Punjab Weather Update: ਕਿਸਾਨਾਂ ਦੀਆਂ ਵਧੀਆਂ ਮੁਸ਼ਕਿਲਾਂ, ਤਿੰਨ ਦਿਨ ਪਵੇਗਾ ਭਾਰੀ ਮੀਂਹ
Published : Apr 18, 2024, 10:42 am IST
Updated : Apr 18, 2024, 10:43 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਕਿਸਾਨਾਂ ਦੀਆਂ ਵਧੀਆਂ ਮੁਸ਼ਕਿਲਾਂ

Punjab Weather Update News in punjabi : ਪੰਜਾਬ ਵਿਚ ਪੱਛਮੀ ਗੜਬੜੀ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਦੀ ਰਫਤਾਰ ਵੱਧ ਤੋਂ ਵੱਧ 40 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ। ਇਸ ਕਾਰਨ ਪੰਜਾਬ ਦੇ ਤਾਪਮਾਨ 'ਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਲੋਕਾਂ ਨੂੰ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Dubai Flight Cancelled : ਦੁਬਈ 'ਚ ਭਾਰੀ ਮੀਂਹ ਤੇ ਹੜ੍ਹ ਕਾਰਨ ਭਾਰਤ-ਦੁਬਈ ਵਿਚਾਲੇ 30 ਤੋਂ ਵੱਧ ਉਡਾਣਾਂ ਨੂੰ ਕਰਨਾ ਪਿਆ ਰੱਦ

ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 20 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂ ਸ਼ਹਿਰ, ਐਸ.ਬੀ.ਐਸ.ਨਗਰ, ਰੂਪ ਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਮੌਸਮ ਸਾਫ਼ ਰਹੇਗਾ। ਪੱਛਮੀ ਮਾਲਵੇ ਵਿੱਚ 20 ਅਪ੍ਰੈਲ ਨੂੰ ਮੌਸਮ ਸਾਫ ਰਹੇਗਾ।

ਇਹ ਵੀ ਪੜ੍ਹੋ: Pakistan Twitter News: ਸਿੰਧ ਹਾਈ ਕੋਰਟ ਨੇ ਐਕਸ ਦੀਆਂ ਸੇਵਾਵਾਂ ਬਹਾਲ ਕਰਨ ਦੇ ਦਿਤੇ ਨਿਰਦੇਸ਼ 

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਜਾ ਰਹੀ ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ ਨੂੰ ਮੀਂਹ ਪੈਣ ਦੀਆਂ ਸੰਭਾਵਨਾਵਾਂ ਮਜ਼ਬੂਤ ​​ਹੁੰਦੀਆਂ ਜਾ ਰਹੀਆਂ ਹਨ। ਮੀਂਹ ਕਾਰਨ ਪੰਜਾਬ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਗਰਮੀ ਤੋਂ ਕੁਝ ਰਾਹਤ ਮਿਲੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੀਂਹ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਕਿਸਾਨਾਂ ਦੀ ਕਣਕ ਦੀ ਫਸਲ ਪੱਕ ਕੇ ਤਿਆਰ ਹੈ। ਮੀਂਹ ਕਾਰਨ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ। ਖੇਤਾਂ 'ਚ ਜ਼ਮੀਨ ਗਿੱਲੀ ਹੋਣ ਕਾਰਨ ਨਰਮ ਹੋ ਜਾਵੇਗੀ। ਇਸ ਸਮੇਂ ਕੰਬਾਈਨ ਖੇਤਾਂ 'ਚ ਚਲਾਉਣ ਨਾਲ ਸਮੱਸਿਆ ਪੈਦਾ ਹੋ ਸਕਦੀ ਹੈ।  

(For more Punjabi news apart from Punjab Weather Update News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ |

12 Oct 2024 1:19 PM

Khanna News : Duty ਤੋਂ ਘਰ ਜਾ ਰਹੇ ਮੁੰਡੇ ਦਾ ਪਹਿਲਾਂ ਖੋਹ ਲਿਆ MotarCycle ਫਿਰ ਚਲਾ 'ਤੀਆਂ ਗੋ.ਲੀ.ਆਂ

12 Oct 2024 1:10 PM

Panchayat Election ਨੂੰ ਲੈ ਕੇ ਇੱਕ ਹੋਰ Big Update

11 Oct 2024 1:16 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:22 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:20 PM
Advertisement