
ਬੁਲਾਰੇ ਨੇ ਕਿਹਾ ਕਿ ਬੀਐਸਐਫ ਜਵਾਨਾਂ ਅਤੇ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ ਕਾਰਨ ਹਥਿਆਰ ਬਰਾਮਦ ਕੀਤੇ ਗਏ।
Amritsar News: ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਅਤੇ ਪੰਜਾਬ ਪੁਲਿਸ ਨੇ ਇੱਕ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਦੌਰਾਨ ਅੰਮ੍ਰਿਤਸਰ ਸਰਹੱਦੀ ਖੇਤਰ ਤੋਂ 14 ਮੈਗਜ਼ੀਨ ਅਤੇ ਛੇ ਪਿਸਤੌਲ ਬਰਾਮਦ ਕੀਤੇ ਹਨ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਵੀਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਹਵਾ ਪਿੰਡ ਦੇ ਨਾਲ ਲੱਗਦੇ ਇੱਕ ਖਾਲੀ ਖੇਤ ਵਿੱਚ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ, ਪੀਲੀ ਟੇਪ ਵਿੱਚ ਲਪੇਟਿਆ ਇੱਕ ਵੱਡਾ ਪੈਕੇਟ ਬਰਾਮਦ ਕੀਤਾ ਗਿਆ। ਉਹ ਪੈਕੇਟ ਇੱਕ ਧਾਤ ਦੀ ਤਾਰ ਨਾਲ ਬੰਨ੍ਹਿਆ ਹੋਇਆ ਸੀ।
ਉਨ੍ਹਾਂ ਕਿਹਾ ਕਿ ਪੈਕੇਟ ਖੋਲ੍ਹਣ 'ਤੇ ਉਸ ਵਿੱਚੋਂ ਛੇ ਪਿਸਤੌਲ ਅਤੇ 14 ਮੈਗਜ਼ੀਨ ਮਿਲੇ।
ਬੁਲਾਰੇ ਨੇ ਕਿਹਾ ਕਿ ਬੀਐਸਐਫ ਜਵਾਨਾਂ ਅਤੇ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ ਕਾਰਨ ਹਥਿਆਰ ਬਰਾਮਦ ਕੀਤੇ ਗਏ।