Tarn Taran News: ਤਰਨ ਤਾਰਨ ਦੇ ਸਿਵਲ ਹਸਪਤਾਲ 'ਚ ਦਾਖਲ ਸ਼ੂਟਰ ਰਾਜੂ ਫਰਾਰ
Published : Apr 18, 2024, 9:06 am IST
Updated : Apr 18, 2024, 9:06 am IST
SHARE ARTICLE
Shooter Raju
Shooter Raju

ਇਸ ਗੈਗਸਟਰ 'ਤੇ ਅੱਧਾ ਦਰਜਨ ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

Tarn Taran News:  ਤਰਨਤਾਰਨ -  ਤਰਨ ਤਾਰਨ ਦੇ ਸਿਵਲ ਹਸਪਤਾਲ 'ਚ ਦਾਖ਼ਲ ਸ਼ੂਟਰ ਚਰਨਜੀਤ ਉਰਫ਼ ਰਾਜੂ ਫਰਾਰ ਹੋ ਗਿਆ ਹੈ। ਗੈਗਸਟਰ ਦੇ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਰਾਜੂ ਨੂੰ ਲੈ ਕੇ ਹਸਪਤਾਲ ਚੋਂ ਫਰਾਰ ਹੋ ਗਏ। ਹਸਪਤਾਲ ਚੋਂ ਗੈਗਸਟਰ ਦੇ ਫਰਾਰ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸ਼ਨ 'ਤੇ ਸਵਾਲ ਖੜ੍ਹੇ ਹੋ ਰਹੇ ਹਨ। 

ਇਸ ਗੈਗਸਟਰ 'ਤੇ ਅੱਧਾ ਦਰਜਨ ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। 21 ਦਸੰਬਰ 2023 ਵਿਚ ਜਦੋਂ ਪੁਲਿਸ ਇਸ ਸ਼ੂਟਰ ਦਾ ਪਿੱਛਾ ਕਰ ਰਹੀ ਸੀ ਤਾਂ ਉਸ ਨੇ ਪੁਲਿਸ 'ਤੇ ਗੋਲੀਆਂ ਵੀ ਚਲਾਈਆਂ ਸਨ ਅਤੇ ਮੁਕਾਬਲੇ ਦੌਰਾਨ ਉਸ ਦੀ ਲੱਤ 'ਚ ਗੋਲੀ ਲੱਗੀ ਸੀ। ਫਿਲਹਾਲ ਪੁਲਿਸ ਉਸ ਦੀ ਭਾਲ 'ਚ ਲੱਗੀ ਹੋਈ ਹੈ।

ਇਸ ਮਾਮਲੇ ਵਿਚ ਡੀਐਸਪੀ ਮਸੀਹ ਦਾ ਕਹਿਣਾ ਹੈ ਕਿ ਗੈਗਸਟਰ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦੇ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਉਸ ਨੂੰ ਲੈ ਗਏ। ਉਨ੍ਹਾਂ ਦੇ ਦੱਸਿਆ ਕਿ ਗੈਗਸਟਰ ਦੇ ਫਰਾਰ ਹੋਣ ਸਬੰਧੀ ਜਾਣਕਾਰੀ ਜ਼ਿਲ੍ਹੇ ਦੇ ਸਾਰੇ ਪੁਲਿਸ ਸਟੇਸ਼ਨਾਂ ਵਿਚ ਜਾਰੀ ਕਰ ਦਿੱਤੀ ਹੈ। ਅਤੇ ਉਸ ਦੀ ਭਾਲ ਵਿੱਚ ਟੀਮ ਬਣਾਕੇ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਜਲਦ ਇਸ ਗੈਗਸਟਰ ਅਤੇ ਉਸ ਦੇ ਸਾਥੀਆਂ ਨੂੰ ਕਾਬੂ ਕਰ ਲਵੇਗੀ।  

 (For more Punjabi news apart from Tarn Taran News: Shooter Raju Farrar admitted to Tarn Taran Civil Hospital, stay tuned to Rozana Spokesman)

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement