
TarnTaran Accident News: ਸਵੇਰੇ ਸਕੂਲ ਜਾਂਦੇ ਸਮੇਂ ਨੌਜਵਾਨ ਦੀ ਹਾਦਸੇ ਵਿਚ ਹੋਈ ਸੀ ਮੌਤ
TarnTaran Accident News in punjabi : ਤਰਨਤਾਰਨ ਦੇ ਪਿੰਡ ਐਮਾ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਇਕ ਸਵੇਰੇ ਸਕੂਲ ਜੀ ਰਹੇ 18 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਮੀਤ ਵਜੋਂ ਹੋਈ ਹੈ। ਭਰੀ ਜਵਾਨੀ ‘ਚ ਪੁੱਤਰ ਦੀ ਮੌਤ ‘ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ: Jalandhar News: ਜੀਐਸਟੀ ਵਿਭਾਗ ਦੇ ਮੋਬਾਈਲ ਵਿੰਗ ਵਲੋਂ 3 ਕਰੋੜ ਤੋਂ ਵੱਧ ਦਾ ਸੋਨਾ ਬਰਾਮਦ, ਸੁਨਿਆਰਾ ਨਹੀਂ ਦਿਖਾ ਸਕਿਆ ਬਿੱਲ
ਮ੍ਰਿਤਕ ਦੇ ਮਾਮੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਮੀਤ ਸਿੰਘ ਜਿਸ ਦੀ ਉਮਰ ਕਰੀਬ 18 ਸਾਲ ਸੀ, ਅੱਜ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਮੋਟਰ ਸਾਈਕਲ 'ਤੇ ਸਕੂਲ ਜਾ ਰਿਹਾ ਸੀ। ਜਦੋਂ ਉਹ ਪਿੰਡ ਕੋਟ ਨੇੜੇ ਪਹੁੰਚਿਆ ‘ਤਾਂ ਉਸ ਦਾ ਐਕਸੀਡੈਂਟ ਹੋ ਗਿਆ। ਹਾਦਸੇ ਮਗਰੋਂ ਗੰਭੀਰ ਹਾਲਤ ਵਿਚ ਉਸ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਉਸ ਦਮ ਤੋੜ ਦਿਤਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Dilroz Murder Case News in punjabi , stay tuned to Rozana Spokesman)