Punjab Vigilance Bureau News: 4500 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵਲੋਂ ਕਾਬੂ
Published : Apr 18, 2024, 6:32 pm IST
Updated : Apr 18, 2024, 6:32 pm IST
SHARE ARTICLE
Punjab Vigilance Bureau nabs ASI for accepting Rs 4,500 bribe
Punjab Vigilance Bureau nabs ASI for accepting Rs 4,500 bribe

ਅਦਾਲਤ ਵਿਚ ਚਲਾਣ ਪੇਸ਼ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਿਆ ਹੈ 20,500 ਰੁਪਏ

Punjab Vigilance Bureau News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵਲੋਂ ਥਾਣੇ ਵਿਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿਚ ਉਸ ਕੋਲ਼ੋਂ 20,500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 4,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦਸਿਆ ਕਿ ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਚ ਪੁਲਿਸ ਅਧਿਕਾਰੀ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more Punjabi news apart from Punjab Vigilance Bureau nabs ASI for accepting Rs 4,500 bribe, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM
Advertisement