Punjab News : ਪਿੰਡ ਘਰਿਆਲੀ ਦਾਸੂਵਾਲ ਵਿਖੇ ਭਾਰੀ ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਹੋਈ ਤਬਾਹ

By : BALJINDERK

Published : Apr 18, 2025, 8:42 pm IST
Updated : Apr 18, 2025, 8:48 pm IST
SHARE ARTICLE
ਭਾਰੀ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਹੋਈ ਤਬਾਹ
ਭਾਰੀ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਹੋਈ ਤਬਾਹ

Punjab News : ਪਿੰਡ ਵਾਸੀਆਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਕੀਤੀ ਮੰਗ

Punjab News in Punjabi : ਤਰਨਤਾਰਨ ਦੇ ਪਿੰਡ ਘਰਿਆਲੀ ਦਾਸੂਵਾਲ ਵਿਖੇ ਭਾਰੀ ਮੀਂਹ, ਹਨੇਰੀ, ਝੱਖੜ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਕਣਕ ਦੀ ਫ਼ਸਲ ਤਬਾਹ ਕਰ ਦਿੱਤੀ ਹੈ। ਇਸ ਸਬੰਧੀ ਪਿੰਡ ਵਾਸੀ ਹਰਦਿਆਲ ਸਿੰਘ ਨੇ ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਹੋਈ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਬਹੁਤ ਨੁਕਸਾਨ ਹੋ ਗਿਆ ਹੈ।

11

ਇਸ ਕਣਕ ਵਿਚੋਂ ਤਾਂ ਘਰ ਜੋਗੇ ਦਾਣੇ ਵੀ ਨਹੀਂ ਨਿਕਲਣੇ।  ਹਰਦਿਆਲ ਸਿੰਘ ਨੇ  ਦੱਸਿਆ ਕਿ ਇੱਕ ਦੋ ਪਿੰਡ ਵਾਸੀਆਂ ਨੇ ਅਜੇ ਕਣਕ ਵੱਡੀ ਸੀ। ਬਹੁਤਿਆਂ ਦੀ  ਫ਼ਸਲ ਅਜੇ ਵੱਢਣੀ ਬਾਕੀ ਪਈ ਸੀ। ਉਨ੍ਹਾਂ ਕਿਹਾ ਕਿ ਸਰਕਾਰ ਪਾਸੋਂ ਇਹੀ ਮੰਗ ਹੈ ਕਿ ਸਾਡੀ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। 

1

ਇਸ ਮੌਕੇ ਮੌਜੂਦਾ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਹੋਈ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਮੀਦਾਰ ਦੇ ਪੱਲੇ ਅੱਗੇ ਕੱਖ ਨਹੀਂ ਹੈ, ਉਤੋਂ ਗੜ੍ਹੇਮਾਰੀ ਕਾਰਨ 95 % ਫ਼ਸਲ ਦਾ ਨੁਕਸਾਨ ਹੋ ਚੁੱਕਾ ਹੈ। ਉਨ੍ਹਾਂ 470 ਕਿਲੇ ਪਿੰਡ ਦੇ ਹਨ , ਸਾਰਾ ਰਕਬਾ ਖ਼ਰਾਬ ਹੋ ਚੁੱਕਿਆ ਹੈ। ਸਰਪੰਚ ਸੁਖਦੇਵ ਸਿੰਘ ਨੇ ਕਿਹਾ ਕਿ ਇਹ ਗੜ੍ਹਾ ਪੂਰੇ 10 ਮਿੰਟ ਵਰਦਾ ਰਿਹਾ। ਊੁਨ੍ਹਾਂ ਕਿਹਾ ਕਿ ਇਸ ਸਬੰਧੀ ਪਟਵਾਰੀ ਤੇ ਕਾਨਗੋ ਸਾਹਿਬ ਨਾਲ ਗੱਲਬਾਤ ਕੀਤੀ ਹੈ, ਪਰ ਅਜੇ ਤੱਕ ਮਹਿਕਮੇ ਦਾ ਕੋਈ ਅਧਿਕਾਰੀ ਇਥੇ ਨਹੀਂ ਪਹੁੰਚਿਆ । 

1

ਸਰਪੰਚ ਨੇ ਕਿਹਾ ਕਿ ਸਾਡੀ ਸਰਕਾਰ ਤੋਂ ਮੰਗ ਹੈ ਕਿ ਸਾਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ। 

1

(For more news apart from  Farmers' wheat crop destroyed due heavy rain and hailstorm in village Ghariali Dasuwal News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement