Jathedar Giani Gurgaj: ਜਥੇਦਾਰ ਗਿਆਨੀ ਗੁੜਗੱਜ ਨੇ ਜ਼ਖ਼ਮੀ ਗ੍ਰੰਥੀ ਸਿੰਘ ’ਤੇ ਆਰੋਪ ਲਗਾਉਣ ਵਾਲੇ ਵਿਅਕਤੀ ਨੂੰ ਪਾਈ ਝਾੜ
Published : Apr 18, 2025, 8:08 am IST
Updated : Apr 18, 2025, 8:08 am IST
SHARE ARTICLE
Jathedar Giani Gurgaj reprimanded the person who leveled allegations against the injured Granthi Singh
Jathedar Giani Gurgaj reprimanded the person who leveled allegations against the injured Granthi Singh

ਗੁਰਸਿੱਖਾਂ ਦੇ ਨਾਲ ਅਜਿਹੀਆਂ ਘਟਨਾਵਾਂ ਕਿਸੇ ਵੀ ਕੀਮਤ ’ਤੇ ਬਰਦਾਸ਼ਯੋਗ ਨਹੀਂ

 

Jathedar Giani Gurgaj: ਬੀਤੇ ਦਿਨੀਂ ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਸੇਚਾਂ ਵਿਖੇ ਗੁਰੂ ਘਰ ਦੇ ਗ੍ਰੰਥੀ ਸਿੰਘ ਉੱਤੇ ਹਮਲਾ ਕਰ ਉਸ ਨਾਲ ਕੁੱਟਮਾਰ ਦੀ ਖ਼ਬਰ ਸਾਹਮਣੇ ਆਈ ਸੀ। ਗ੍ਰੰਥੀ ਸਿੰਘ ਆਰੋਪ ਹੈ ਕਿ ਹਮਲਾਵਰ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ ਅਤੇ ਉਸ ਨੇ ਉਨ੍ਹਾਂ ਨੂੰ ਗੱਡੀ ਗੁਰੂ ਘਰ ਵਿੱਚ ਖੜੀ ਕਰਨ ਤੋਂ ਰੋਕਿਆ ਸੀ ਜਿਸ ਕਾਰਨ ਉਹ ਭੜਕ ਗਏ ਤੇ ਉਨ੍ਹਾਂ ਨੇ ਉਸ ਉੱਤੇ ਹਮਲਾ ਕਰ ਦਿੱਤਾ।

ਮਾਮਲੇ ਨੂੰ ਲੈ ਕੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਇੱਕ ਮਹਿਲਾ ਸਣੇ 4 ਵਿਅਕਤੀਆਂ ਦੇ ਵਿਰੁਧ ਵੱਖ-ਵੱਖ ਧਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਸੀ। ਸਿਵਲ ਹਸਪਤਾਲ 'ਚ ਜੇਰੇ ਇਲਾਜ ਗ੍ਰੰਥੀ ਸਿੰਘ ਜੀਤ ਸਿੰਘ ਪੁੱਤਰ ਹਰਨੇਕ ਸਿੰਘ ਨਿਵਾਸੀ ਸੇਚਾਂ ਨਾਲ ਮੁਲਾਕਾਤ ਕਰਨ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸੁਲਤਾਨਪੁਰ ਲੋਧੀ ਪੁੱਜੇ ਅਤੇ ਪਰਿਵਾਰ ਦਾ ਹਾਲ ਚਾਲ ਜਾਣਿਆ। ਇਸ ਦੌਰਾਨ ਪੀੜਿਤ ਗ੍ਰੰਥੀ ਸਿੰਘ ਵੱਲੋਂ ਰੋ-ਰੋ ਕੇ ਆਪਣਾ ਦੁੱਖ ਬਿਆਨ ਕੀਤਾ ਗਿਆ ਅਤੇ ਇਨਸਾਫ਼ ਦੀ ਗੁਹਾਰ ਲਗਾਈ। 

ਗਿਆਨੀ ਗੜਗੱਜ ਨੇ ਸਪੱਸ਼ਟ ਕੀਤਾ ਕਿ ਗੁਰਸਿੱਖਾਂ ਦੇ ਨਾਲ ਅਜਿਹੀਆਂ ਘਟਨਾਵਾਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਅਜਿਹੇ ਮਾੜੇ ਅਨਸਰਾਂ ਨੂੰ ਸਲਾਖਾਂ ਪਿੱਛੇ ਭੇਜਣਾ ਚਾਹੀਦਾ ਹੈ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਗੁਰੂ ਘਰ ਵਿੱਚ ਰਹਿਤ ਮਰਿਆਦਾ ਦਾ ਧਿਆਨ ਰੱਖਣਾ ਗ੍ਰੰਥੀ ਸਿੰਘ ਦੀ ਜ਼ਿੰਮੇਵਾਰੀ ਹੈ ਉਹ ਆਪਣੀ ਜ਼ਿੰਮੇਵਾਰੀ ਨਿਭਾਅ ਰਿਹਾ ਸੀ ਜੋ ਲੋਕ ਮਾੜੇ ਕੰਮ ਕਰਦੇ ਹਨ ਉਹ ਬਾਜ ਆਉਣ। ਹੁਣ ਸਪੱਸ਼ਟ ਕੀਤਾ ਕਿ ਸਮੁੱਚਾ ਪੰਥ ਪੀੜਿਤ ਪਰਿਵਾਰ ਦੇ ਨਾਲ ਖੜ੍ਹਾ ਹੈ ਤੇ ਇਨਸਾਫ ਦਵਾਇਆ ਜਾਏਗਾ। 

ਦੱਸ ਦਈਏ ਕਿ ਗ੍ਰੰਥੀ ਸਿੰਘ ਨੇ ਦੱਸਿਆ ਸੀ ਕਿ ਉਹ ਪਿਛਲੇ 13 ਸਾਲਾਂ ਤੋਂ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਪਿੰਡ ਸੇਚਾਂ ਵਿਖੇ ਗ੍ਰੰਥੀ ਦੇ ਤੌਰ 'ਤੇ ਸੇਵਾ ਨਿਭਾਅ ਰਿਹਾ ਹੈ। 
 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement