ਵਿਧਾਇਕ ਅਮਿਤ ਰਤਨ ਅਤੇ ਉਸ ਦੇ ਨਿੱਜੀ ਸਹਾਇਕ ਰਸ਼ਿਮ ਗਰਗ ਵਿਰੁੱਧ ਰਿਸ਼ਵਤ ਕੇਸ ਸਬੰਧੀ ਵਿਜੀਲੈਂਸ ਵੱਲੋਂ ਅਦਾਲਤ ਵਿਚ ਚਲਾਣ ਪੇਸ਼
Published : Apr 18, 2023, 6:07 pm IST
Updated : Apr 18, 2023, 6:07 pm IST
SHARE ARTICLE
Vigilance submits chargesheet against MLA  Bathinda rural Amit Ratan, his PA Rashim Garg in bribery case
Vigilance submits chargesheet against MLA Bathinda rural Amit Ratan, his PA Rashim Garg in bribery case

ਕਥਿਤ ਦੋਸ਼ੀ ਰਸ਼ਿਮ ਗਰਗ ਨੇ ਵਿਧਾਇਕ ਅਮਿਤ ਰਤਨ ਦੇ ਨਿਰਦੇਸ਼ਾਂ ‘ਤੇ ਵਸੂਲੀ ਸੀ ਰਿਸ਼ਵਤ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਸ ਦੇ ਪੀ.ਏ. ਰਸ਼ਿਮ ਗਰਗ ਦੇ ਖਿਲਾਫ ਦਰਜ ਐਫਆਈਆਰ ਨੰਬਰ 1, ਮਿਤੀ 16-02-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਬਠਿੰਡਾ ਰੇਂਜ ਦੇ ਵਿਜੀਲੈਂਸ ਪੁਲਿਸ ਥਾਣੇ ਵਿਚ ਦਰਜ ਕੇਸ ਸਬੰਧੀ ਬਠਿੰਡਾ ਅਦਾਲਤ ਵਿਚ ਚਲਾਣ ਪੇਸ਼ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 16.02.2023 ਨੂੰ ਬਠਿੰਡਾ ਰੇਂਜ ਵਿਜੀਲੈਂਸ ਟੀਮ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਦੇ ਉਕਤ ਨਿੱਜੀ ਸਹਾਇਕ ਨੂੰ ਚਾਰ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਉਪਰੰਤ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਉਕਤ ਵਿਧਾਇਕ ਨੂੰ ਵੀ 20-02-2023 ਨੂੰ ਇਸ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਗਿਆ ਸੀ ਕਿਉਂਕਿ ਉਸ ਦੇ ਪੀ.ਏ ਨੇ ਵਿਧਾਇਕ ਦੇ ਨਾਂ ਉਤੇ ਹੀ ਇਹ ਰਿਸ਼ਵਤ ਵਸੂਲ ਕੀਤੀ ਸੀ।

ਇਹ ਵੀ ਪੜ੍ਹੋ: ਪਤਨੀ ਦੇ ਵਪਾਰਕ ਹਿੱਤਾਂ ਨੂੰ ਲੈ ਕੇ ਸੰਸਦੀ ਜਾਂਚ ਦਾ ਸਾਹਮਣਾ ਕਰ ਰਹੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ

ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸਾਲ 2022-23 ਦੌਰਾਨ 15ਵੇਂ ਵਿੱਤ ਕਮਿਸ਼ਨ ਅਧੀਨ ਪਿੰਡ ਘੁੱਦਾ, ਜਿਲਾ ਬਠਿੰਡਾ ਨੂੰ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ, ਜੋ ਹਾਲੇ ਪੰਚਾਇਤ ਨੂੰ ਦੇਣੀ ਸੀ ਪਰ ਉਕਤ ਪ੍ਰਾਈਵੇਟ ਪੀ.ਏ. ਰਸ਼ਿਮ ਗਰਗ ਨੇ ਪਿੰਡ ਘੁੱਦਾ ਦੇ ਸਰਪੰਚ ਤੋਂ ਇਸ ਖਾਤਰ ਪੰਜ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਪਰ ਵਿਜੀਲੈਂਸ ਨੇ 16.02.2023 ਨੂੰ ਉਸ ਨੂੰ ਉਕਤ ਗ੍ਰਾਂਟ ਜਾਰੀ ਕਰਨ ਦੇ ਇਵਜ਼ ਵਿਚ 4 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਸੀ। ਉਕਤ ਸਰਪੰਚ ਨੇ ਉਹਨਾਂ ਵੱਲੋਂ ਮੰਗੇ 50,000 ਰੁਪਏ ਪਹਿਲਾਂ ਹੀ ਦੇ ਦਿੱਤੇ ਸਨ।

ਇਹ ਵੀ ਪੜ੍ਹੋ: Fact Check: ਭਾਜਪਾ ਆਗੂ ਬਲਵਿੰਦਰ ਗਿੱਲ ਸਹੀ ਸਲਾਮਤ ਹਨ, ਮੌਤ ਦੀ ਉੱਡ ਰਹੀ ਅਫਵਾਹ 

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਰਿਸ਼ਵਤ ਕਥਿਤ ਦੋਸ਼ੀ ਰਸ਼ਿਮ ਗਰਗ ਨੇ ਵਿਧਾਇਕ ਅਮਿਤ ਰਤਨ ਦੇ ਨਿਰਦੇਸ਼ਾਂ ‘ਤੇ ਵਸੂਲੀ ਸੀ। ਇਸ ਤੋਂ ਇਲਾਵਾ ਉਸ ਨੇ ਪਿੰਡ ਘੁੱਦਾ ਦੇ ਗੁਰਦਾਸ ਸਿੰਘ ਕੋਲੋਂ ਉਸਦੇ ਪਿੰਡ ਦੀ ਨੰਬਰਦਾਰੀ ਦਿਵਾਉਣ ਦੇ ਬਦਲੇ 2,50,000 ਰੁਪਏ ਦੀ ਰਿਸ਼ਵਤ ਲਈ ਸੀ। ਜਾਂਚ ਦੌਰਾਨ ਹੋਏ ਖੁਲਾਸੇ ਦੇ ਆਧਾਰ ‘ਤੇ, ਵਿਜੀਲੈਂਸ ਨੇ ਉਕਤ ਮਾਮਲੇ ਵਿਚ ਆਈਪੀਸੀ ਦੀ 120-ਬੀ ਦੀ ਇੱਕ ਹੋਰ ਧਾਰਾ ਜੋੜ ਦਿੱਤੀ ਸੀ ਅਤੇ ਮੌਜੂਦਾ ਕੇਸ ਵਿਚ ਵਿਧਾਇਕ ਅਮਿਤ ਰਤਨ ਨੂੰ ਵੀ ਨਾਮਜ਼ਦ ਕਰਕੇ 22-02-2023 ਨੂੰ ਉਸ ਨੂੰ ਸ਼ੰਭੂ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਦੋਵੇਂ ਮੁਲਜਮ ਨਿਆਂਇਕ ਹਿਰਾਸਤ ਵਿਚ ਤੇ ਜੇਲ੍ਹ ਵਿਚ ਹਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM
Advertisement