
ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਸਮੇਂ ਰਹੇ ਸਨ ਡਿਪਟੀ ਸਪੀਕਰ
ਮਾਨਸਾ: ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ ਦਾ ਦਿਹਾਂਤ ਹੋ ਗਿਆ ਹੈ। 83 ਸਾਲਾ ਜਸਵੰਤ ਸਿੰਘ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਸਨ।
ਦੱਸ ਦੇਈਏ ਕਿ ਸੀਨੀਅਰ ਕਾਂਗਰਸੀ ਆਗੂ ਜਸਵੰਤ ਸਿੰਘ ਫਫੜੇ 1985 ਵਿਚ ਮਾਨਸਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ ਸਨ। ਉਹ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਸਮੇਂ ਡਿਪਟੀ ਸਪੀਕਰ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਦਾ ਸਸਕਾਰ ਅੱਜ ਬਾਅਦ ਦੁਪਹਿਰ 4 ਵਜੇ ਪਿੰਡ ਫਫੜੇ ਭਾਈਕੇ (ਮਾਨਸਾ) ਵਿਖੇ ਕੀਤਾ ਜਾਵੇਗਾ।