
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਜੋਤ ਬੈਂਸ
ਅੰਮ੍ਰਿਤਸਰ: ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਸ਼ਵ ਹੈਰੀਟੇਜ ਦਿਵਸ ਮੌਕੇ ਅੰਮ੍ਰਿਤਸਰ ਪੁੱਜੇ। ਇਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਥੇ ਉਹਨਾਂ ਨੇ ਇਲਾਹੀ ਬਾਣੀ ਦਾ ਆਨੰਦ ਮਾਣਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਜਲ੍ਹਿਆਂਵਾਲਾ ਬਾਗ ਤੇ ਪਾਰਟੀਸ਼ਅਨ ਮਿਊਜੀਅਮ ਦਾ ਦੌਰਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਜੋਤ ਬੈਂਸ ਨੇ ਕਿਹਾ ਕਿ ਅੱਜ ਉਹ ਵਿਸ਼ਵ ਹੈਰੀਟੇਜ ਦਿਵਸ ਮੌਕੇ ਪੰਜਾਬ ਦੇ ਟੂਰਿਜਮ ਜਗ੍ਹਾ ਅੰਮ੍ਰਿਤਸਰ ਪੁੱਜੇ ਹਨ। ਉਹਨਾਂ ਕਿਹਾ ਕਿ ਅੰਮ੍ਰਿਤਸਰ ਦੇ ਸਾਰੇ ਟੂਰਿਜਮ ਦੇ ਸਾਰੇ ਪ੍ਰੋਜੈਕਟ ਚੈੱਕ ਕੀਤੇ ਜਾ ਰਹੇ ਹਨ।
Harjot Singh Bains
ਉਨ੍ਹਾਂ ਨੇ ਕਿਹਾ ਹੈ ਕਿ ਅੰਮ੍ਰਿਤਸਰ ਦੇ ਲਈ ਖਾਸ ਕੰਮ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਉਹਨਾਂ ਦੇ ਸਾਰੇ ਵਿਧਾਇਕ, 'ਆਪ' ਵਰਕਰ ਦਿਨ ਰਾਤ ਮਿਹਨਤ ਕਰ ਰਹੇ ਹਨ ਤੇ ਬਦਲਾਅ ਨਜ਼ਰ ਆ ਰਿਹਾ ਹੈ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ।
Harjot Singh Bains
ਜੇਲ੍ਹਾਂ ਵਿੱਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। 6 ਮਹੀਨੇ ਵਿੱਚ ਜੇਲ੍ਹਾਂ ਨੂੰ ਮੋਬਾਇਲ ਫਰੀ ਕੀਤਾ ਜਾਵੇਗਾ ਅਤੇ ਮੋਬਾਈਲ ਦੇ ਸਿਮ ਕਾਰਡ ਜਿਸ ਦੇ ਨਾਅ ਉੱਤੇ ਹੋਣਗੇ ਉਨ੍ਹਾਂ ਉਤੇ ਕਾਰਵਾਈ ਕੀਤੀ ਜਾਵੇਗੀ। ਗਲਤ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ।