ਸੁਨੀਲ ਜਾਖੜ ਨੇ ਨਹੀਂ ਦਿੱਤਾ ਹਾਈਕਮਾਨ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ! 
Published : Apr 18, 2022, 1:51 pm IST
Updated : Apr 18, 2022, 1:51 pm IST
SHARE ARTICLE
Sunil Kumar Jakhar
Sunil Kumar Jakhar

ਜਵਾਬ ਦੇਣ ਦਾ ਅੱਜ ਆਖ਼ਰੀ ਦਿਨ

 

ਚੰਡੀਗੜ੍ਹ - ਪੰਜਾਬ 'ਚ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਹਾਈਕਮਾਂਡ ਦੇ ਨੋਟਿਸ ਦਾ ਜਵਾਬ ਦੇਣ ਲਈ ਅੱਜ ਆਖਰੀ ਦਿਨ ਹੈ। ਦਰਅਸਲ ਜਾਖੜ ਦੇ ਵਿਵਾਦਿਤ ਬਿਆਨ 'ਤੇ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਸੀ। ਜਾਖੜ ਤੋਂ 7 ਦਿਨਾਂ 'ਚ ਸਪੱਸ਼ਟੀਕਰਨ ਮੰਗਿਆ ਗਿਆ ਸੀ। ਹਾਲਾਂਕਿ ਜਾਖੜ ਨੇ ਅਜੇ ਤੱਕ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਨੋਟਿਸ ਦੀ ਮਿਆਦ ਅੱਜ ਖ਼ਤਮ ਹੋ ਰਹੀ ਹੈ। ਅਜਿਹੇ 'ਚ ਪਾਰਟੀ ਉਹਨਾਂ ਖਿਲਾਫ਼ ਕਾਰਵਾਈ ਵੀ ਕਰ ਸਕਦੀ ਹੈ। ਜਾਖੜ 'ਤੇ ਅਨੁਸ਼ਾਸਨੀ ਕਾਰਵਾਈ ਕਾਂਗਰਸ 'ਚ ਪਹਿਲਾਂ ਤੋਂ ਚੱਲ ਰਹੇ ਵਿਵਾਦ ਨੂੰ ਹੋਰ ਤੇਜ਼ ਕਰ ਸਕਦੀ ਹੈ। 

Sonia Gandhi Sonia Gandhi

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ਼ ਸੋਨੀਆ ਗਾਂਧੀ ਨੂੰ ਸ਼ਿਕਾਇਤ ਕੀਤੀ ਸੀ। ਜਿਸ ਵਿਚ ਉਨ੍ਹਾਂ ਆਪਣੀ ਬਿਆਨਬਾਜ਼ੀ ਅਤੇ ਖ਼ਾਸ ਕਰਕੇ ਸਾਬਕਾ ਸੀਐਮ ਚਰਨਜੀਤ ਚੰਨੀ ਖਿਲਾਫ਼ ਇਤਰਾਜ਼ਯੋਗ ਸ਼ਬਦ ਕਹੇ। ਇਸ ਤੋਂ ਇਲਾਵਾ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਫਿਰਕੂ ਬਿਆਨਬਾਜ਼ੀ ਕਰਨ ਦੀਆਂ ਵੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ।

Sunil Kumar JakharSunil Kumar Jakhar

ਜਿਸ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਤਾਰਿਕ ਅਨਵਰ ਨੇ ਕਿਹਾ ਕਿ ਜਾਖੜ ਨੂੰ ਉਨ੍ਹਾਂ ਦੇ ਬਿਆਨਾਂ ਦੀ ਜਾਂਚ ਕਰਨ ਤੋਂ ਬਾਅਦ ਨੋਟਿਸ ਭੇਜਿਆ ਗਿਆ ਹੈ। ਹਾਲਾਂਕਿ ਜਾਖੜ ਪਹਿਲਾਂ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਕਿਸੇ ਦੀ ਜਾਤ ਬਾਰੇ ਇਹ ਟਿੱਪਣੀ ਨਹੀਂ ਕੀਤੀ। ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ। ਕਾਂਗਰਸ ਨੇ ਸੁਨੀਲ ਜਾਖੜ ਦੀ ਥਾਂ ਨਵਜੋਤ ਸਿੱਧੂ ਨੂੰ ਪੰਜਾਬ ਦਾ ਪ੍ਰਦਾਨ ਬਣਾਇਆ ਸੀ।

CM charanjit singh channi and Sunil Kumar JakharCM charanjit singh channi and Sunil Kumar Jakhar

ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਇਆ ਗਿਆ ਤਾਂ ਹਾਈਕਮਾਂਡ ਜਾਖੜ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੀ ਸੀ। ਉਧਰ, ਅੰਬਿਕਾ ਸੋਨੀ ਨੇ ਕਿਹਾ ਕਿ ਪੰਜਾਬ ਵਿਚ ਇਕ ਸਿੱਖ ਕੌਮ ਦਾ ਹੀ ਸੀਐੱਮ ਹੋਣਾ ਚਾਹੀਦਾ ਹੈ। ਇਸ ਤੋਂ ਬਾਅਦ ਜਾਖੜ ਦੀ ਥਾਂ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਇਆ। ਚੋਣ ਦੌਰਾਨ ਜਾਖੜ ਨੇ ਕਿਹਾ ਕਿ ਉਨ੍ਹਾਂ ਨੂੰ 42 ਵਿਧਾਇਕਾਂ ਦਾ ਸਮਰਥਨ ਹਾਸਲ ਹੈ। ਉਨ੍ਹਾਂ ਨੂੰ ਇਸ ਲਈ ਮੁੱਖ ਮੰਤਰੀ ਨਹੀਂ ਬਣਾਇਆ ਗਿਆ ਕਿਉਂਕਿ ਉਹ ਹਿੰਦੂ ਸਨ। ਫਿਰ ਉਹ ਸਰਗਰਮ ਰਾਜਨੀਤੀ ਤੋਂ ਦੂਰ ਹੋ ਗਏ। ਉਹਨਾਂ ਨੇ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਸੀ। 

SHARE ARTICLE

ਏਜੰਸੀ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement