Batala News : ਬਟਾਲਾ 'ਚ ਫਰਨੀਚਰ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, 2 ਵਿਅਕਤੀ ਝੁਲਸੇ

By : BALJINDERK

Published : Apr 18, 2024, 3:31 pm IST
Updated : Apr 18, 2024, 3:31 pm IST
SHARE ARTICLE
furniture shop
furniture shop

Batala News : ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ, ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਹੀ ਲੋਕਾਂ ਨੇ ਅੱਗ 'ਤੇ ਪਾਇਆ ਕਾਬੂ 

Batala News : ਬਟਾਲਾ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਵਿਚ ਇੱਕ ਫਰਨੀਚਰ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਜਦੋਂ ਕਿ ਅੱਗ ਲੱਗਣ ਕਾਰਨ ਦੋ ਵਿਅਕਤੀ ਝੁਲਸ ਗਏ। ਝੁਲਸੇ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜੋ:Ludhiana News : ਲੁਧਿਆਣਾ ’ਚ ਗੈਸ ਸਿਲੰਡਰ ਲੀਕ ਹੋਣ ਨਾਲ ਲੱਗੀ ਭਿਆਨਕ ਅੱਗ, ਇਲਾਜ ਦੌਰਾਨ ਨੌਜਵਾਨ ਨੇ ਤੋੜਿਆ ਦਮ

ਜਾਣਕਾਰੀ ਅਨੁਸਾਰ ਸ੍ਰੀ ਹਰਗੋਬਿੰਦਪੁਰ ਕਸਬਾ ਬਟਾਲਾ ਰੋਡ 'ਤੇ ਸਥਿਤ ਇਕ ਫਰਨੀਚਰ ਦੀ ਦੁਕਾਨ 'ਚ ਵੀਰਵਾਰ ਸਵੇਰੇ 10 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਤੁਰੰਤ ਬਾਅਦ ਬਟਾਲਾ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਹੀ ਲੋਕਾਂ ਨੇ ਇਕੱਠੇ ਹੋ ਕੇ ਅੱਗ 'ਤੇ ਕਾਬੂ ਪਾਇਆ। ਪਰ ਫਰਨੀਚਰ ਦੀ ਦੁਕਾਨ ਹੋਣ ਕਾਰਨ ਕੁਝ ਹੀ ਮਿੰਟਾਂ ਵਿਚ ਲੱਕੜ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਪੂਰੀ ਤਰ੍ਹਾਂ ਸੜ ਗਈ। ਇਸ ਦੌਰਾਨ ਜਦੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅੱਗ ਲੱਗਣ ਕਾਰਨ ਦੋ ਵਿਅਕਤੀ ਝੁਲਸ ਗਏ। ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜੋ:Jind Jail News : ਹਰਿਆਣਾ ਦੀ ਜੇਲ੍ਹ 'ਚ ਮਹਿਲਾ ਕੈਦੀ ਨਾਲ ਬਲਾਤਕਾਰ, 2 ਕੈਦੀਆਂ ਨੇ ਪਿਲਾਈ ਨਸ਼ੀਲੀ ਕੋਲਡ ਡਰਿੰਕ

ਫਾਇਰ ਬ੍ਰਿਗੇਡ ਦੇ ਇੰਚਾਰਜ ਓਮਕਾਰ ਸਿੰਘ ਨੇ ਦੱਸਿਆ ਕਿ ਬਟਾਲਾ ਦਫ਼ਤਰ ਵਿਚ ਅੱਗ ਲੱਗਣ ਦੀ ਸੂਚਨਾ ਇੱਕ ਔਰਤ ਵੱਲੋਂ ਸਵੇਰੇ 10.05 ਵਜੇ ਦੇ ਕਰੀਬ ਦਿੱਤੀ ਗਈ ਸੀ। ਟੀਮ ਠੀਕ 29 ਮਿੰਟ 'ਚ ਮੌਕੇ 'ਤੇ ਪਹੁੰਚ ਗਈ। ਪਰ ਸਾਡੇ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਤੋਂ ਲੰਘ ਰਹੇ ਇੱਕ ਸਪਰੇਅ ਟਰੈਕਟਰ ਨੇ ਬੜੀ ਮੁਸ਼ੱਕਤ ਕਰਕੇ ਅੱਗ 'ਤੇ ਕਾਬੂ ਪਾ ਲਿਆ।

ਇਹ ਵੀ ਪੜੋ:Rampura Phul News : ਰਾਮਪੁਰਾ ਫੂਲ ’ਚ ਧੀ ਦੇ ਸਹੁਰਿਆਂ ਤੋਂ ਦੁਖੀ ਹੋ ਪਿਤਾ ਨੇ ਸਲਫ਼ਾਸ ਖਾ ਕੀਤੀ ਖੁਦਕੁਸ਼ੀ

(For more news apart from terrible fire broke furniture shop in Batala, 2 people were burnt News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement