ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮੁੜ ਭੇਜਿਆ ਸੰਮਨ

By : KOMALJEET

Published : Apr 18, 2023, 1:57 pm IST
Updated : Apr 18, 2023, 1:57 pm IST
SHARE ARTICLE
former Chief Minister Charanjit Singh Channi
former Chief Minister Charanjit Singh Channi

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ 21 ਅਪ੍ਰੈਲ ਨੂੰ ਹੋਵੇਗੀ ਪੁੱਛਗਿੱਛ 

ਮੋਹਾਲੀ : ਪੰਜਾਬ ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਨੋਟਿਸ ਭੇਜਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਨੂੰ 21 ਅਪ੍ਰੈਲ ਨੂੰ ਮੁਹਾਲੀ ਦੇ ਮੁੱਖ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ 13 ਅਪ੍ਰੈਲ ਨੂੰ ਜਦੋਂ ਚਰਨਜੀਤ ਸਿੰਘ ਚੰਨੀ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਜਲੰਧਰ ਆਏ ਸਨ ਤਾਂ ਉਨ੍ਹਾਂ ਨੂੰ 14 ਅਪ੍ਰੈਲ ਨੂੰ ਵ੍ਹਟਸਐਪ 'ਤੇ ਸੰਦੇਸ਼ ਭੇਜ ਕੇ ਤਲਬ ਕੀਤਾ ਗਿਆ ਸੀ।

ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 20 ਅਪ੍ਰੈਲ ਲਈ ਨੋਟਿਸ ਦਿੱਤਾ ਸੀ ਜਿਸ ਨੂੰ ਹੁਣ ਬਦਲ ਕੇ 6 ਦਿਨ ਪਹਿਲਾਂ ਵਿਜੀਲੈਂਸ ਹੈੱਡਕੁਆਰਟਰ ਵਿਖੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। 14 ਅਪ੍ਰੈਲ ਨੂੰ ਵਿਜੀਲੈਂਸ 'ਚ ਪੇਸ਼ ਹੋਣ ਤੋਂ ਪਹਿਲਾਂ ਚੰਨੀ ਨੇ ਭਾਵੁਕ ਹੋ ਕੇ ਕਿਹਾ ਕਿ ਉਹ ਗਰੀਬ ਹਨ, ਉਨ੍ਹਾਂ ਕੋਲ ਕੁਝ ਨਹੀਂ ਹੈ।

ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ 14 ਅਪ੍ਰੈਲ ਨੂੰ ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿੱਚ 7 ​​ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੇ ਕਿਹਾ ਸੀ ਕਿ ਉਸ ਨੂੰ ਹਰ ਤਰ੍ਹਾਂ ਨਾਲ ਜ਼ਲੀਲ ਕਰਨ ਅਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਖ਼ਿਲਾਫ਼ ਨਾਜਾਇਜ਼ ਕੇਸ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕੋਲ ਜੋ ਵੀ ਸੀ, ਉਹ ਵਿਜੀਲੈਂਸ ਦੇ ਸਾਹਮਣੇ ਪੇਸ਼ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਮੁੰਡੇ ਨੇ ਵਿਦੇਸ਼ 'ਚ ਵਧਾਇਆ ਇਲਾਕੇ ਦਾ ਮਾਣ, ਰਾਸ਼ਟਰੀ ਤੈਰਾਕ ਸੁਮਿਤ ਸ਼ਰਮਾ ਕੈਨੇਡਾ 'ਚ ਬਣਿਆ ਪੁਲਿਸ ਅਫ਼ਸਰ

ਦੱਸ ਦੇਈਏ ਕਿ ਵਿਜੀਲੈਂਸ ਨੇ ਆਮਦਨ ਤੋਂ ਵੱਧ ਦੇ ਮਾਮਲੇ 'ਚ ਚਰਨਜੀਤ ਸਿੰਘ ਚੰਨੀ ਲਈ 50 ਤੋਂ ਵੱਧ ਸਵਾਲ ਤਿਆਰ ਕੀਤੇ ਸਨ। ਚੰਨੀ ਤੋਂ ਮਾਈਨਿੰਗ ਮਾਮਲੇ 'ਚ ਉਸ ਦੇ ਭਤੀਜੇ ਭੁਪਿੰਦਰ ਹਨੀ ਤੋਂ ਬਰਾਮਦ 10 ਕਰੋੜ ਰੁਪਏ ਬਾਰੇ ਵੀ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਤੋਂ ਕੌਂਸਲਰ ਤੋਂ ਵਿਧਾਇਕ, ਫਿਰ ਵਿਧਾਇਕ ਤੋਂ ਮੰਤਰੀ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਆਮਦਨ ਅਤੇ ਜਾਇਦਾਦ ਬਾਰੇ ਪੁੱਛਿਆ ਗਿਆ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਸੱਤਾ ਤੋਂ ਲਾਂਭੇ ਹੋਣ ਮਗਰੋਂ ਉਨ੍ਹਾਂ ਦੇ ਵਿਦੇਸ਼ ਦੌਰਿਆਂ ਬਾਰੇ ਸਵਾਲ ਕੀਤੇ ਗਏ ਸਨ। ਵਿਜੀਲੈਂਸ ਨੇ ਉਨ੍ਹਾਂ ਤੋਂ ਵਿਦੇਸ਼ਾਂ ਵਿੱਚ ਜਾਇਦਾਦ ਬਣਾਉਣ ਅਤੇ ਉੱਥੇ ਨਿਵੇਸ਼ ਕਰਨ ਬਾਰੇ ਕੁਝ ਸਵਾਲ ਪੁੱਛੇ ਸਨ। ਜਿਸ ਨੂੰ ਚਰਨਜੀਤ ਸਿੰਘ ਚੰਨੀ ਨੇ ਸਿਰੇ ਤੋਂ ਨਕਾਰ ਦਿੱਤਾ ਸੀ। ਹਨੀ ਨਾਲ ਪੈਸਿਆਂ ਦੇ ਮਾਮਲੇ 'ਚ ਚੰਨੀ ਨੇ ਕਿਹਾ ਸੀ ਕਿ ਉਸ ਤੋਂ ਪੁੱਛਗਿੱਛ ਕੀਤੀ ਜਾਵੇ। ਉਨ੍ਹਾਂ ਦਾ ਉਸ ਦੇ ਕਾਰੋਬਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਪਿਛਲੀ ਵਾਰ ਵਿਜੀਲੈਂਸ ਦਫਤਰ ਦੇ ਬਾਹਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ- ਮੈਨੂੰ ਕੋਈ ਡਰ ਨਹੀਂ ਹੈ। ਜਿਸ ਦਾ ਘਰ ਕੁਰਕੀ 'ਤੇ ਹੈ ਅਤੇ ਉਸ ਨੂੰ ਹਾਈ ਕੋਰਟ ਤੋਂ ਕੁਰਕੀ 'ਤੇ ਰੋਕ ਲੱਗੀ ਹੋਈ ਹੈ, ਉਸ ਕੋਲ ਕਿਹੜੀ ਜਾਇਦਾਦ ਹੋ ਸਕਦੀ ਹੈ। ਇਹ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਜਾਂਚ ਹੈ। ਚਰਨਜੀਤ ਸਿੰਘ ਚੰਨੀ ਆਪਣੇ ਵਕੀਲਾਂ ਨਾਲ ਇਕੱਲੇ ਹੀ ਵਿਜੀਲੈਂਸ ਦਫ਼ਤਰ ਪਹੁੰਚੇ ਸਨ।
 

Location: India, Punjab

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement