ਯੁੱਧ ਨਸ਼ਿਆਂ ਵਿਰੁੱਧ: ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ
Published : Apr 18, 2025, 3:41 pm IST
Updated : Apr 18, 2025, 3:41 pm IST
SHARE ARTICLE
Tarunpreet Singh Sond  participated in the marathon organized at Mandi Gobindgarh.
Tarunpreet Singh Sond participated in the marathon organized at Mandi Gobindgarh.

ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਨੂੰ ਸਹਿਯੋਗ ਕਰਨ ਦੀ ਅਪੀਲ

ਮੰਡੀ ਗੋਬਿੰਦਗੜ੍ਹ: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੀਰਵਾਰ ਸਵੇਰੇ ਇਨਡੋਰ ਸਟੇਡੀਅਮ ਤੋਂ ਸ਼ੁਰੂ ਕਰਵਾਈ ਮੈਰਾਥਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ ਹੈ ਪਰ ਹਰ ਮੁਹਿੰਮ ਦੀ ਸਫ਼ਲਤਾ ਲਈ ਨੌਜਵਾਨਾਂ ਦਾ ਯੋਗਦਾਨ ਅਹਿਮ ਹੁੰਦਾ ਹੈ ਤੇ ਪੰਜਾਬ ਦੇ ਨੌਜਵਾਨ ਹੁਣ ਇਸ ਬੁਰਾਈ ਦੇ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਕਈ ਪ੍ਰੋਗਰਾਮ ਵੱਡੇ ਪੱਧਰ ਉੱਤੇ ਚੱਲ ਰਹੇ ਹਨ। ਪੰਜਾਬ ਸਰਕਾਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਸਬ ਕਮੇਟੀ ਬਣਾਈ ਗਈ ਹੈ ਤੇ ਉਹ ਖ਼ੁਦ ਇਸ ਕਮੇਟੀ ਦਾ ਹਿੱਸਾ ਹਨ। ਇਸ ਕਮੇਟੀ ਵੱਲੋਂ ਰੋਜ਼ਾਨਾ ਪੱਧਰ 'ਤੇ ਨਸ਼ਿਆਂ ਖ਼ਿਲਾਫ਼ ਜੰਗ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਂਦਾ ਹੈ। 1 ਮਾਰਚ 2025 ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਵੱਡੀ ਗਿਣਤੀ ਤਸਕਰ ਫੜ੍ਹੇ ਗਏ ਹਨ ਤੇ ਉਨ੍ਹਾਂ ਦੀਆਂ ਨਾਜ਼ਾਇਜ਼ ਉਸਾਰੀਆਂ ਢਾਹੀਆਂ ਜਾ ਰਹੀਆਂ ਹਨ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅਦਾਕਾਰਾਂ ਵੱਲੋਂ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਨਾਲ ਨੌਜਵਾਨਾਂ ਨੂੰ ਬਹੁਤ ਉਤਸ਼ਾਹ ਮਿਲਦਾ ਹੈ, ਜਿਸ ਲਈ ਉਨ੍ਹਾਂ ਨੇ ਮੈਰਾਥਨ ਵਿੱਚ ਪੁੱਜੇ ਅਦਾਕਾਰਾਂ ਕਰਮਜੀਤ ਅਨਮੋਲ, ਦੇਵ ਖਰੌੜ ਤੇ ਬੀਨੂੰ ਢਿੱਲੋਂ  ਦਾ ਧੰਨਵਾਦ ਕੀਤਾ। ਮੈਰਾਥਨ ਵਿੱਚ ਹਰ ਉਮਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ਿਆਂ ਤੋਂ ਸਭਨਾਂ ਨੂੰ ਦੂਰ ਰਹਿਣਾ ਚਾਹੀਦਾ ਹੈ ਅਤੇ ਸਾਡੇ ਆਸ-ਪਾਸ ਜਿਹੜਾ ਵੀ ਵਿਅਕਤੀ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਹੈ, ਉਸ ਨੂੰ ਸਹੀ ਰਾਹ ਉੱਤੇ ਲੈ ਕੇ ਆਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਜਾਂ ਸੌਦਾਗਰਾਂ ਦੀ ਜਾਣਕਾਰੀ ਤੁਰੰਤ ਬਿਨਾਂ ਕਿਸੇ ਡਰ ਦੇ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੈਰਾਥਨ ਵਿਚ ਹਜ਼ਾਰਾਂ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਪੰਜਾਬ ਦੀ ਜਵਾਨੀ ਹੁਣ ਪੰਜਾਬ ਸਰਕਾਰ ਦਾ ਸਾਥ ਦਿੰਦੀ ਹੋਈ ਨਸ਼ਿਆਂ ਦਾ ਖ਼ਾਤਮਾ ਕਰ ਕੇ ਹੀ ਦਮ ਲਵੇਗੀ।

ਮੈਰਾਥਨ ਕਰਵਾਉਣ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦਾ ਮੁੱਖ ਯੋਗਦਾਨ ਰਿਹਾ। ਇਸ ਮੌਕੇ ਕੌਮਾਂਤਰੀ ਨਿਸ਼ਾਨੇਬਾਜ਼ ਅਰਜੁਨ ਚੀਮਾ ਨੇ ਵੀ ਹਾਜ਼ਰੀ ਲਗਵਾਈ ਤੇ ਨੌਜਵਾਨਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ।

ਸਮਾਗਮ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਨੇ ਵੀ ਵਿਚਾਰ ਸਾਂਝੇ ਕੀਤੇ। ਦੌੜ ਜਿੱਤਣ ਵਾਲਿਆਂ ਨੂੰ ਇਨਾਮਾਂ ਤੇ ਮੈਡਲਾਂ ਨਾਲ ਨਿਵਾਜਿਆ ਗਿਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement