮਿੱਠੂ ਮਦਾਨ, ਯੋਗਿੰਦਰ ਪਾਲ ਢੀਂਗਰਾਂ, ਸਾਬਕਾ ਚੇਅਰਮੈਨ ਦਿਨੇਸ਼ ਬੱਸੀ, ਭੁਪਿੰਦਰ ਸਿੰਘ ਸੱਚਰ, ਮਨਮੋਹਨ ਸਿੰਘ ਵੇਰਕਾ ਤੇ ਹੋਰ ਵੀ ਆਗੂ ਹਾਜ਼ਰ ਸਨ |
ਕੈਪਸ਼ਨ : ਏ.ਐਸ.ਆਰ. ਬਹੋੜੂ-17—1— ਭਗਵੰਤ ਪਾਲ ਸਿੰਘ ਸੱਚਰ ਪ੍ਰਦੇਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਬੁੱਕੇ ਭੇਟ ਕਰਦੇ ਹੋਏ