Kot Kapura News: ਕੋਟਕਪੂਰਾ 'ਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ
Published : Apr 18, 2024, 3:28 pm IST
Updated : Apr 18, 2024, 3:28 pm IST
SHARE ARTICLE
Death due to drug overdose News in punjabi
Death due to drug overdose News in punjabi

Kot Kapura News: ਦੂਜਾ ਭਰਾ ਵੀ ਨਸ਼ਿਆਂ ਦੀ ਦਲਦਲ ਵਿਚ ਫਸਿਆ

Death due to drug overdose News in punjabi : ਫਰੀਦਕੋਟ ਦੇ ਕੋਟਕਪੂਰਾ 'ਚ ਨਸ਼ੇ ਕਾਰਨ 28 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਜੋਂ ਹੋਈ ਹੈ। ਮਨਿੰਦਰ ਸਿੰਘ ਦੇ ਚਾਚਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਦੋਵੇਂ ਭਤੀਜੇ ਨਸ਼ਿਆਂ ਦੀ ਦਲਦਲ ਵਿਚ ਫਸ ਗਏ ਹਨ। ਅੱਜ ਮਨਿੰਦਰ ਸਿੰਘ ਦੀ ਮੌਤ ਹੋ ਗਈ ਹੈ ਅਤੇ ਉਸ ਦਾ ਛੋਟਾ ਭਰਾ ਵੀ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਹੈ।

ਇਹ ਵੀ ਪੜ੍ਹੋ: Haryana News : ਦੋਸਤਾਂ ਨਾਲ ਡੈਮ 'ਚ ਨਹਾਉਣ ਗਏ 2 ਨੌਜਵਾਨ ਡੁੱਬੇ, ਪਾਣੀ ਦੀ ਡੂੰਘਾਈ ਜ਼ਿਆਦਾ ਹੋਣ ਕਾਰਨ ਲਾਸ਼ਾਂ ਅੱਗੇ ਰੁੜ੍ਹੀਆਂ 

ਸਰਬਜੀਤ ਸਿੰਘ ਨੇ ਦੱਸਿਆ ਕਿ ਮਨਿੰਦਰ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਪਰ ਪੈਸੇ ਨਾ ਹੋਣ ਕਾਰਨ ਉਹ ਇਲਾਜ ਨਹੀਂ ਕਰਵਾ ਸਕੇ। ਇਸ ਲਈ ਡਾਕਟਰਾਂ ਨੇ ਕਿਹਾ ਕਿ ਮਨਿੰਦਰ ਨੂੰ ਘਰ ਲੈ ਜਾ ਲੈਣ ਤੇ ਜਦੋਂ ਚਾਹੇ ਉਸਦਾ ਇਲਾਜ ਕਰਵਾਉਣ। ਲਗਾਤਾਰ ਇਲਾਜ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Election Commission : SC ਨੇ ਚੋਣ ਕਮਿਸ਼ਨ ਨੂੰ ਕੇਰਲ 'ਚ ਈਵੀਐਮ ਨਾਲ ਛੇੜਛਾੜ ਦੇ ਦੋਸ਼ਾਂ ਦੀ ਜਾਂਚ ਕਰਨ ਦੇ ਦਿਤੇ ਨਿਰਦੇਸ਼

ਮ੍ਰਿਤਕ ਮਨਿੰਦਰ ਤਰਖਾਣ ਦਾ ਕੰਮ ਕਰਦਾ ਸੀ  ਅਤੇ ਉਸ ਦਾ ਛੋਟਾ ਭਰਾ ਵੀ ਉਸ ਨਾਲ ਕੰਮ ਕਰਦਾ ਸੀ। ਮਾਂ ਦੀ ਮੌਤ ਹੋ ਚੁੱਕੀ ਹੈ ਅਤੇ ਪਿਤਾ ਬਜ਼ੁਰਗ ਹਨ। ਪਰਿਵਾਰ ਸਰਕਾਰ ਤੋਂ ਮਦਦ ਦੀ ਗੁਹਾਰ ਲਗਾ ਰਿਹਾ ਹੈ। ਕੋਟਕਪੂਰਾ ਸ਼ਹਿਰ ਵਿੱਚ ਦਿਨ-ਦਿਹਾੜੇ ਨੌਜਵਾਨਾਂ ਦੀ ਨਸ਼ਿਆਂ ਕਾਰਨ ਮੌਤ ਹੋ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Death due to drug overdose in Kot Kapura News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement