ਬੈਂਕ ਵਿਚ ਕਰੰਟ ਲੱਗਣ ਕਾਰਨ ਔਰਤ ਦੀ ਮੌਤ

By : KOMALJEET

Published : Apr 18, 2023, 6:59 pm IST
Updated : Apr 18, 2023, 6:59 pm IST
SHARE ARTICLE
Davinder Kaur (file photo)
Davinder Kaur (file photo)

ਬੈਂਕ 'ਚੋਂ ਪੈਨਸ਼ਨ ਲੈ ਕੇ ਜਾਂਦੇ ਸਮੇਂ ਵਾਪਰਿਆ ਹਾਦਸਾ 

ਸ੍ਰੀ ਖਡੂਰ ਸਾਹਿਬ (ਮਾਨ ਸਿੰਘ) : ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਕਸਬਾ ਫਤਿਆਬਾਦ ਦੀ ਪੰਜਾਬ ਨੈਸ਼ਨਲ ਬੈਂਕ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇਕ ਔਰਤ ਦਵਿੰਦਰ ਕੌਰ ਪਤਨੀ ਦਰਸ਼ਨ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਔਰਤ ਪਿੰਡ ਫਤਿਆਬਾਦ ਦੀ ਰਹਿਣ ਵਾਲੀ ਸੀ। 

ਜਾਣਕਾਰੀ ਮੁਤਾਬਕ ਦਵਿੰਦਰ ਕੌਰ ਬੈਂਕ 'ਚ ਪੈਨਸ਼ਨ ਲੈਣ ਆਈ ਸੀ ਅਤੇ ਜਿਵੇਂ ਹੀ ਉਹ ਪੈਨਸ਼ਨ ਲੈ ਬਾਹਰ ਨਿਕਲ ਰਹੀ ਸੀ ਤਾਂ ਉਸ ਨੂੰ ਜ਼ਬਰਦਸਤ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ:  ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਕਲਰਕ ਗ੍ਰਿਫ਼ਤਾਰ

ਪਰਿਵਾਰ ਮੈਂਬਰਾਂ ਨੇ ਲਾਸ਼ ਨੂੰ ਬੈਂਕ ਦੇ ਗੇਟ ਅੱਗੇ ਰੱਖ ਕੇ ਬੈਂਕ ਅਧਿਕਾਰੀਆਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਇੰਨਸਾਫ਼ ਦੀ ਮੰਗ ਕੀਤੀ। ਇਸ ਸਬੰਧੀ ਜਦੋਂ ਬੈਂਕ ਦੇ ਮੈਨੇਜਰ ਵਿਨੋਦ ਵਿਮਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਬੈਂਕ ਦੇ ਗੇਟ ਵਿੱਚ ਕੋਈ ਕਰੰਟ ਲੱਗਣ ਨਾਲ ਔਰਤ ਦੀ ਮੌਤ ਨਹੀਂ ਹੋਈ। 

ਹੈਰਾਨੀ ਦੀ ਗੱਲ ਇਹ ਵੀ ਹੈ ਜਦੋਂ ਮੌਕੇ 'ਤੇ ਮੌਜੂਦ ਲੋਕਾਂ ਨੇ ਬੈਂਕ ਮੈਨੇਜਰ ਕੋਲੋਂ ਸੀ ਸੀ ਟੀ ਵੀ ਕੈਮਰੇ ਚੈਕ ਕਰਨ ਦੀ ਮੰਗ ਕੀਤੀ ਤਾਂ ਬੈਂਕ ਮੈਨੇਜਰ ਨੇ ਕਿਹਾ ਕਿ ਉਸ ਨੂੰ ਕੈਮਰੇ ਦੇ ਲੱਗੇ  ਪਾਸਵਰਡ ਲੌਕ ਯਾਦ ਨਹੀਂ ਹਨ। ਫਿਲਹਾਲ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ ਅਤੇ ਸਾਰੇ ਸਬੂਤਾਂ ਅਤੇ ਗਵਾਹਾਂ ਦੇ ਬਿਆਨਾਂ ਦੇ ਅਧਾਰ 'ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement