
ਪੰਜਾਬ ਦੇ ਵੱਡੇ ਸਰਦਾਰਾਂ ਵਿਚੋਂ ਬਾਦਲ ਪਰਿਵਾਰ ਇਕ ਹੈ
ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਹ ਐਲਾਨ ਕੀਤਾ ਹੈ ਕਿ ਉਹਨਾਂ ਦੀ ਸਰਕਾਰ ਪੰਜਾਬ ਸਿਰ ਚੜ੍ਹੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਜਾਂਚ ਕਰ ਕੇ ਉਸ ਦੀ ਰਿਕਵਰੀ ਕਰੇਗੀ। ਮਾਨ ਨੇ ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਪੰਜਾਬ ’ਤੇ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਸਨ, ਇਹ ਕਰਜ਼ਾ ਵਰਤਿਆ ਕਿੱਥੇ ਹੈ, ਉਸ ਦੀ ਜਾਂਚ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦਾ ਪੈਸਾ ਹੈ, ਜਿਸ ਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ।
Badal Family
ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਬਾਦਲ ਪਰਿਵਾਰ ਉੱਤੇ ਗੰਭੀਰ ਦੋਸ਼ ਲਾਏ ਹਨ ਤੇ ਬਾਦਲ ਪਰਿਵਾਰ ਦੀਆਂ ਬੱਸਾਂ ਦੀ ਗਿਣਤੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋਏ ਹਨ। ਇਹਨਾਂ ਨੂੰ ਦੋਸ਼ਾਂ ਨੂੰ ਲੈ ਕੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ''ਬਾਦਲ ਕੋਈ ਭੁੱਖੇ ਨੰਗੇ ਨਹੀਂ, ਉਹ ਹਜ਼ਾਰਾਂ ਏਕੜ ਦੇ ਮਾਲਕ ਹਨ। ਪੰਜਾਬ ਦੇ ਵੱਡੇ ਸਰਦਾਰਾਂ ਵਿਚੋਂ ਬਾਦਲ ਪਰਿਵਾਰ ਇਕ ਹੈ।''
Virsa Singh Valtoha
ਉਨ੍ਹਾਂ ਕਿਹਾ ਕਿ 1947 ਤੋਂ ਪਹਿਲਾਂ ਦੀ ਉਨ੍ਹਾਂ ਦੀ ਟਰਾਂਸਪੋਰਟ ਹੈ। ਉਹ ਪੰਜਾਬ ਦੇ ਸਭ ਤੋਂ ਵੱਡੇ ਸਰਦਾਰਾਂ ਵਿਚੋਂ ਹਨ।ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਕਾਂਗਰਸ ਸਰਕਾਰ ਵੇਲੇ ਰੌਲਾ ਪਾ ਰਹੇ ਸਨ ਕਿ ਬਿਜਲੀ ਸਮਝੌਤਿਆਂ ਕਾਰਨ ਪੰਜਾਬ ਨੂੰ ਨੁਕਸਾਨ ਹੋਇਆ ਹੈ ਪਰ ਅੱਜ ਜਦੋਂ ਇਨ੍ਹਾਂ ਦੀ ਸਰਕਾਰ ਬਣ ਗਈ ਹੈ ਤਾਂ ਇਹ ਚੁੱਪ ਹੋ ਗਏ ਹਨ। ਵਲਟੋਹਾ ਨੇ ਕਿਹਾ ਕਿ 'ਆਪ' ਬਿਨ੍ਹਾਂ ਵਜ੍ਹਾ ਤੋਂ ਸਵਾਲ ਖੜ੍ਹੇ ਕਰ ਕੇ ਰਾਜਨੀਤੀ ਕਰ ਰਹੀ ਹੈ। ਵਲਟੋਹਾ ਨੇ ਕਿਹਾ ਕਿ ਆਪ ਜੋ ਸੁੱਖ ਵਿਲਾਸ ਨੂੰ ਲੈ ਕੇ ਇਲਜ਼ਾਮ ਲਗਾ ਰਹੀ ਹੈ ਉਹ ਬਿਲਕੁਲ ਝੂਟੇ ਹਨ ਤੇ ਜੇ ਬਾਦਲ ਪਰਿਵਾਰ ਨੇ ਇਹ ਨਾਜ਼ਾਇਜ਼ ਬਣਾਏ ਹਨ ਤਾਂ ਸਰਕਾਰ ਕਾਰਵਾਈ ਕਰ ਸਕਦੀ ਹੈ ਹਾਲਾਂਕਿ ਇਹ ਸਭ ਕੁੱਝ ਕਾਗਜ਼ਾਂ ਵਿਚ ਲਿਖਿਆ ਹੋਇਆ ਹੈ।