
Dilroz murder case: ਗੁਆਂਢਣ ਵੱਲੋਂ ਨਵੰਬਰ 2021 ਵਿੱਚ ਬੇਰਹਿਮੀ ਨਾਲ ਕੀਤਾ ਗਿਆ ਸੀ ਕਤਲ
Dilroz murder case news today in Punjabi: ਲਗਭਗ ਢਾਈ ਸਾਲ ਬਾਅਦ ਦਿਲਰੋਜ਼ ਦੇ ਮਾਪਿਆਂ ਨੂੰ ਆਖਿਰਕਾਰ ਅੱਜ ਇਨਸਾਫ ਮਿਲ ਗਿਆ ਹੈ। ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਅੱਜ ਦਿਲਰੋਜ਼ ਦੀ ਕਾਤਲ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਕੁੱਝ ਦਿਨ ਪਹਿਲਾਂ ਇਸ ਮਾਮਲੇ 'ਚ ਦੋਸ਼ ਤੈਅ ਕਰ ਦਿੱਤੇ ਗਏ ਸਨ।
ਦਰਅਸਲ 'ਚ ਢਾਈ ਸਾਲ ਦੀ ਦਿਲਰੋਜ਼ ਦਾ ਉਸ ਦੀ ਗੁਆਂਢਣ ਵੱਲੋਂ ਨਵੰਬਰ 2021 ਵਿੱਚ ਬੇਰਹਿਮੀ ਨਾਲ ਕਤਲ ਕਰਕੇ ਉਸ ਨੂੰ ਜ਼ਮੀਨ ਵਿੱਚ ਦੱਬ ਦਿੱਤਾ ਗਿਆ ਸੀ। ਦਿਲਰੋਜ਼ ਆਪਣੇ ਮਾਪਿਆਂ ਦੀ ਇਕਲੋਤੀ ਧੀ ਸੀ ਅਤੇ ਉਸ ਦੇ ਪਿਤਾ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਹਨ।
ਜਾਣੋ ਕੀ ਸੀ ਮਾਮਲਾ ?
ਨੀਲਮ ਨੇ ਹੀ ਦਿਲਰੋਜ਼ ਦਾ ਕਤਲ ਕੀਤਾ ਸੀ, ਜੋ ਕਿ ਪਹਿਲਾਂ ਤੋਂ ਹੀ ਉਸਦੇ ਪਰਿਵਾਰ ਦੇ ਨਾਲ ਰੰਜਿਸ਼ ਰੱਖਦੀ ਸੀ। ਕਤਲ ਕਰਨ ਤੋਂ ਬਾਅਦ ਉਹ ਪਰਿਵਾਰ ਦੇ ਵਿੱਚ ਆ ਕੇ ਉਹਨਾਂ ਦੇ ਨਾਲ ਉਸ ਨੂੰ ਲੱਭਣ ਦੇ ਲਈ ਘੁੰਮਦੀ ਰਹੀ ਅਤੇ ਪਰਿਵਾਰ ਨੂੰ ਇਹ ਅਹਿਸਾਸ ਹੀ ਨਹੀਂ ਹੋਣ ਦਿੱਤਾ ਕਿ ਉਸ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਸਨੇ ਹੀ ਕੀਤਾ ਹੈ।
ਨੀਲਮ 2015 ਤੋਂ ਤਲਾਕਸ਼ੁਦਾ ਹੈ ਤੇ ਆਪਣੇ ਦੋ ਬੇਟੀਆਂ ਦੇ ਨਾਲ ਆਪਣੇ ਪੇਕੇ ਪਰਿਵਾਰ ਦੇ ਨਾਲ ਰਹਿ ਰਹੀ ਹੈ। ਕਤਲ ਤੋਂ ਪਹਿਲਾਂ ਉਸ ਦੀ ਦਿਲਰੋਜ਼ ਦੇ ਮਾਪਿਆਂ ਦੇ ਨਾਲ ਛੋਟੀ ਜਿਹੀ ਗੱਲ ਉੱਤੇ ਬਹਿਸ ਹੋਈ ਸੀ ਅਤੇ ਉਸ ਗੱਲ ਤੋਂ ਹੀ ਉਸਨੇ ਰੰਜਿਸ਼ ਰੱਖਣੀ ਸ਼ੁਰੂ ਕਰ ਦਿੱਤੀ ਅਤੇ ਦਿਲਰੋਜ਼ ਦਾ ਕਤਲ ਕਰ ਦਿੱਤਾ।
ਨਿਲਮ ਦੇ ਪਰਿਵਾਰਿਕ ਮੈਂਬਰ ਆਪਣਾ ਘਰ ਛੱਡ ਕੇ ਕਿਤੇ ਹੋਰ ਰਹਿਣ ਲਈ ਜਾ ਰਹੇ ਸਨ ਅਤੇ ਉਹ ਆਖਰੀ ਦਿਨ ਸੀ, ਜਿਸ ਦਿਨ ਉਹਨਾਂ ਨੇ ਆਪਣੇ ਘਰ ਦਾ ਬਾਕੀ ਸਮਾਨ ਚੁੱਕਣਾ ਸੀ ,ਜਿਸ ਵੇਲੇ ਨੀਲਮ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਮਾਸੂਮ ਦਿਲਰੋਜ਼ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਖੁਰਦ ਬੁਰਦ ਕਰਨ ਦੀ ਵੀ ਕੋਸ਼ਿਸ਼ ਕੀਤੀ।
(For more news apart from Dilroz murder case news today in Punjabi, stay tuned to Rozana Spokesman)