
1 ਵਿਦਿਆਰਥਣ ਦੀ ਗਈ ਜਾਨ
ਸੰਗਰੂਰ: ਸੰਗਰੂਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਮਹਿਲਾ ਚੌਂਕ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ। ਸਰਕਾਰੀ ਬੱਸ ਨੇ 4 ਸਕੂਲੀ ਬੱਚਿਆਂ ਨੂੰ ਆਪਣੀ ਲਪੇਟ 'ਚ ਲੈ ਲਿਆ। ਜਿਹਨਾਂ 'ਚੋਂ ਇੱਕ ਸਕੂਲੀ ਵਿਦਿਆਰਥਣ ਦੀ ਮੌਤ ਹੋ ਗਈ ਜਦਕਿ ਤਿੰਨ ਬੱਚੇ ਗੰਭੀਰ ਜਖ਼ਮੀ ਹੋ ਗਏ। ਜਿਹਨਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
PHOTO
ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਤੋਂ ਇਹ ਵਿਦਿਆਰਥੀ ਘਰ ਪਰਤ ਰਹੇ ਸਨ ਤੇ ਡਿਵਾਈਡਰ 'ਤੇ ਖੜ੍ਹੇ ਸਨ। ਉੱਥੇ ਹੀ ਸੰਗਰੂਰ ਤੋਂ ਆ ਰਹੀ ਤੇਜ਼ ਰਫਤਾਰ ਸਰਕਾਰੀ ਬੱਸ ਨੇ ਡਿਵਾਈਡਰ 'ਤੇ ਵਿਦਿਆਰਥੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਜਿਸ ਕਾਰਨ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਜੋ ਕਿ 8ਵੀਂ ਜਮਾਤ 'ਚ ਪੜ੍ਹਦੀ ਸੀ।
PHOTO
ਇਸ ਦੌਰਾਨ ਸੰਗਰੂਰ ਦੇ ਐਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਹਸਪਤਾਲ ’ਚ ਪਹੁੰਚੇ ਤੇ ਉਨ੍ਹਾਂ ਨੇ ਜ਼ਖ਼ਮੀ ਬੱਚਿਆਂ ਦੇ ਇਲਾਜ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਦੱਸਿਆ ਬੱਚਿਆਂ ਦੇ ਇਲਾਜ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ ਬਾਕੀ ਬਣਦੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ।
PHOTO