ਸੰਗਰੂਰ ਸੜਕ ਹਾਦਸਾ: ਹਰਪਾਲ ਚੀਮਾ ਤੇ ਲਾਲਜੀਤ ਭੁੱਲਰ ਨੇ ਪ੍ਰਗਟਾਇਆ ਦੁੱਖ
Published : Apr 18, 2022, 9:55 pm IST
Updated : Apr 18, 2022, 9:55 pm IST
SHARE ARTICLE
Laljit Bhullar
Laljit Bhullar

ਸਰਕਾਰ ਨੇ ਹਾਦਸੇ ਦੀ ਜਾਂਚ ਦਾ ਭਰੋਸਾ ਦਿੱਤਾ

 

ਸੰਗਰੂਰ - ਦਿੜ੍ਹਬਾ ਦੇ ਮਹਿਲਾ ਚੌਕ ‘ਚ ਛੁੱਟੀ ਤੋਂ ਬਾਅਦ ਘਰ ਜਾਣ ਲਈ ਨਿਕਲੇ ਚਾਰ ਬੱਚਿਆਂ ਨੂੰ ਪੀਆਰਟੀਸੀ ਦੀ ਬੱਸ ਨੇ ਕੁਚਲ ਦਿੱਤਾ। ਹਾਦਸੇ ਵਿਚ ਇੱਕ ਬੱਚੇ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ ਜਦੋਂ ਕਿ ਤਿੰਨ ਹੋਰ ਬੱਚਿਆਂ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਤੇ ਉਹ ਵੀ ਗੰਭੀਰ ਜਖਮੀ ਹਨ। ਇਸ ਘਟਨਾ ਨੂੰ ਲੈ ਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁੱਖ ਪ੍ਰਗਟਾਇਆ ਹੈ।

file photo 

ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ‘ਦਿੜ੍ਹਬਾ ਦੇ ਮਹਿਲਾਂ ਚੌਂਕ ਵਿੱਚ ਬੱਚਿਆਂ ਨਾਲ ਹੋਏ ਸੜਕ ਹਾਦਸੇ ਦੀ ਜਾਣਕਾਰੀ ਸੁਣਕੇ ਬੇਹੱਦ ਦੁੱਖ ਹੋਇਆ। ਪ੍ਰਮਾਤਮਾ ਪੀੜਤ ਪਰਿਵਾਰ ਨੂੰ ਹਿੰਮਤ ਬਖਸ਼ੇ। ਸਰਕਾਰ ਵਲੋਂ ਜਾਨ ਗਵਾਉਣ ਵਾਲੇ ਬੱਚੇ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀ ਬੱਚਿਆਂ ਦੇ ਇਲਾਜ ਦਾ ਸਾਰਾ ਖ਼ਰਚ ਸਰਕਾਰ ਚੁੱਕੇਗੀ।’

file photo 

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਟਵੀਟ ਕੀਤਾ ਕਿ ਸੰਗਰੂਰ ਤੋਂ ਦੁਖਦਾਈ ਖ਼ਬਰ ਸੁਣ ਕੇ ਬਹੁਤ ਦੁਖੀ ਹਾਂ। PRTC ਦੀ ਬੱਸ ਨੇ 1 ਵਿਦਿਆਰਥੀ ਨੂੰ ਕੁਚਲ ਦਿੱਤਾ, 3 ਜ਼ਖਮੀ ਹਨ। ਪਰਿਵਾਰਾਂ ਲਈ ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੇਰੀ ਉਨ੍ਹਾਂ ਨਾਲ ਦਿਲੀ ਹਮਦਰਦੀ ਹੈ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਦੱਸ ਦਈਏ ਕਿ ਇਸ ਘਟਨਾ ਵਿਚ ਅੱਠਵੀਂ ਕਲਾਸ ਦੇ ਵਿਦਿਆਰਥੀ ਦੀ ਮੌਤ ਹੋ ਗਈ ਹੈ। ਘਟਨਾ ਦੁਪਹਿਰ ਸਮੇਂ ਵਾਪਰੀ। ਬੱਚੇ ਸੜਕ ਦੇ ਡਿਵਾਈਡਰ ਕੋਲ ਰਸਤਾ ਕ੍ਰਾਸ ਕਰਨ ਲਈ ਖੜ੍ਹੇ ਸਨ। ਇਸ ਦੌਰਾਨ ਕੈਥਲ ਤੋਂ ਸੰਗਰੂਰ ਪਰਤੀ ਪੀਆਰਟੀਸੀ ਦੀ ਬੱਸ ਨੇ ਆਪਣਾ ਸੰਤੁਲਨ ਗੁਆ ਦਿੱਤਾ ਤੇ ਬੱਚਿਆਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਬੱਸ ਦੀ ਹਾਲਤ ਪਹਿਲਾਂ ਤੋਂ ਹੀ ਖਸਤਾ ਹੈ। ਜਿਸ ਦੀ ਨੰਬਰ ਪਲੇਟ ਤੱਕ ਨਹੀਂ ਪੜ੍ਹੀ ਜਾ ਰਹੀ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਮੌਕੇ ‘ਤੇ ਮੌਜੂਦ ਲੋਕਾਂ ਦੇ ਬਿਆਨ ਲਏ ਜਾ ਰਹੇ ਹਨ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement