ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਕਲਰਕ ਗ੍ਰਿਫ਼ਤਾਰ

By : KOMALJEET

Published : Apr 18, 2023, 6:55 pm IST
Updated : Apr 18, 2023, 6:55 pm IST
SHARE ARTICLE
Representational Image
Representational Image

ਜਾਇਦਾਦ ਦੀ ਐਨਓਸੀ ਜਾਰੀ ਕਰਨ ਬਦਲੇ ਲਏ ਸਨ 6 ਹਜ਼ਾਰ ਰੁਪਏ 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਬਿਲਡਿੰਗ ਇੰਸਪੈਕਟਰ ਵਿਸ਼ਾਲ ਰਾਮਪਾਲ ਅਤੇ ਕਲਰਕ ਗੁਰਵਿੰਦਰ ਸਿੰਘ ਗੁਰੀ ਨੂੰ ਦੋ ਕਿਸ਼ਤਾਂ ਵਿੱਚ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਸ਼ਾਲ ਰਾਮਪਾਲ ਦਾ ਹੁਣ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਬਾਦਲਾ ਹੋ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  ਆਸਟ੍ਰੇਲੀਆ ਦੀਆਂ 5 ਯੂਨੀਵਰਸਿਟੀਆਂ ਨੇ ਭਾਰਤੀ ਵਿਦਿਆਰਥੀਆਂ ਦੇ ਦਾਖ਼ਲੇ 'ਤੇ ਲਗਾਈ ਪਾਬੰਦੀ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੁਗਲ ਕਿਸ਼ੋਰ ਵਾਸੀ ਹੈਬੋਵਾਲ, ਲੁਧਿਆਣਾ ਨੇ ਦੋਸ਼ ਲਗਾਇਆ ਕਿ ਉਕਤ ਮੁਲਾਜ਼ਮਾਂ ਨੇ ਉਸ ਦੀ ਜਾਇਦਾਦ ਦੀ ਐਨਓਸੀ ਜਾਰੀ ਕਰਨ ਬਦਲੇ ਦੋ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 6,000 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਮੁਲਾਜ਼ਮਾਂ ਨੇ ਇਸ ਬਦਲੇ 15,000 ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਹੋਈ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ ਉਪਰੰਤ ਨਗਰ ਨਿਗਮ ਲੁਧਿਆਣਾ ਦੇ ਉਪਰੋਕਤ ਮੁਲਾਜ਼ਮਾਂ ਖ਼ਿਲਾਫ਼ ਵਿਜੀਲੈਂਸ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement