
ਪੁਲਿਸ ਮ੍ਰਿਤਕਾਂ ਦੀ ਪਛਾਣ ਕਰਨ ਦੀ ਕਰ ਰਹੀ ਕੋਸ਼ਿਸ਼
ਰੂਪਨਗਰ: ਰੂਪਨਗਰ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਘਨੌਲੀ ਨੇੜੇ ਅਹਿਮਦਪੁਰ ਪੁਲ ਤੋਂ ਇੱਕ ਕਾਰ ਭਾਖੜਾ ਨਹਿਰ ਵਿੱਚ ਡਿੱਗ ਗਈ। ਓਵਰਟੇਕ ਕਰਦੇ ਸਮੇਂ ਕਾਰ ਨੂੰ ਨਿੱਜੀ ਕੰਪਨੀ ਦੀ ਬੱਸ ਨੇ ਟੱਕਰ ਮਾਰ ਦਿੱਤੀ।
A car fell into the Bhakra canal
ਜਿਸ ਤੋਂ ਬਾਅਦ ਕਾਰ ਭਾਖੜਾ ਨਹਿਰ ਵਿੱਚ ਜਾ ਡਿੱਗੀ। ਬਾਅਦ ਵਿੱਚ ਰਾਜਸਥਾਨ ਨੰਬਰ ਦੀ ਕ੍ਰੇਟਾ ਕਾਰ ਨੂੰ ਹਾਈਡਰਾ ਮਸ਼ੀਨ ਨਾਲ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ। ਕਾਰ ਅੰਦਰੋਂ ਦੋ ਔਰਤਾਂ ਅਤੇ ਇੱਕ ਬੱਚੇ ਸਮੇਤ ਕੁੱਲ ਪੰਜ ਲਾਸ਼ਾਂ ਕੱਢੀਆਂ ਗਈਆਂ। ਪੁਲਿਸ ਸਾਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
A car fell into the Bhakra canal
ਪ੍ਰਾਈਵੇਟ ਬੱਸ ਨੇ ਕਾਰ ਨੂੰ ਇੰਨੀ ਤੇਜ਼ ਟੱਕਰ ਮਾਰੀ ਕਿ ਪੁਲ ਦੀ ਰੇਲਿੰਗ ਤੋੜ ਕੇ ਨਹਿਰ ਵਿੱਚ ਜਾ ਡਿੱਗੀ। ਕੁਝ ਦੇਰ ਬਾਅਦ ਇਕ ਔਰਤ ਕਾਰ 'ਚੋਂ ਰੁੜ੍ਹ ਗਈ ਅਤੇ ਲੋਕਾਂ ਨੇ ਕਿਸੇ ਤਰ੍ਹਾਂ ਉਸ ਦਾ ਵਗਦਾ ਪਰਸ ਕਾਬੂ ਕਰ ਲਿਆ। ਬਾਅਦ ਵਿੱਚ ਲੋਕਾਂ ਨੇ ਹਾਈਡਰਾ ਮਸ਼ੀਨ ਮੰਗਵਾ ਕੇ ਕਾਰ ਨੂੰ ਨਹਿਰ ਵਿੱਚੋਂ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਦੌਰਾਨ ਮੌਕੇ ਦੇ ਨੇੜੇ ਭਾਰੀ ਭੀੜ ਮੌਜੂਦ ਸੀ।
A car fell into the Bhakra canal
ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਦੇ ਨੰਬਰ ਵਾਲੀ ਇਹ ਕਾਰ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਰੂਪਨਗਰ ਵੱਲ ਜਾ ਰਹੀ ਸੀ ਕਿ ਇਸੇ ਦੌਰਾਨ ਇਕ ਪ੍ਰਾਈਵੇਟ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
A car fell into the Bhakra canal