
Garhshankar News: ਪੁਲਿਸ ਵਲੋਂ ਮਾਮਲੇ ਦੀ ਕੀਤੀ ਜਾ ਰਹੀ ਜਾਂਚ
ਗੜ੍ਹਸ਼ੰਕਰ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿੰਡ ਨੂਰਪੁਰ ਜੱਟਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ।
ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਦੇ ਸਾਹਿਬ ਦੇ ਅੰਗ ਪਾੜੇ ਹੋਏ ਮਿਲੇ। ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਮਾਮਲੇ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਮੌਕੇ ਸੁਰਿੰਦਰ ਸਿੰਘ ਭੁਲੇਵਾਲ ਰਾਠਾ ਸਾਬਕਾ ਵਿਧਾਇਕ ਅਤੇ ਪ੍ਰਬੰਧਕ ਕਮੇਟੀ ਮੌਕੇ 'ਤੇ ਮੌਜੂਦ ਹਨ।