Kapurthala News: ਕਪੂਰਥਲਾ 'ਚ ਬੰਬੀਹਾ ਗਿਰੋਹ ਦਾ ਗੁਰਗਾ ਹਥਿਆਰ ਸਮੇਤ ਕਾਬੂ, 26 ਕੇਸ ਹਨ ਦਰਜ
Published : Apr 18, 2024, 12:44 pm IST
Updated : Apr 18, 2024, 12:44 pm IST
SHARE ARTICLE
Gurga of Bambiha gang arrested with weapon in Kapurthala News in punjabi
Gurga of Bambiha gang arrested with weapon in Kapurthala News in punjabi

Kapurthala News: ਮੱਧ ਪ੍ਰਦੇਸ਼ ਤੋਂ ਲਿਆ ਕੇ ਹਥਿਆਰ ਕਰਦਾ ਸੀ ਸਪਲਾਈ

Gurga of Bambiha gang arrested with weapon in Kapurthala News in punjabi: ਕਪੂਰਥਲਾ ਦੇ ਫਗਵਾੜਾ 'ਚ ਪੁਲਿਸ ਨੇ ਬੰਬੀਹਾ ਗਿਰੋਹ ਦੇ ਇਕ ਸਰਗਨੇ ਨੂੰ ਹਰਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਐਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦਿੱਤੀ ਹੈ।

ਇਹ ਵੀ ਪੜ੍ਹੋ: Jagraon Rape News: ਪੰਜਾਬ ਵਿਚ ਵੱਡੀ ਵਾਰਦਾਤ, ਘਰ ਵਿਚ ਵੜ੍ਹ ਕੇ ਲੜਕੀ ਨਾਲ 2 ਵਾਰ ਕੀਤਾ ਬਲਾਤਕਾਰ  

ਐਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਥਾਣਾ ਸਦਰ ਦੇ ਐਸਐਚਓ ਬਲਵਿੰਦਰ ਸਿੰਘ ਨੇ 12 ਮਾਰਚ 2024 ਨੂੰ ਦਿਲਦਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਜੇਠੂਵਾਲ ਜ਼ਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ 9 ਲੱਖ 80 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਸੀ। ਮੁਲਜ਼ਮ ਦਿਲਦਾਰ ਸਿੰਘ ਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਦੱਸਿਆ ਕਿ ਉਹ ਇਹ ਪਿਸਤੌਲ ਵਿਸ਼ਾਲ ਉਰਫ ਵਿੱਕੀ ਪੁੱਤਰ ਸਾਬ ਸਿੰਘ ਵਾਸੀ ਪਿੰਡ ਸੋਢੀ ਥਾਣਾ ਸਦਰ ਪਿੱਪਲੀ ਜ਼ਿਲ੍ਹਾ ਕੁਰੂਕਸ਼ੇਤਰ ਤੋਂ ਲਿਆਇਆ ਸੀ।

ਇਹ ਵੀ ਪੜ੍ਹੋ: Health News: ਪੇਟ ਵਿਚ ਇਨਫ਼ੈਕਸ਼ਨ ਹੋਣ ਦਾ ਕਾਰਨ ਹੋ ਸਕਦੈ ‘ਨਹੁੰ ਚਬਾਉਣਾ’  

ਜਿਸ ਤੋਂ ਬਾਅਦ ਇਸ ਮਾਮਲੇ 'ਚ ਵਿਸ਼ਾਲ ਉਰਫ ਵਿੱਕੀ ਨੂੰ ਨਾਮਜ਼ਦ ਕੀਤਾ ਗਿਆ ਅਤੇ ਇਸ ਤੋਂ ਬਾਅਦ ਇਕ ਕਤਲ ਦੇ ਮਾਮਲੇ 'ਚ ਕੁਰੂਕਸ਼ੇਤਰ ਦੀ ਜ਼ਿਲਾ ਜੇਲ 'ਚ ਬੰਦ ਵਿਸ਼ਾਲ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਅਤੇ ਪੁੱਛਗਿੱਛ ਕਰਨ ਤੋਂ ਬਾਅਦ ਉਸ ਘਰ 'ਚੋਂ ਇਕ 32 ਬੋਰ ਦਾ ਪਿਸਤੌਲ ਅਤੇ ਇਕ ਦੇਸੀ ਪਿਸਤੌਲ ਬਰਾਮਦ ਹੋਇਆ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਐਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਵਿਸ਼ਾਲ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਸ ਦੇ ਬੰਬੀਹਾ ਗਰੁੱਪ ਨਾਲ ਸਬੰਧ ਹਨ ਅਤੇ ਉਹ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਲਿਆ ਕੇ ਵੱਖ-ਵੱਖ ਥਾਵਾਂ 'ਤੇ ਵੇਚਦਾ ਸੀ। ਉਸ ਖ਼ਿਲਾਫ਼ ਹਰਿਆਣਾ ਅਤੇ ਪੰਜਾਬ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਦੇ ਕੁੱਲ 26 ਕੇਸ ਦਰਜ ਹਨ।

ਮੁਲਜ਼ਮ ਵਿਸ਼ਾਲ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਰਿਮਾਂਡ ਦੌਰਾਨ ਉਸ ਕੋਲੋਂ ਹੋਰ ਸੁਰਾਗ ਮਿਲਣ ਦੀ ਸੰਭਾਵਨਾ ਹੈ।

(For more Punjabi news apart from Gurga of Bambiha gang arrested with weapon in Kapurthala News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement